Breaking News

ਕੈਨੇਡਾ ਚ ਪੰਜਾਬਣ ਕੁੜੀ ਦੀ ਸ਼ੱਕੀ ਹਾਲਾਤਾਂ ਚ ਹੋਈ ਮੌਤ , ਇੱਕ ਮਹੀਨੇ ਪਹਿਲਾਂ ਹੋਈ ਸੀ ਲਾਪਤਾ

ਆਈ ਤਾਜਾ ਵੱਡੀ ਖਬਰ 

ਪੰਜਾਬ ਤੋਂ ਹਰ ਸਾਲ ਨੌਜਵਾਨ ਮੁੰਡੇ ਕੁੜੀਆਂ ਆਪਣੇ ਸੁਨਹਿਰੀ ਭਵਿੱਖ ਦੀ ਤਲਾਸ਼ ਵਿੱਚ ਵਿਦੇਸ਼ਾਂ ਵਿੱਚ ਜਾਂਦੇ ਹਨ, ਜਿੱਥੇ ਜਾ ਕੇ ਉਨਾਂ ਦੇ ਨਾਲ ਕੁਝ ਅਜਿਹੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ ਜੋ ਪਿੱਛੇ ਰਹਿੰਦੇ ਪਰਿਵਾਰ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਹੁਣ ਇੱਕ ਅਜਿਹਾ ਹੀ ਮਾਮਲਾ ਸਾਂਝਾ ਕਰਾਂਗੇ, ਜਿੱਥੇ ਕੈਨੇਡਾ ਵਿੱਚ ਪੰਜਾਬੀ ਕੁੜੀ ਦੇ ਨਾਲ ਅਜਿਹੀ ਵੱਡੀ ਘਟਨਾ ਵਾਪਰੀ, ਜਿਸ ਕਾਰਨ ਉਸ ਦੀ ਮੌਤ ਹੋ ਗਈ l ਦੱਸਦਿਆ ਕਿ ਕੈਨੇਡਾ ‘ਚ ਇੱਕ ਪੰਜਾਬਣ ਕੁੜੀ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ ਹੋ ਗਈ l ਪੰਜਾਬਣ ਦੀ ਪਛਾਣ ਸਿਮਰਨ ਕੌਰ ਖੱਟੜਾ ਵਜੋਂ ਹੋਈ ਹੈ, ਜਿਹੜੀ ਸਰੀ ਦੀ ਰਹਿਣ ਵਾਲੀ ਸੀ।

ਮਿਲੀ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਸਿਮਰਨ ਕੌਰ ਇੱਕ ਮਹੀਨਾ ਪਹਿਲਾਂ ਲਾਪਤਾ ਹੋ ਗਈ ਸੀ, ਜਿਸ ਤੋਂ ਬਾਅਦ ਲਗਾਤਾਰ ਪੁਲਿਸ ਦੇ ਵੱਲੋਂ ਉਸਦੀ ਭਾਲ ਕੀਤੀ ਜਾ ਰਹੀ ਸੀ l ਉਸ ਦਾ ਪਰਿਵਾਰ ਵੀ ਕਾਫੀ ਚਿੰਤਾ ਦੇ ਵਿੱਚ ਸੀ l ਪਰ ਅਚਾਨਕ ਪੁਲਿਸ ਨੂੰ ਇਹ ਜਾਣਕਾਰੀ ਮਿਲੀ ਕਿ ਇੱਕ ਲਾਸ਼ ਬਰਾਮਦ ਹੋਈ ਹੈ ਤੇ ਜਦੋਂ ਅਸੀਂ ਪੁਸ਼ਟੀ ਕੀਤੀ ਗਈ ਤਾਂ ਪਤਾ ਚੱਲਿਆ ਕਿ ਇਹ ਉਹੀ ਕੁੜੀ ਹੈ ਜਿਹੜੀ ਇੱਕ ਮਹੀਨਾ ਪਹਿਲਾਂ ਲਾਪਤਾ ਹੋਈ ਸੀ । ਇਸ ਸਬੰਧੀ ਕੈਨੇਡਾ ਦੀ ਪੁਲਿਸ ਵੱਲੋਂ ਮੌਤ ਦੀ ਪੁਸ਼ਟੀ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਸਿਮਰਨ ਕੌਰ ਨੂੰ ਆਖਰੀ ਵਾਰ 27 ਅਪ੍ਰੈਲ ਨੂੰ ਬੱਸ ਵਿੱਚ ਸਫ਼ਰ ਕਰਦੇ ਹੋਏ ਦੇਖਿਆ ਗਿਆ ਸੀ।

ਜਿਸ ਤੋਂ ਬਾਅਦ ਉਹ ਲਾਪਤਾ ਹੋ ਗਈ ਸੀ l 19 ਮਈ ਨੂੰ ਕੈਨੇਡਾ ਦੇ ਫਰੇਜ਼ਰ ਦਰਿਆ ਵੋਚਨ ਸਿਮਰਨ ਦੀ ਦੇਹ ਬਰਾਮਦ ਕੀਤੀ ਗਈ। ਸਿਮਰਨ ਦੀ ਮੌਤ ਦੀ ਖਬਰ ਸੁਣਦਿਆਂ ਹੀ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ।’

ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ, ਮਾਪਿਆਂ ਦਾ ਦੁੱਖ ਨਹੀਂ ਵੇਖਿਆ ਜਾ ਰਿਹਾ ਤੇ ਇਲਾਕੇ ਭਰ ਦੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ l ਹਾਲੇ ਤੱਕ ਸਿਮਰਨ ਦੇ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ, ਜਿਸ ਸਬੰਧੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ l

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …