Breaking News

ਹੋ ਜਾਵੋ ਸਾਵਧਾਨ – ਹੁਣੇ ਹੁਣੇ ਪੰਜਾਬ ਚ ਇਥੇ ਲਗ ਗਈ ਇਹ ਵੱਡੀ ਪਾਬੰਦੀ 30 ਸਤੰਬਰ ਤਕ

ਹੁਣੇ ਹੁਣੇ ਪੰਜਾਬ ਚ ਇਥੇ ਲਗ ਗਈ ਇਹ ਵੱਡੀ ਪਾਬੰਦੀ

ਚਾਈਨੀਜ਼ ਵਾਇਰਸ ਕੋਰੋਨਾ ਨੇ ਸਾਰੀ ਦੁਨੀਆਂ ਵਿਚ ਹਾਹਾਕਾਰ ਮਚਾ ਕੇ ਰੱਖ ਦਿੱਤੀ ਹੈ ਰੋਜਾਨਾ ਹੀ ਇਸ ਦੀ ਚਪੇਟ ਵਿਚ ਲੱਖਾਂ ਦੀ ਗਿਣਤੀ ਵਿਚ ਲੋਕ ਆ ਰਹੇ ਹਨ ਅਤੇ ਹਜਾਰਾਂ ਲੋਕ ਇਸ ਦੀ ਵਜ੍ਹਾ ਨਾਲ ਹਰ ਰੋਜ ਮਰ ਰਹੇ ਹਨ। ਇੰਡੀਆ ਵਿਚ ਵੀ ਇਸ ਨੇ ਆਪਣੇ ਪੈਰ ਪੂਰੀ ਤਰਾਂ ਨਾਲ ਪਸਾਰ ਲਏ ਹਨ। ਕੀ ਵੱਡਾ ਅਤੇ ਕੀ ਛੋਟਾ ਹਰ ਕੋਈ ਇਸ ਦੀ ਲਪੇਟ ਵਿਚ ਆ ਰਿਹਾ ਹੈ।

ਫਾਜ਼ਿਲਕਾ 3 ਅਗਸਤ – ਜ਼ਿਲਾ ਮੈਜਿਸਟੇ੍ਰਟ ਸ. ਅਰਵਿੰਦ ਪਾਲ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲੇ ਅੰਦਰ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 30 ਸਤੰਬਰ 2020 ਤੱਕ ਲਾਗੂ ਰਹਿਣਗੇ।

ਜ਼ਿਲਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਵਿੱਚ ਜ਼ਿਲੇ ਅੰਦਰ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਦੇ ਮੱਦੇ-ਨਜ਼ਰ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ਜਾਂ ਜਨਤਕ ਥਾਵਾਂ ਤੇ ਮੀਟਿੰਗਾਂ ਕਰਨ, ਨਾਅਰੇ ਲਗਾਉਣ, ਜਲੂਸ ਕੱਢਣ ਅਤੇ ਭੜਕਾਊ ਪ੍ਰਚਾਰ ਕਰਨ ਅਤੇ ਜਨਤਕ ਥਾਵਾਂ ਤੇ ਉਤੇਜਿਕ ਸ਼ਬਦ ਇਸਤੇਮਾਲ ਕਰਨ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।

ਉਨਾਂ ਦੱਸਿਆ ਕਿ ਜ਼ਿਲਾ ਫਾਜ਼ਿਲਕਾ ਵਿੱਚ ਵੱਖ-ਵੱਖ ਜਥੇਬੰਦੀਆਂ/ਧਾਰਮਿਕ ਸੰਗਠਨਾਂ ਵੱਲੋਂ ਧਰਨੇ ਅਤੇ ਹੜਤਾਲਾਂ ਕਰਨ ਦਾ ਸੱਦਾ ਦਿੱਤਾ ਜਾਂਦਾ ਹੈ, ਜਿਸ ਨਾਲ ਆਵਾਜਾਈ ਵਿੱਚ ਵਿਘਨ ਪੈਂਦਾ ਹੈ ਅਤੇ ਆਮ ਜਨ-ਜੀਵਨ ਅਸਤ-ਵਿਅਸਤ ਹੋਣ ਦਾ ਵੀ ਡਰ ਹੁੰਦਾ ਹੈ। ਇਸ ਤੋਂ ਇਲਾਵਾ ਜਨਤਕ ਸ਼ਾਂਤੀ ਭੰਗ ਹੋਣ ਨਾਲ ਸਰਕਾਰੀ ਅਤੇ ਨਿੱਜੀ ਜਾਇਦਾਦ ਦੇ ਨੁਕਸਾਨ ਹੋਣ ਦਾ ਵੀ ਅੰਦੇਸ਼ਾ ਰਹਿੰਦਾ ਹੈ। ਜਿਸ ਦੌਰਾਨ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣਾ ਬਹੁਤ ਜ਼ਰੂਰੀ ਹੈ।

ਇਹ ਹੁਕਮ ਸਰਕਾਰੀ ਡਿਊਟੀ ਕਰ ਰਹੇ ਪੁਲਿਸ, ਫੌਜ਼ ਦੇ ਜਵਾਨ, ਸਰਕਾਰੀ ਕਰਮਚਾਰੀ ਅਤੇ ਵਿਆਹ-ਸ਼ਾਦੀਆਂ ਤੇ ਮਾਤਮੀ ਜਲੂਸ ਅਤੇ ਉਹ ਸਾਰੀਆਂ ਥਾਵਾਂ ਜਿਸ ਲਈ ਸਪਸ਼ਟ ਪ੍ਰਵਾਨਗੀ ਜ਼ਿਲਾ ਮੈਜਿਸਟਰੇਟ/ਉੱਪ ਮੰਡਲ ਮੈਜਿਸਟਰੇਟ ਤੋਂ ਲਈ ਹੋਵੇ ’ਤੇ ਲਾਗੂ ਨਹੀਂ ਹੋਵੇਗਾ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …