ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਕੀਤੇ ਜਾ ਰਹੇ ਧਰਨੇ ਪ੍ਰਦਰਸ਼ਨ ਦਾ ਮੁੱਦਾ ਗਰਮਾਇਆ ਹੋਇਆ ਹੈ। ਜਿਸ ਵਿੱਚ ਵੱਖ ਵੱਖ ਸਿਆਸੀ ਪਾਰਟੀਆਂ ਆਪਣੀ ਰੋਟੀ ਸੇਕਣ ਲਈ ਸਿਰ ਤੋੜ ਯਤਨ ਕਰ ਰਹੀਆਂ ਨੇ। ਸਾਰੀਆਂ ਪਾਰਟੀਆਂ ਦੇ ਨੁਮਾਇੰਦੇ ਆਪਣੇ ਜਤਨਾਂ ਸਦਕਾ ਕਿਸਾਨਾਂ ਅਤੇ ਆਮ ਜਨਤਾ ਨੂੰ ਲੁਭਾਉਣ ਦੀ ਕੋਸ਼ਿਸ਼ ਕਰ ਰਹੇ ਹਨ ਤਾਂ ਜੋ ਆਉਣ ਵਾਲੀਆਂ ਵੋਟਾਂ ਦੇ ਵਿੱਚ ਉਨ੍ਹਾਂ ਨੂੰ ਬਹੁਮਤ ਹਾਸਲ ਹੋ ਸਕੇ। ਸੂਬੇ ਦੀ ਮੌਜੂਦਾ ਸਰਕਾਰ ਕਾਂਗਰਸ ਵੱਲੋਂ ਪਹਿਲਾਂ ਤੋਂ ਹੀ ਵਿਧਾਨ ਸਭਾ ਵਿੱਚ ਵਿਸ਼ੇਸ਼ ਸੈਸ਼ਨ ਸੱਦ ਕਿਸਾਨਾਂ ਦੇ ਹੱਕ ਵਿੱਚ ਅਤੇ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਮਤਾ ਪਾਸ ਕਰਕੇ ਕਿਸਾਨਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।
ਉਧਰ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੀ ਕਿਸੇ ਗੱਲੋਂ ਘੱਟ ਨਹੀਂ। ਸੁਖਬੀਰ ਬਾਦਲ ਨੇ ਹੁਣੇ ਇਕ ਵੱਡਾ ਬਿਆਨ ਦਿੱਤਾ ਹੈ ਜਿਸ ਵਿਚ ਉਨ੍ਹਾਂ ਨੇ ਆਖਿਆ ਕਿ ਜੇਕਰ ਪੰਜਾਬ ਵਿੱਚ ਉਨ੍ਹਾਂ ਦੀ ਸਰਕਾਰ ਦੁਬਾਰਾ ਆਉਂਦੀ ਹੈ ਤਾਂ ਉਹ ਪਹਿਲੀ ਕੈਬਨਿਟ ਮੀਟਿੰਗ ਵਿੱਚ ਹੀ ਪੰਜਾਬ ਨੂੰ ਇੱਕ ਮੰਡੀ ਬਣਾ ਦੇਣਗੇ। ਇਸ ਦੇ ਨਾਲ ਹੀ ਉਨ੍ਹਾਂ ਮੌਜੂਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਵਰਦਿਆਂ ਕਿਹਾ ਕਿ ਕਾਂਗਰਸ ਸਰਕਾਰ
ਨੇ ਵਿਧਾਨ ਸਭਾ ਵਿੱਚ ਵਿਸ਼ੇਸ਼ ਇਜਲਾਸ ਦੌਰਾਨ ਜੋ ਪ੍ਰਸਤਾਵ ਪੇਸ਼ ਕੀਤਾ ਹੈ ਉਸ ਵਿੱਚ ਸਿਰਫ ਐਮ.ਐਸ.ਪੀ. ਦੇਣ ਦੀ ਗੱਲ ਕੀਤੀ ਗਈ ਹੈ। ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਬਜਾਏ ਉਸ ਵਿੱਚ ਸੁਧਾਰ ਕਰਨ ਦੀ ਨੀਤੀ ਇਹ ਸਾਬਤ ਕਰਦੀ ਹੈ ਕਿ ਕੈਪਟਨ ਸਰਕਾਰ ਮੋਦੀ ਸਰਕਾਰ ਦੀ ਸੁਰ ਵਿੱਚ ਤਾਲ ਮਿਲਾ ਰਹੇ ਨੇ। ਉਨ੍ਹਾਂ ਗੱਲ ਬਾਤ ਕਰਦਿਆਂ ਇਹ ਵੀ ਕਿਹਾ ਕਿ ਜੇਕਰ ਪੰਜਾਬ ਨੂੰ ਇੱਕ ਮੰਡੀ ਬਣਾਉਣਾ ਹੈ
ਤਾਂ ਉਸ ਲਈ ਰਾਸ਼ਟਰਪਤੀ ਦੀ ਮੰਨਜ਼ੂਰੀ ਦੀ ਜ਼ਰੂਰਤ ਨਹੀਂ ਪੈਂਦੀ। ਕੈਪਟਨ ਸਰਕਾਰ ਪੰਜਾਬ ਨੂੰ ਇੱਕ ਮੰਡੀ ਨਾਲ ਬਣਾਉਣ ਦੀ ਬਜਾਏ ਨਵੇਂ ਖੇਤੀ ਬਿੱਲਾਂ ਵਿੱਚ ਸੁਧਾਰ ਕਰ ਪੰਜਾਬ ਦੇ ਕਿਸਾਨਾਂ ਲਈ ਹਵਾ ਵਿੱਚ ਮਹਿਲ ਉਸਾਰ ਰਹੀ ਹੈ। ਸਾਡੀ ਕੋਸ਼ਿਸ਼ ਹੈ ਕਿ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਆਉਂਦੇ ਸਾਰ ਹੀ ਪੰਜਾਬ ਨੂੰ ਇੱਕ ਮੰਡੀ ਬਣਾ ਕੇ ਪੰਜਾਬ ਦੇ ਕਿਸਾਨਾਂ ਦੀ ਖੁਸ਼ਹਾਲੀ ਨੂੰ ਦੂਣ ਸਵਾਇਆ ਕਰ ਦਿੱਤਾ ਜਾਵੇਗਾ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …