ਆਈ ਤਾਜਾ ਵੱਡੀ ਖਬਰ
ਇਸ 2020 ਸਾਲ ਦੇ ਵਿੱਚ ਅਸੀਂ ਇਨੀਆ ਮਹਾਨ ਹਸਤੀਆਂ ਤੋਂ ਦੂਰ ਹੋ ਜਾਵਾਂਗੇ। ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਸੀ ।ਇਸ ਸਾਲ ਦੇ ਵਿਚ ਇਕ ਤੋਂ ਬਾਅਦ ਇਕ ਇਹੋ ਜਿਹੀਆਂ ਦੁਖਦਾਈ ਖਬਰ ਸੁਣਨ ਨੂੰ ਮਿਲਦੀਆਂ ਰਹੀਆਂ ਹਨ। ਜਿਸ ਤੋਂ ਲੱਗਦਾ ਹੈ ਕਿ ਇਹ ਸਾਲ ਸਿਰਫ ਦੁਖਦਾਈ ਖ਼ਬਰ ਸੁਣਾਉਣ ਲਈ ਹੀ ਆਇਆ ਹੈ। ਪੰਜਾਬ ਦੇ ਵਿੱਚ ਇਸ ਸਾਲ ਦੇ ਵਿੱਚ ਬਹੁਤ ਸਾਰੀਆਂ ਅਹਿਮ ਸਖਸ਼ੀਅਤਾ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਈਆਂ।
ਜਿਨ੍ਹਾਂ ਵਿੱਚ ਰਾਜਨੀਤਿਕ ,ਧਾਰਮਿਕ, ਸੰਗੀਤ, ਖੇਡ ਅਤੇ ਫ਼ਿਲਮ ਇੰਡਸਟਰੀ ਤੇ ਸਾਹਿਤਕ ਦੁਨੀਆਂ ਦੇ ਬਹੁਤ ਸਾਰੇ ਲੋਕ ਹਮੇਸ਼ਾ ਹਮੇਸ਼ਾ ਲਈ ਅਲਵਿਦਾ ਆਖ ਗਏ। ਜਿਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। covid-19 ਦੇ ਚਲਦਿਆਂ ਹੋਇਆਂ ਜਿੱਥੇ ਬਹੁਤ ਲੋਕਾਂ ਦੀ ਜਾਨ ਗਈ ਉਥੇ ਹੀ ਕੁਝ ਬਿਮਾਰੀਆਂ ਦੇ ਚੱਲਦੇ ਤੇ ਕੁਝ ਸੜਕ ਹਾਦਸਿਆਂ ਦਾ ਸ਼ਿਕਾਰ ਹੋ ਗਏ । ਇਸ ਸਾਲ ਦੇ ਵਿੱਚ ਵਾਪਰੇ ਹਾਦਸੇ ਲੋਕਾਂ ਨੂੰ ਕਦੇ ਵੀ ਭੁੱਲ ਨਹੀਂ ਸਕਦੇ। ਅੱਜ ਸਾਹਿਤ ਜਗਤ ਤੋਂ ਇਕ ਫਿਰ ਅਜਿਹੀ ਖਬਰ ਸਾਹਮਣੇ ਆਈ ਹੈ,
ਜਿੱਥੇ ਇੱਕ ਪ੍ਰਸਿੱਧ ਪੰਜਾਬੀ ਹਸਤੀ ਦੀ ਹੋਈ ਅਚਾਨਕ ਮੌਤ ਕਾਰਨ, ਸਾਹਿਤ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਹੁਤ ਸਾਰੇ ਲੇਖਕਾਂ ਨੂੰ ਲਿਖਣ ਲਈ ਉਤਸ਼ਾਹਿਤ ਕਰਨ ਵਾਲੇ ਲੇਖਕ, ਸਾਹਿਤਕ ਸਭਾਵਾਂ ਦੀ ਸ਼ਾਨ ਤੇ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ, ਪ੍ਰਸਿੱਧ ਆਲੋਚਕ ਤੇ ਸਾਹਿਤਕਾਰ ਪ੍ਰੋ. ਅਵਤਾਰ ਜੌੜਾ ਜੀ ਸਾਡੇ ਵਿਚਕਾਰ ਨਹੀਂ ਰਹੇ ਹਨ। ਉਨ੍ਹਾਂ ਦੀ ਮੌਤ ਦੀ ਖ਼ਬਰ ਸੁਣਦੇ ਸਾਰ ਹੀ ਸਾਹਿਤਕ ਜਗਤ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।
ਮਿਲੀ ਜਾਣਕਾਰੀ ਅਨੁਸਾਰ ਹੁਣ ਪ੍ਰੋ. ਅਵਤਾਰ ਜੋੜਾ ਜੀ ਆਪਣੇ ਪੁੱਤਰ ਕੋਲ ਪੂਨੇ ਰਹਿੰਦੇ ਸਨ। ਉਨ੍ਹਾਂ ਦੀ ਮੌਤ ਦੀ ਖ਼ਬਰ ਵੀ ਉਨ੍ਹਾਂ ਦੇ ਪੁੱਤਰ ਵੱਲੋਂ ਦਿੱਤੀ ਗਈ ਹੈ । ਉਨ੍ਹਾਂ ਦੱਸਿਆ ਕਿ ਪ੍ਰੋਫੈਸਰ ਜੋੜਾ ਜੀ ਕਾਫੀ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਪ੍ਰੋ. ਅਵਤਾਰ ਜੌੜਾ ਦੀ ਮੌਤ ਤੇ ਸ਼ਹਿਰ ਦੇ ਲੇਖਕਾਂ ਅਤੇ ਬੁੱਧੀਜੀਵੀਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪ੍ਰੋ. ਜੋੜਾ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਵੀ ਰਹੇ ਤੇ ਜਰਨਲ ਸਕੱਤਰ ਵੀ। ਹਰ ਲੇਖਕ ਨੂੰ ਉਤਸ਼ਾਹਿਤ ਕਰਨਾ ਉਨ੍ਹਾਂ ਦੇ ਸੁਭਾਅ ਦਾ ਹਿੱਸਾ ਸੀ। ਸਾਹਿਤਿਕ ਸਭਾਵਾਂ ਚ ਉਹ ਕਿਸੇ ਵੇਲੇ ਕਾਫੀ ਸਰਗਰਮੀ ਨਾਲ ਕੰਮ ਕਰਦੇ ਸਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …