30 ਨਵੰਬਰ ਤੱਕ ਇਹਨਾਂ ਚੀਜਾਂ ਦੇ ਖਰੀਦਣ ਅਤੇ ਵਰਤਣ ਤੇ ਲਗੀ ਸਖਤ ਪਾਬੰਦੀ
ਪੰਜਾਬ ਵਿੱਚ ਆਏ ਦਿਨ ਹੀ ਕੁਝ ਇਸ ਤਰਾਂ ਦੀਆਂ ਘਟਨਾਵਾਂ ਹੁੰਦੀਆਂ ਰਹਿੰਦੀਆਂ ਹਨ, ਉਹਨਾਂ ਨੂੰ ਸੁਣ ਕੇ ਬੜੀ ਹੈਰਾਨੀ ਹੁੰਦੀ ਹੈ। ਕੁਝ ਘਟਨਾਵਾਂ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਕੀਤੀਆਂ ਜਾਂਦੀਆਂ ਹਨ, ਕੁਝ ਘਟਨਾਵਾਂ ਲੁੱਟ-ਖੋਹ ਦੀਆਂ ਹੁੰਦੀਆਂ ਹਨ। ਆਉਣ ਵਾਲੇ ਦਿਨਾਂ ਵਿਚ ਤਿਉਹਾਰੀ ਸੀਜ਼ਨ ਨੂੰ ਵੇਖਦੇ ਹੋਏ ਜ਼ਿਲੇ ਵਿਚ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ।
ਕੁਝ ਦਿਨ ਪਹਿਲਾਂ ਹੀ ਸ਼ਰਾਰਤੀ ਅਨਸਰਾਂ ਨੂੰ ਠੱਲ੍ਹ ਪਾਉਣ ਲਈ ਡਰੋਨ ਦੀ ਵਰਤੋਂ ਤੇ ਪਾਬੰਦੀ ਲਗਾਈ ਗਈ ਸੀ। ਤਾਂ ਜੋ ਸ਼ਰਾਰਤੀ ਅਨਸਰ ਇਸ ਦੀ ਦੁਰਵਰਤੋਂ ਨਾ ਕਰ ਸਕਣ। ਇਸ ਤਰ੍ਹਾਂ ਹੀ ਇਕ ਜਿਲੇ ਵਿੱਚ ਵਿਆਹ-ਸ਼ਾਦੀਆਂ ਅਤੇ ਹੋਰ ਪ੍ਰੋਗਰਾਮਾਂ ਤੇ ਕੁਝ ਗੀਤਾਂ ਤੇ ਪਾਬੰਦੀ ਲਗਾਈ ਸੀ ਤਾਂ ਜੋ ਇਸ ਦਾ ਅਸਰ ਨੌਜਵਾਨ ਪੀੜ੍ਹੀ ਤੇ ਨਾ ਪੈ ਸਕੇ। ਇਸ ਤਰ੍ਹਾਂ ਹੀ ਬੱਸਾਂ ਦੇ ਵਿਚ ਵੀ ਕੁਝ ਗੀਤਾਂ ਨੂੰ ਚਲਾਉਣ ਦੀ ਮਨਾਹੀ ਕੀਤੀ ਗਈ ਹੈ।
ਹੁਣ ਮਾਨਸਾ ਦੇ ਵਿੱਚ ਵੀ 30 ਨਵੰਬਰ ਤੱਕ ਕੁਝ ਚੀਜ਼ਾਂ ਖ੍ਰੀਦਣ ਅਤੇ ਵਰਤਣ ਤੇ ਸਖ਼ਤ ਪਾਬੰਦੀ ਲਾ ਦਿੱਤੀ ਗਈ। ਮਾਨਸਾ ਦੇ ਵਿਚ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮਾਨਸਾ ਮਹਿੰਦਰਪਾਲ ਨੇ ਜ਼ਿਲ੍ਹਾ ਮਾਨਸਾ ਦੀਆਂ ਸੀਮਾਵਾਂ ਅੰਦਰ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀ , ਅਤੇ ਵਹੀਕਲਾਂ ਦੀ ਖਰੀਦ-ਵੇਚ ਅਤੇ ਵਰਤੋਂ ਕਰਨ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਤਾਂ ਜੋ ਸ਼ਰਾਰਤੀ ਅਨਸਰਾਂ ਨੂੰ ਠੱਲ੍ਹ ਪਾਈ ਜਾਵੇ।
ਉਨ੍ਹਾਂ ਕਿਹਾ ਸ਼ਰਾਰਤੀ ਅਨਸਰਾਂ ਵੱਲੋਂ ਇਸ ਨਾਲ ਹੁੰਦੇ ਬੁਰੇ ਪ੍ਰਭਾਵ ਨੂੰ ਰੋਕਣ ਲਈ ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ-ਵੇਚ ਅਤੇ ਵਰਤੋਂ ਕਰਨ ਤੇ ਪਾਬੰਦੀ ਲਗਾਉਣਾ ਲਾਜਮੀ ਹੈ। ਉਨ੍ਹਾਂ ਕਿਹਾ ਕਿ ਇਹ ਹੁਕਮ 30 ਨਵੰਬਰ 2020 ਤਕ ਲਾਗੂ ਹੋਵੇਗਾ।ਉਨ੍ਹਾਂ ਕਿਹਾ ਕਿ ਆਮ ਤੌਰ ਤੇ ਮਿਲਟਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਮਿਲਟਰੀ ਰੰਗ ਦੀ ਵਰਦੀ ਪਹਿਨੀ ਜਾਂਦੀ ਹੈ ਅਤੇ ਮਿਲਟਰੀ ਰੰਗ ਦੇ ਵਹੀਕਲਾਂ ਜਿਵੇਂ ਕਿ ਜੀਪਾਂ ,ਮੋਟਰਸਾਇਕਲਾ ਆਦਿ ਦੀ ਵਰਤੋਂ ਕੀਤੀ ਜਾਂਦੀ ਹੈ।
ਪਰ ਕਦੇ ਕਦੇ ਸ਼ਰਾਰਤੀ ਅਨਸਰਾਂ ਵੱਲੋਂ ਮਿਲਟਰੀ ਰੰਗ ਦੀਆਂ ਵਰਦੀਆਂ ਦਾ ਗਲਤ ਇਸਤੇਮਾਲ ਕਰਕੇ ਦੇਸ਼ ਅੰਦਰ ਅਮਨ ਅਤੇ ਕਾਨੂੰਨ ਵਿੱਚ ਰੁਕਾਵਟ ਪੈਦਾ ਕਰਕੇ ਮਨੁਖੀ ਜੀਵਨ ਹੋਂਦ ਨੂੰ ਖਤਰਾ ਪੈਦਾ ਕੀਤਾ ਜਾਂਦਾ ਹੈ। ਇਸ ਲਈ ਇਹ ਹੁਕਮ 3 ਨਵੰਬਰ ਤੱਕ ਜਾਰੀ ਰਹਿਣਗੇ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …