ਕਿਸਾਨ ਸੰਘਰਸ਼ ਹੋਇਆ ਤੇਜ
ਪੰਜਾਬ ਦੇ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਧਰਨੇ ਲਗਾਤਾਰ ਲਾਏ ਜਾ ਰਹੇ ਹਨ। ਕਿਸਾਨਾਂ ਦੇ ਇਨ੍ਹਾਂ ਧਰਨਿਆਂ ਨੂੰ ਹਟਾਉਣ ਲਈ ਸਰਕਾਰ ਵੱਲੋਂ ਕੋਈ ਨਾ ਕੋਈ ਉਪਰਾਲਾ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਕਿਸਾਨਾਂ ਦੇ ਅੜੀਅਲ ਰਵਈਏ ਅੱਗੇ ਸੂਬਾ ਤੇ ਕੇਂਦਰ ਸਰਕਾਰ ਆਗੂ ਤੇ ਅਫ਼ਸਰ ਅਸਮਰੱਥ ਦਿਖਾਈ ਦੇ ਰਹੇ ਹਨ।ਕਿਸਾਨਾਂ ਵੱਲੋਂ ਲਗਾਤਾਰ ਰੇਲ ਦੀਆਂ ਪਟੜੀਆਂ ਤੇ ਟਰੈਕਟਰ ਲਾ ਕੇ ਰੇਲ ਆਵਾਜਾਈ ਨੂੰ ਠੱਪ ਕੀਤਾ ਗਿਆ ਹੈ।ਕਿਸਾਨ ਜਥੇਬੰਦੀਆਂ ਵੱਲੋਂ ਇਸ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਵੀ ਕੀਤਾ ਗਿਆ ਹੈ।ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਸਾਡਾ ਅੰਦੋਲਨ ਇਸੇ ਤਰ੍ਹਾਂ ਜਾਰੀ ਰਹੇਗਾ ,ਜਦੋਂ ਤਕ ਖੇਤੀ ਕਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ।
ਪੰਜਾਬ ਦੇ ਵਿੱਚ ਅਮ੍ਰਿਤਸਰ ਤੋਂ ਖਬਰ ਮਿਲੀ ਹੈ ਕਿ ਕਿਸਾਨ ਅੰਦੋਲਨ ਜਾਰੀ ਹੈ। ਕਿਸਾਨਾਂ ਵੱਲੋਂ ਪਿਛਲੇ ਕਾਫੀ ਲੰਮੇ ਦਿਨਾਂ ਤੋਂ ਲਗਾਤਾਰ ਧਰਨੇ ਤੇ ਰੋਸ ਮੁਜ਼ਾਹਰੇ ਜਾਰੀ ਹਨ। ਕੇਂਦਰ ਸਰਕਾਰ ਵੱਲੋਂ ਕਿਸਾਨ ਜਥੇਬੰਧੀਆ ਨੂੰ 14 ਅਕਤੂਬਰ ਨੂੰ ਗੱਲਬਾਤ ਲਈ ਸੱਦਾ ਦਿੱਤਾ ਗਿਆ ਹੈ। ਪੰਜਾਬ ਦੇ ਕਿਸਾਨ ਰੇਲ ਪਟੜੀਆਂ ਤੇ ਪਿਛਲੇ 20 ਦਿਨਾਂ ਤੋਂ ਡਟੇ ਹੋਏ ਹਨ। ਦੇਵੀਦਾਸਪੁਰਾ ਚ ਰੇਲਵੇ ਟਰੈਕ ਤੇ ਟਰੈਕਟਰ ਖੜੇ ਕਰ ਕੇ ਨਾਅਰੇਬਾਜੀ ਕੀਤੀ।
ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਸਾਡਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ। ਕਿਸਾਨ ਲੀਡਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨ ਅੰਦੋਲਨ ਚ ਫੁੱਟ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸ ਨੂੰ ਅਸੀਂ ਕਦੇ ਸਹਿਣ ਨਹੀਂ ਕਰਾਂਗੇ। 14 ਅਕਤੂਬਰ ਨੂੰ ਜਿੱਥੇ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਨਾਲ ਬੈਠਕ ਕੀਤੀ ਜਾ ਰਹੀ ਹੈ।
ਕਿਸਾਨ ਜਥੇਬੰਦੀਆਂ ਵੱਲੋਂ 7 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਕੇਂਦਰ ਸਰਕਾਰ ਅੱਗੇ ਆਪਣਾ ਪੱਖ ਪੇਸ਼ ਕਰੇਗੀ। ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਮਹਾਸਕੱਤਰ ਪੰਧੇਰ ਨੇ ਕਿਹਾ ਹੈ ਕਿ ਸਾਡੀ ਜੱਥੇਬੰਦੀ 14 ਅਕਤੂਬਰ ਨੂੰ ਕੇਂਦਰ ਸਰਕਾਰ ਦੀ ਬੈਠਕ ਵਿੱਚ ਸ਼ਾਮਲ ਨਹੀਂ ਹੋਵੇਗੀ। ਜੋ ਜਥੇਬੰਦੀਆਂ ਇਸ ਬੈਠਕ ਵਿਚ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ ਜਾ ਰਹੀਆਂ ਹਨ। ਅਸੀਂ ਉਹਨਾਂ ਜਥੇਬੰਦੀਆਂ ਦਾ ਸਵਾਗਤ ਕਰਦੇ ਹਾਂ। ਸਾਨੂੰ ਉਮੀਦ ਹੈ ਕਿ ਇਸ ਬੈਠਕ ਜਾ ਰਹੀਆਂ ਕਿਸਾਨ ਜਥੇਬੰਦੀਆਂ ਨੂੰ ਕੇਂਦਰ ਸਰਕਾਰ ਵੱਲੋਂ ਠੋਸ ਹੱਲ ਮਿਲ ਸਕੇ। ਜਦੋਂ ਤਕ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ, ਸਾਡਾ ਅੰਦੋਲਨ ਇਸ ਤਰ੍ਹਾਂ ਹੀ ਜਾਰੀ ਰਹੇਗਾ ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …