ਹੁਣੇ ਆਈ ਤਾਜਾ ਵੱਡੀ ਖਬਰ
ਭਾਰਤ ਵਿੱਚ ਜਦੋਂ ਤੋਂ ਕਰੋਨਾ ਮਹਾਂਮਾਰੀ ਦਾ ਆਗਾਜ਼ ਹੋਇਆ ਹੈ ਉਸ ਸਮੇਂ ਤੋਂ ਹੀ ਸਰਕਾਰ ਵੱਲੋਂ ਜਨਤਕ ਥਾਵਾਂ ਨੂੰ ਬੰਦ ਕਰ ਦਿੱਤਾ ਗਿਆ ਸੀ। ਤਾਂ ਜੋ ਕਰੋਨਾ ਮਹਾਮਾਰੀ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਇਹ ਹੁਕਮ ਲੋਕਾਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਸੀ। ਜਦੋਂ ਕਰੋਨਾ ਕੇਸਾਂ ਦੇ ਵਿੱਚ ਉਛਾਲ ਆਇਆ ਤਾਂ, ਸਭ ਸੂਬਿਆਂ ਨੇ ਆਪਣੇ-ਆਪਣੇ ਹਿਸਾਬ ਨਾਲ ਆਪਣੇ ਰਾਜਾਂ ਦੀ ਤਾਲਾਬੰਦੀ ਕਰ ਦਿੱਤੀ ਸੀ। ਜਿਸ ਤਰ੍ਹਾਂ ਹੌਲੀ-ਹੌਲੀ ਕਰੋਨਾ ਵਾਇਰਸ ਦੇ ਕੇਸ ਹੁਣ ਘਟਣੇ ਸ਼ੁਰੂ ਹੋਏ ਹਨ।
ਉਸ ਨੂੰ ਵੇਖਦੇ ਹੋਏ ਸਰਕਾਰ ਵੱਲੋਂ ਜਨਤਕ ਥਾਵਾਂ ਨੂੰ ਖੋਲ੍ਹਿਆ ਜਾ ਰਿਹਾ ਹੈ।ਲੋਕਾਂ ਨੂੰ ਅਪੀਲ ਵੀ ਕੀਤੀ ਜਾ ਰਹੀ ਹੈ ਕਿ ਉਹ ਹਦਾਇਤਾਂ ਦੀ ਪਾਲਣਾ ਜ਼ਰੂਰ ਕਰਨ। ਅਜੇ ਤੱਕ ਪੰਜਾਬ ਦੇ ਵਿਚ ਸਕੂਲ, ਸਿਨੇਮਾਘਰ, ਥੀਏਟਰ ਬੰਦ ਪਏ ਹਨ ।ਪਰ ਹੁਣ ਕਰੋਨਾ ਕੇਸਾਂ ਵਿਚ ਆਈ ਕਮੀ ਦੇ ਕਾਰਨ ਸਰਕਾਰ ਵੱਲੋਂ ਇਕ ਹੋਰ ਵੱਡਾ ਫੈਸਲਾ ਲਿਆ ਗਿਆ ਹੈ। ਇਸ ਫੈਸਲੇ ਦੇ ਤਹਿਤ ਦੇਸ਼ ਦੇ ਕਈ ਸੂਬਿਆਂ ਵਿੱਚ ਸਿਨੇਮਾ ਘਰ ਥੀਏਟਰ ਖੋਲਣ ਦੀ ਇਜਾਜ਼ਤ ਦਿੱਤੀ ਗਈ ਹੈ। ਇਸ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਸਪਸ਼ਟ ਕਰ ਦਿੱਤਾ ਹੈ ਕੇ ਫ਼ਿਲਹਾਲ ਪੰਜਾਬ ਵਿੱਚ ਸਿਨੇਮਾ-ਹਾਲ , ਮਲਟੀਪਲੈਕਸ , ਮਨੋਰੰਜਕ ਪਾਰਕ ਨਹੀਂ ਖੋਲੇ ਜਾਣਗੇ।
ਇਹ ਫੈਸਲਾ ਉਨ੍ਹਾਂ ਨੇ ਪੰਜਾਬ ਦੀ ਜਨਤਾ ਦੀ ਸੁਰੱਖਿਆ ਦੇ ਮੱਦੇਨਜ਼ਰ ਰੱਖਦਿਆਂ ਲਿਆ ਹੈ।ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਐਲਾਨ ਕੀਤਾ ਹੈ ,ਕਿ ਸਖ਼ਤ ਪ੍ਰੋਟੋਕਾਲ ਦੇ ਨਾਲ ਰਾਮਲੀਲਾ ਦੀ ਇਜਾਜ਼ਤ ਦਿੱਤੀ ਗਈ ਹੈ।ਉਨ੍ਹਾਂ ਵਲੋਂ ਸਭ ਨੂੰ ਹਦਾਇਤਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ ਗਈ ਹੈ।
ਇਸ ਬਾਬਤ covid ਰੀਵੀਊ ਮੀਟਿੰਗ ਤੋਂ ਬਾਅਦ ਵਿਸਥਾਰ ਚ ਵੇਰਵਾ ਦਿੱਤਾ ਜਾਵੇਗਾ।ਪੰਜਾਬ ਸਰਕਾਰ ਨੇ ਲੋਕਾਂ ਨੂੰ ਸ਼ਾਂਤੀ ਬਣਾ ਕੇ ਰੱਖਣ ਦੀ ਅਪੀਲ ਕੀਤੀ ਹੈ ।ਉਨ੍ਹਾਂ ਕਰੋਨਾ ਕੇਸਾਂ ਨੂੰ ਵੇਖਦੇ ਹੋਏ ਸਭ ਜਨਤਕ ਥਾਵਾਂ ਨੂੰ ਖੋਲ੍ਹਣ ਦਾ ਭਰੋਸਾ ਵੀ ਦਵਾਇਆ, ਕਿ ਬਹੁਤ ਜਲਦ ਇਹ ਸਭ ਕੁਝ ਖੋਲ ਦਿੱਤਾ ਜਾਵੇਗਾ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …