ਸਕੂਲਾਂ ਨੂੰ ਖੋਲ੍ਹਣ ‘ਚ ਇਹ ਸ਼ਰਤ ਬਣੀ ਅੜਿੱਕਾ
ਕਰੋਨਾ ਮਹਾਮਾਰੀ ਦੇ ਚਲਦੇ ਹੋਏ 22 ਮਾਰਚ ਤੋਂ ਪੰਜਾਬ ਅੰਦਰ ਸਭ ਵਿੱਦਿਅਕ ਅਦਾਰੇ ਬੰਦ ਕਰ ਦਿੱਤੇ ਗਏ ਸਨ। ਬੱਚਿਆਂ ਦੀ ਸੁਰੱਖਿਆ ਨੂੰ ਵੇਖਦੇ ਹੋਏ 15 ਅਕਤੂਬਰ ਤੋਂ ਸਕੂਲ ਖੋਲ੍ਹੇ ਜਾਣ ਦੇ ਹੁਕਮ ਦਿੱਤੇ ਗਏ ਹਨ। ਕੇਂਦਰ ਸਰਕਾਰ ਨੇ ਸਭ ਸੂਬਿਆਂ ਨੂੰ ਇਹ ਹੁਕਮ ਦਿੱਤਾ ਸੀ, ਕਿ ਉਹ ਆਪਣੇ-ਆਪਣੇ ਕਰੋਨਾ ਮਰੀਜ਼ਾਂ ਦੀ ਗਿਣਤੀ ਨੂੰ ਵੇਖਦੇ ਹੋਏ ਸਕੂਲ ਖੋਲਣ ਦਾ ਹੁਕਮ ਦੇ ਸਕਦੇ ਹਨ ।
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਨੌਵੀਂ ਕਲਾਸ ਤੋਂ ਬਾਰ੍ਹਵੀਂ ਕਲਾਸ ਤੱਕ ਦੇ ਬੱਚਿਆਂ ਨੂੰ ਮੁੜ ਸਕੂਲ ਆਉਣ ਦੀ ਇਜਾਜ਼ਤ ਦਿੱਤੀ ਹੈ। ਬੱਚਿਆਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਸਭ ਸਕੂਲਾਂ ਨੂੰ ਜਰੂਰੀ ਹਦਾਇਤਾਂ ਵੀ ਦਿੱਤੀਆਂ ਹਨ। ਹੋਰ ਕੁਝ ਸ਼ਰਤਾਂ ਸਕੂਲ ਖੋਲਣ ਦੇ ਵਿੱਚ ਅੜਿੱਕਾ ਬਣ ਗਈਆਂ ਹਨ ਸਕੂਲ ਪ੍ਰਬੰਧਕਾ ਨੇ ਸਰਕਾਰ ਨੂੰ ਸਲਾਹ ਵੀ ਦਿੱਤੀ ਹੈ। ਕਰੋਨਾ ਮਹਾਮਾਰੀ ਦੇ ਚੱਲਦੇ ਹੋਏ ਸਰਕਾਰ ਦੇ ਹੁਕਮਾਂ ਅਨੁਸਾਰ ਸਿੱਖਿਆ ਸੰਸਥਾਂਵਾਂ ਨੂੰ 15 ਅਕਤੂਬਰ ਤੋਂ ਖੋਲ੍ਹਿਆ ਜਾ ਰਿਹਾ ਹੈ।
ਜਿਹੜੇ ਵਿਦਿਆਰਥੀ 9ਵੀਂ ਕਲਾਸ ਤੋ 12ਵੀ ਤੱਕ ਦੇ ਸਕੂਲ ਆਉਣਗੇ, ਉਹਨਾਂ ਵਿਦਿਆਰਥੀਆਂ ਦੇ ਮਾਪਿਆਂ ਦੀ ਸਹਿਮਤੀ ਹੋਣਾ ਬਹੁਤ ਜ਼ਰੂਰੀ ਹੈ। ਇਸ ਲਈ ਬੱਚਿਆਂ ਦੇ ਮਾਤਾ-ਪਿਤਾ ਦੀ ਲਿਖਤੀ ਸਹਿਮਤੀ ਦੀ ਸ਼ਰਤ ਵੀ ਰੱਖੀ ਗਈ ਹੈ। ਸਕੂਲ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਕਰੋਨਾ ਦੌਰਾਨ ਸਕੂਲ ਬੰਦ ਰਹਿਣ ਕਾਰਨ ਕਾਫੀ ਵਿੱਤੀ ਸੰਕਟ ਆ ਚੁੱਕਾ ਹੈ। ਤੇ ਹੁਣ ਮਾਪਿਆਂ ਦੀ ਸਹਿਮਤੀ ਸਕੂਲ ਖੋਲ੍ਹਣ ਵਿੱਚ ਮੁਸ਼ਕਿਲ ਬਣਦੀ ਦਿਖਾਈ ਦੇ ਰਹੀ ਹੈ।
ਸਕੂਲ ਪ੍ਰਬੰਧਕਾਂ ਨੇ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਬਾਕੀ ਅਦਾਰਿਆਂ ਦੀ ਤਰਾਂ ਹੀ ਸਕੂਲ ਖੋਲਣ ਦੀ ਇਜਾਜਤ ਦਿੱਤੀ ਜਾਵੇ। ਮਾਪਿਆਂ ਦੀ ਸਹਿਮਤੀ ਦੀ ਸ਼ਰਤ ਨੂੰ ਹਟਾ ਦੇਣਾ ਚਾਹੀਦਾ ਹੈ । ਸਕੂਲ ਪ੍ਰਬੰਧਕਾਂ ਨੇ ਸਰਕਾਰ ਨੂੰ ਕਿਹਾ ਹੈ ਕਿ ਇਹ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਬੱਚਿਆਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਪੁਖਤਾ ਇੰਤਜ਼ਾਮ ਕਰਵਾਏ।
ਸਕੂਲ ਪ੍ਰਬੰਧਕਾਂ ਨੇ ਕਿਹਾ ਹੈ ਕਿ 9 ਵੀ ਤੋਂ 12 ਵੀ ਜਮਾਤ ਦੀ ਪੜ੍ਹਾਈ ਹੀ ਅੱਗੇ ਚੱਲ ਕੇ ਕਾਲਜ ਵਿੱਚ ਕੰਮ ਆਉਦੀ ਹੈ। ਉਨ੍ਹਾਂ ਕਿਹਾ ਕਿ ਅਗਰ ਸਕੂਲ ਖੋਲਣ ਦੌਰਾਨ ਕੋਈ ਮੁਸ਼ਕਿਲ ਆਉਂਦੀ ਹੈ ,ਤਾਂ ਸਰਕਾਰ ਦੁਬਾਰਾ ਸਕੂਲ ਬੰਦ ਕਰਨ ਦੇ ਹੁਕਮ ਸੁਣਾ ਸਕਦੀ ਹੈ। ਸਕੂਲ ਸੰਸਥਾਵਾਂ ਨੇ ਕਿਹਾ ਕਿ ਸਰਕਾਰ ਵੱਲੋਂ ਦਿੱਤੀਆਂ ਗਈਆਂ ਸਾਰੀਆਂ ਹਦਾਇਤਾਂ ਦਾ ਪਾਲਣ ਕੀਤਾ ਜਾਵੇਗਾ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …