ਆਈ ਤਾਜਾ ਵੱਡੀ ਖਬਰ
ਨਵੇਂ ਸਾਲ ਦੀ ਸ਼ੁਰੂਆਤ ਹੋ ਚੁੱਕੀ ਹੈ। ਇਸ ਸਾਲ ਦੀ ਸ਼ੁਰੂਆਤ ਦੇ ਨਾਲ ਹੀ ਬਹੁਤ ਸਾਰੀਆਂ ਥਾਵਾਂ ਤੇ ਅੱਤ ਦੀ ਠੰਡ ਪੈਂਦੀ ਪਈ ਹੈ, ਠੰਡੇ ਮੌਸਮ ਦਾ ਲਾਹਾ ਲੈਂਦੇ ਹੋਏ ਬਹੁਤ ਸਾਰੇ ਲੋਕ ਘੁੰਮਣ ਫਿਰਨ ਦੇ ਲਈ ਇੱਕ ਥਾਂ ਤੋਂ ਦੂਜੀ ਥਾਂ ਤੇ ਜਾਂਦੇ ਪਏ ਹਨ l ਇਸੇ ਵਿਚਾਲੇ ਹੁਣ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਜਾ ਰਹੀ ਸੰਗਤ ਦੇ ਲਈ ਇੱਕ ਚੰਗੀ ਖਬਰ ਸਾਹਮਣੇ ਆਈ ਹੈ, ਜਿੱਥੇ ਹੁਣ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਨੂੰ ਇੱਕ ਨਵੀਂ ਸਹੂਲਤ ਮਿਲਣ ਜਾ ਰਹੀ ਹੈ। ਦਸਦਿਆਂ ਕਿ ਭਾਰਤੀ ਰੇਲਵੇ ਨੇ ਪੰਜਾਬ ਦੇ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਨੂੰ ਨਵੇਂ ਸਾਲ ਦਾ ਵੱਡਾ ਤੋਹਫ਼ਾ ਦਿੱਤਾ ਹੈ। ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂ ਹੁਣ ਵੰਦੇ ਭਾਰਤ ਐਕਸਪ੍ਰੈਸ ਟਰੇਨ ਰਾਹੀਂ ਕੁਝ ਘੰਟਿਆਂ ਵਿੱਚ ਕਟੜਾ ਪਹੁੰਚ ਸਕਣਗੇ।
ਜਿਸ ਕਾਰਨ ਯਾਤਰੀਆਂ ਨੂੰ ਕਾਫੀ ਰਾਹਤ ਮਿਲੇਗੀ l ਦੱਸਿਆ ਜਾ ਰਿਹਾ ਹੈ ਕਿ ਵੰਦੇ ਭਾਰਤ ਟਰੇਨ ਜੰਮੂ, ਲੁਧਿਆਣਾ ਅਤੇ ਅੰਬਾਲਾ ਕੈਂਟ ਰੇਲਵੇ ਸਟੇਸ਼ਨਾਂ ‘ਤੇ 2-2 ਮਿੰਟ ਰੁਕੇਗੀ। ਕਟੜਾ ਤੋਂ ਚੱਲਣ ਵਾਲੀ ਵੰਦੇ ਭਾਰਤ ਐਕਸਪ੍ਰੈਸ ਟਰੇਨ ਨੰਬਰ 22478-77 ਨੂੰ 4 ਜਨਵਰੀ ਤੋਂ ਚੱਲੇਗੀ, ਜਿਸ ਦੇ 16 ਰੈਕ ਹੋਣਗੇ। ਇਹ ਰੇਲਗੱਡੀ ਮਾਤਾ ਵੈਸ਼ਨੋ ਦੇਵੀ ਤੋਂ ਸਵੇਰੇ 6 ਵਜੇ ਰਵਾਨਾ ਹੋਵੇਗੀ, ਇਸ ਤਰੀਕੇ ਦੇ ਨਾਲ ਸ਼ਰਧਾਲੂ ਬਹੁਤ ਆਸਾਨ ਤਰੀਕੇ ਦੇ ਨਾਲ ਇਸ ਸਹੂਲਤ ਦਾ ਆਨੰਦ ਮਾਣ ਸਕਦੇ ਹਨ l
ਹੁਣ ਰੇਲਵੇ ਵਿਭਾਗ ਵੱਲੋਂ ਚਲਾਈਆਂ ਜਾਣ ਵਾਲੀਆਂ ਦੋ ਨਵੀਆਂ ਵੰਦੇ ਭਾਰਤ ਐਕਸਪ੍ਰੈਸ ਟਰੇਨਾਂ ਵਿੱਚੋਂ ਅੰਮ੍ਰਿਤਸਰ ਤੋਂ ਚੱਲਣ ਵਾਲੀ ਵੰਦੇ ਭਾਰਤ ਐਕਸਪ੍ਰੈਸ ਟਰੇਨ 6 ਜਨਵਰੀ ਤੋਂ ਅਤੇ ਕਟੜਾ ਤੋਂ ਚੱਲਣ ਵਾਲੀ ਵੰਦੇ ਭਾਰਤ ਐਕਸਪ੍ਰੈਸ ਟਰੇਨ 4 ਜਨਵਰੀ ਤੋਂ ਨਿਯਮਿਤ ਰੂਪ ਵਿੱਚ ਚੱਲੇਗੀ।
ਇਸ ਦੇ ਲਈ ਰੇਲਵੇ ਵਿਭਾਗ ਵੱਲੋਂ ਟਰੇਨ ਦੇ ਨੰਬਰ ਵੀ ਜਾਰੀ ਕਰ ਦਿੱਤੇ ਗਏ ਹਨ ਅਤੇ ਇਨ੍ਹਾਂ ਦੀ ਬੁਕਿੰਗ ਵੀ ਸ਼ੁਰੂ ਕਰ ਦਿੱਤੀ ਗਈ ਹੈ। ਜਿਸ ਕਾਰਨ ਹੁਣ ਸਬੰਧਿਤ ਵਿਭਾਗ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ ਤੇ ਇਸ ਦਾ ਲਾਭ ਹੁਣ ਵੈਸ਼ਨੋ ਦੇ ਵੀ ਜਾਣ ਵਾਲੇ ਸ਼ਰਧਾਲੂਆਂ ਨੂੰ ਮਿਲਣ ਵਾਲਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …