Breaking News

ਕੈਨੇਡਾ ਤੋਂ ਆਈ ਵੱਡੀ ਮਾੜੀ ਖਬਰ , 2 ਦਿਨ ਪਹਿਲਾਂ ਗਏ ਮਾਪਿਆਂ ਦੇ ਇਕਲੌਤੇ ਪੁੱਤ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ 

ਬੀਤੇ ਕੁਝ ਸਮੇਂ ਤੋਂ ਵਿਦੇਸ਼ਾਂ ਨਾਲ ਜੁੜੀਆਂ ਬੇਹਦ ਹੀ ਮੰਦਭਾਗੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ, ਜਿੱਥੇ ਵਿਦੇਸ਼ ਗਏ ਪੰਜਾਬੀ ਨੌਜਵਾਨਾਂ ਦੀਆਂ ਵੱਖ ਵੱਖ ਕਾਰਨਾਂ ਕਾਰਨ ਮੌਤਾਂ ਹੋ ਰਹੀਆਂ ਹਨ l ਜਿਸ ਕਾਰਨ ਪੰਜਾਬੀ ਭਾਈਚਾਰਾ ਵੀ ਚਿੰਤਾ ਦੇ ਵਿੱਚ ਪਿਆ ਹੋਇਆ ਹੈ l ਇਸੇ ਵਿਚਾਲੇ ਹੁਣ ਪੰਜਾਬੀਆਂ ਦੇ ਗੜ ਕਨੇਡਾ ਤੋਂ ਇੱਕ ਬੇਹਦ ਹੀ ਦੁੱਖਦਾਈ ਖਬਰ ਸਾਹਮਣੇ ਆਈ l ਜਿੱਥੇ ਦੋ ਦਿਨ ਪਹਿਲਾਂ ਕਨੇਡਾ ਗਏ ਮਾਪਿਆਂ ਦੀ ਇਕਲੌਤੇ ਪੁੱਤ ਦੀ ਅਚਾਨਕ ਮੌਤ ਹੋ ਗਈ। ਜਿਸ ਕਾਰਨ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੋਇਆ ਪਿਆ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਕਮਲਜੀਤ ਸਿੰਘ,ਜਿਸ ਦੀ ਉਮਰ ਤਕਰੀਬਨ 25 ਸਾਲ ਦੱਸੀ ਜਾ ਰਹੀ ਹੈ, ਉਸ ਦਾ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ।

ਇਹ ਵੀ ਗੱਲ ਆਖੀ ਜਾ ਰਹੀ ਹੈ ਕਿ ਇਹ ਨੌਜਵਾਨ ਹਜੇ ਦੋ ਦਿਨ ਪਹਿਲਾਂ ਹੀ ਆਪਣੇ ਪਿੰਡ ਗੰਧੜ੍ਹ ਤੋਂ ਦਿੱਲੀ ਹਵਾਈ ਅੱਡੇ ਤੋਂ ਕੈਨੇਡਾ ਜਾਣ ਲਈ ਰਵਾਨਾ ਹੋਇਆ ਸੀ। ਇਸ ਦੁੱਖਦਾਈ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਜਿੱਥੇ ਮਾਪਿਆਂ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ, ਉੱਥੇ ਹੀ ਇਲਾਕੇ ਭਰ ਦੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਉਸ ਵਲੋਂ ਕੈਨੇਡਾ ਪਹੁੰਚ ਕੇ ਉਸ ਨੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਗੱਲ ਵੀ ਕੀਤੀ ਕਿ ਮੈਂ ਸਹੀ ਸਲਾਮਤ ਆਪਣੇ ਟਿਕਾਣੇ ’ਤੇ ਪਹੁੰਚ ਗਿਆ ਹਾਂ। ਉੱਥੇ ਪਹੁੰਚ ਕੇ ਉਸ ਨੇ ਕੌਫੀ ਹੀ ਪੀਤੀ ਸੀ ਕਿ ਦਿਲ ਦੌਰਾ ਪੈ ਗਿਆ। ਜਿਸ ਕਾਰਨ ਮਾਪਿਆ ਉੱਤੇ ਦੁੱਖਾਂ ਦਾ ਪਹਾੜ ਟੁੱਟ ਪਿਆ, ਕਿਉਂਕਿ ਮਰਨ ਵਾਲਾ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਦੋ ਭੈਣਾਂ ਦਾ ਭਰਾ ਸੀ।

ਉੱਥੇ ਹੀ ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਇਕਾਈ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮਰਨ ਵਾਲਾ ਨੌਜਵਾਨ ਦਾ ਪਰਿਵਾਰ ਸਾਧਾਰਨ ਕਿਸਾਨ ਪਰਿਵਾਰ ਹੈ ਅਤੇ ਬਹੁਤ ਘੱਟ ਜ਼ਮੀਨ ਹੈ। ਜਿਸ ਦੇ ਚਲਦੇ ਹੁਣ ਪੀੜਿਤ ਪਰਿਵਾਰ ਦੇ ਵੱਲੋਂ ਇਹ ਮੰਗ ਕੀਤੀ ਜਾ ਰਹੀ ਹੈ ਕਿ ਨੌਜਵਾਨ ਦੀ ਮ੍ਰਿਤਕ ਦੇ ਵਾਪਸ ਪੰਜਾਬ ਲਿਆਂਦੀ ਜਾਵੇ, ਤਾਂ ਜੋ ਉਹ ਆਪਣੇ ਪੁੱਤਰ ਦਾ ਅੰਤਿਮ ਸਸਕਾਰ ਕਰ ਸਕਣ l

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …