ਆਈ ਤਾਜਾ ਵੱਡੀ ਖਬਰ
ਇਸ ਵੇਲੇ ਭਾਰਤ ਦੇ ਵਿੱਚ ਸਭ ਤੋਂ ਵੱਡਾ ਮੁੱਦਾ ਖੇਤੀਬਾੜੀ ਦਾ ਬਣ ਚੁੱਕਾ ਹੈ। ਕਿਸਾਨਾਂ ਵੱਲੋਂ ਕੀਤੇ ਗਏ ਵਿਰੋਧ ਪ੍ਰਦਰਸ਼ਨ ਦਾ ਆਰਥਿਕ ਹਾਨੀ ਦੇ ਰੂਪ ਵਿਚ ਕੇਂਦਰ ਸਰਕਾਰ ਨੂੰ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਨਾਲ ਬਹੁਤ ਸਾਰੇ ਧੰਦੇ ਚੌਪਟ ਹੋ ਚੁੱਕੇ ਹਨ। ਕਿਸਾਨਾਂ ਦਾ ਸਰਕਾਰ ਦੇ ਨਾਲ਼ ਗੱਲਬਾਤ ਦਾ ਨਤੀਜਾ ਵੀ ਬੇਸਿੱਟਾ ਹੀ ਨਿਕਲਦਾ ਹੈ। ਪਰ ਇਸ ਵਾਰ ਖ਼ੁਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਨਾਲ ਮੁਖ਼ਾਤਬ ਹੁੰਦਿਆਂ ਇਸ ਗੱਲ ਨੂੰ ਪੂਰਨ ਰੂਪ ਵਿੱਚ ਸਪਸ਼ਟ ਕਰ ਦਿੱਤਾ ਕਿ ਸਰਕਾਰ ਨਵੇਂ ਖੇਤੀ ਕਾਨੂੰਨਾਂ ਦੇ ਲਏ ਗਏ ਫ਼ੈਸਲੇ ਤੋਂ ਪਿੱਛੇ ਨਹੀਂ ਹਟੇਗੀ।
ਇੱਥੇ ਹੀ ਉਨ੍ਹਾਂ ਨੇ ਆਪਣੀਆਂ ਵਿਰੋਧੀ ਪਾਰਟੀਆਂ ਉੱਪਰ ਤਿੱਖੇ ਵਾਰ ਕਰਦਿਆਂ ਕਿਹਾ ਕਿ ਇਹ ਲੋਕ ਸਿਰਫ ਵਿਚੋਲਿਆਂ ਨੂੰ ਬਚਾਉਣਾ ਚਾਹੁੰਦੇ ਹਨ, ਇਨ੍ਹਾਂ ਦਾ ਕਿਸਾਨਾਂ ਅਤੇ ਖੇਤੀਬਾੜੀ ਦੇ ਨਾਲ ਕੋਈ ਸੰਬੰਧ ਨਹੀਂ ਹੈ। ਜਦਕਿ ਨਵੇਂ ਖੇਤੀ ਕਾਨੂੰਨ ਵਿਚੋਲਿਆਂ ਨੂੰ ਬਾਹਰ ਕੱਢ ਕੇ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਉਣ ਦੇ ਮਕਸਦ ਨਾਲ ਬਣਾਏ ਗਏ ਹਨ। ਪ੍ਰਧਾਨ ਮੰਤਰੀ ਨੇ ਇਹ ਬਿਆਨ ਸ਼ੁੱਕਰਵਾਰ ਨੂੰ ਬਿਹਾਰ ਦੇ ਸਾਸਾਰਾਮ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਦਿੱਤਾ।
ਉਨ੍ਹਾਂ ਕਿਹਾ ਕਿ ਦੇਸ਼ ਦੀ ਸਰਕਾਰ ਨੇ ਇਸ ਸਮੇਂ ਖੇਤੀ ਸੰਕਟ ਦਾ ਹੱਲ ਕੱਢਿਆ ਹੈ ਅਤੇ ਵਿਚੋਲੇ-ਦਲਾਲਾਂ ਦੀ ਭੂਮਿਕਾ ਨੂੰ ਖ਼ਤਮ ਕਰਕੇ ਕਿਸਾਨਾਂ ਨੂੰ ਸਿੱਧੇ ਤੌਰ ‘ਤੇ ਆਪਣੀ ਫ਼ਸਲ ਦਾ ਅਸਲ ਮਾਲਕ ਬਣਾਇਆ ਹੈ। ਵਿਚੋਲੇ-ਦਲਾਲ ਉਹ ਲੋਕ ਸਨ ਜੋ ਪਹਿਲਾਂ ਕਿਸਾਨਾਂ ਦੇ ਤਰੱਕੀ ਦੇ ਰਾਹ ਦਾ ਅੜਿੱਕਾ ਬਣ ਰਹੇ ਸਨ ਜਿਸ ਨੂੰ ਹੁਣ ਸਰਕਾਰ ਨੇ ਸਾਫ ਕਰ ਦਿੱਤਾ ਹੈ। ਵਿਰੋਧੀ ਧਿਰ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦਾ ਝਾਂਸਾ ਦੇ ਕੇ ਵਰਗਲਾ ਰਹੀ ਹੈ ਜਦ ਕਿ ਉਹਨਾਂ ਦਾ ਅਸਲ ਮਕਸਦ ਵਿਚੋਲਿਆਂ ਨੂੰ ਬਚਾਉਣਾ ਹੈ।
ਉਨ੍ਹਾਂ ਕਿਹਾ ਕਿ ਵਿਰੋਧੀਆਂ ਵੱਲੋਂ ਇਹ ਸਾਜ਼ਿਸ਼ ਪਹਿਲੀ ਵਾਰ ਲਈ ਕੀਤੀ ਜਾ ਰਹੀਆਂ। ਇਸ ਤੋਂ ਪਹਿਲਾਂ ਵੀ ਜਦੋਂ ਪਿਛਲੇ ਸਾਲ ਦੀਆਂ ਲੋਕ ਸਭਾ ਚੋਣਾਂ ਹੋਈਆਂ ਸਨ ਅਤੇ ਉਸ ਤੋਂ ਬਾਅਦ ਕਿਸਾਨਾਂ ਦੇ ਖਾਤਿਆਂ ਵਿੱਚ ਪੈਸੇ ਭੇਜਣ ਦਾ ਕੰਮ ਸ਼ੁਰੂ ਕੀਤਾ ਗਿਆ ਸੀ ਤਾਂ ਉਸ ਸਮੇਂ ਵੀ ਵਿਰੋਧੀ ਨੇਤਾਵਾਂ ਨੇ ਕਿਸਾਨਾਂ ਨੂੰ ਵਰਗਲਾਉਣ ਦੀ ਕੋਸ਼ਿਸ਼ ਕੀਤੀ ਸੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …