ਆਈ ਤਾਜਾ ਵੱਡੀ ਖਬਰ
ਜਿੱਥੇ ਇੱਕ ਪਾਸੇ ਪੂਰੇ ਦੇਸ਼ ਭਰ ਦੀ ਸਿਆਸਤ ਦੀਆਂ ਨਜ਼ਰਾਂ ਜਿਮਨੀ ਚੋਣਾਂ ਦੇ ਉੱਪਰ ਟਿਕੀਆਂ ਹੋਈਆਂ ਹਨ l ਦੇਸ਼ ਦੇ ਵੱਖ-ਵੱਖ ਹਿੱਸਿਆਂ ਦੇ ਵਿੱਚ ਹੋਣ ਵਾਲੀਆਂ ਜਿਮਨੀ ਚੋਣਾਂ ਦੇ ਚਲਦੇ ਸਾਰੀਆਂ ਹੀ ਸਿਆਸੀ ਪਾਰਟੀਆਂ ਦੇ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ l ਇੱਕ ਦੂਜੇ ਦੇ ਉੱਪਰ ਦੋਸ਼ ਮੜਨ ਦੇ ਨਾਲ ਦੀ ਨਾਲ ਬਿਆਨਬਾਜ਼ੀ ਦਾ ਸਿਲਸਿਲਾ ਵੀ ਲਗਾਤਾਰ ਜਾਰੀ ਹੈ l ਇਸੇ ਵਿਚਾਲੇ ਜੇਕਰ ਗੱਲ ਕੀਤੀ ਜਾਵੇ ਆਮ ਆਦਮੀ ਪਾਰਟੀ ਦੀ ਤਾਂ, ਆਮ ਆਦਮੀ ਪਾਰਟੀ ਵੀ ਹਰ ਸੰਭਵ ਕੋਸ਼ਿਸ਼ਾਂ ਕਰਦੀ ਪਈ ਹੈ ਇਹਨਾਂ ਜਿਮਨੀ ਚੋਣਾਂ ਨੂੰ ਜਿੱਤਣ ਦੀ, ਇਸੇ ਵਿਚਾਲੇ ਹੁਣ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜਿਹੜੇ ਜੇਲ ਦੇ ਵਿੱਚ ਬੰਦ ਨੇ ਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਦੇ ਵੱਲੋਂ ਹਰ ਸੰਭਵ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ
ਕਿ ਉਹਨਾਂ ਨੂੰ ਜੇਲ ਵਿੱਚੋਂ ਬਾਹਰ ਕੱਢਿਆ ਜਾ ਸਕੇ ਤੇ ਇਸੇ ਵਿਚਾਲੇ ਹੁਣ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇੱਕ ਹੋਰ ਵੱਡਾ ਝਟਕਾ ਲੱਗਿਆ ਹੈ, ਕਿਉਂਕਿ ਈਡੀ ਤੋਂ ਬਾਅਦ ਹੁਣ ਸੀਬੀਆਈ ਦੇ ਵੱਲੋਂ ਉਹਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਦਰਅਸਲ ਸ਼ਰਾਬ ਘੋਟਾਲੇ ਦੇ ਮਾਮਲੇ ‘ਚ ਉਨ੍ਹਾਂ ਨੂੰ ਈ.ਡੀ. ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਕਾਰਨ ਉਹ ਤਿਹਾੜ ਜੇਲ੍ਹ ‘ਚ ਕੈਦ ਹਨ। ਉਨਾਂ ਦੀ ਰਿਹਾਈ ਦੇ ਲਈ ਦੇਸ਼ ਭਰ ਦੇ ਵਿੱਚ ਆਪ ਵਰਕਰਾਂ ਵੱਲੋਂ ਮੋਰਚੇ ਲਗਾਏ ਜਾ ਰਹੇ ਹਨ ਤੇ ਇਸੇ ਵਿਚਾਲੇ ਹੁਣ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇੱਕ ਵੱਡਾ ਝਟਕਾ ਲੈ ਕੇ ਹੈ ਕਿਉਂਕਿ ਹੁਣ ਈਡੀ ਤੋਂ ਬਾਅਦ ਸੀਬੀਆਈ ਦੇ ਵੱਲੋਂ ਵੀ ਉਹਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ ਨੇ ਜ਼ਮਾਨਤ ਰੱਦ ਹੋਣ ਕਾਰਨ ਸੁਪਰੀਮ ਕੋਰਟ ‘ਚ ਪਟੀਸ਼ਨ ਦਾਖ਼ਲ ਕੀਤੀ ਸੀ, ਜਿਸ ਦੀ ਭਲਕੇ ਸੁਣਵਾਈ ਹੋਣੀ ਸੀ। ਹੁਣ ਉਨ੍ਹਾਂ ਦੀ ਹੋਈ ਗ੍ਰਿਫ਼ਤਾਰੀ ਤੋਂ ਬਾਅਦ ਸੀ.ਬੀ.ਆਈ. ਨੇ ਤਿਹਾੜ ਜੇਲ੍ਹ ਤੋਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ । ਉਧਰ ਸੂਤਰਾਂ ਮੁਤਾਬਕ ਉਨ੍ਹਾਂ ਕੋਲੋਂ ਸੀ.ਬੀ.ਆਈ. ਵੱਲੋਂ ਸ਼ਰਾਬ ਘੋਟਾਲਾ ਮਾਮਲੇ ‘ਚ ਪੁੱਛਗਿੱਛ ਵੀ ਕੀਤੀ ਗਈ ਹੈ।
ਇਸ ਤੋਂ ਬਾਅਦ ਉਨ੍ਹਾਂ ਨੂੰ ਹੁਣ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਸੋ ਆਮ ਆਦਮੀ ਪਾਰਟੀ ਦੇ ਲਈ ਜਿਮਨੀ ਚੋਣ ਵਿਚਾਲੇ ਇਹ ਇੱਕ ਵੱਡਾ ਝਟਕਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹੁਣ ਸੀਬੀਆਈ ਵੱਲੋਂ ਗ੍ਰਿਫਤਾਰੀ ਕੀਤੀ ਗਈ ਹੈ l
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …