ਤਾਜਾ ਵੱਡੀ ਖਬਰ
ਪੰਜਾਬ ਦੇ ਵਿੱਚ ਬਿਜਲੀ ਦਾ ਸੰਕਟ ਦਿਨ ਪ੍ਰਤੀ ਦਿਨ ਡੂੰਘਾ ਹੁੰਦਾ ਜਾ ਰਿਹਾ ਹੈ। ਆਉਣ ਵਾਲੇ ਦਿਨਾਂ ਦੇ ਵਿੱਚ ਪੰਜਾਬ ਵਿੱਚ ਬਲੈਕ ਆਊਟ ਹੋ ਸਕਦਾ ਹੈ। ਅਜਿਹਾ ਵੀ ਹੋ ਸਕਦਾ ਹੈ ਕਿ ਇਸ ਵਾਰ ਦੀ ਦੀਵਾਲੀ ਸੱਚ ਮੁੱਚ ਦੀਵਿਆਂ ਦੀ ਦੀਵਾਲੀ ਹੋਵੇ। ਪਰ ਫਿਰ ਵੀ ਇਸ ਮੁਸੀਬਤ ਤੋਂ ਪੰਜਾਬ ਨੂੰ ਬਾਹਰ ਕੱਢਣ ਲਈ ਸੂਬਾ ਸਰਕਾਰ ਕਈ ਅਹਿਮ ਫ਼ੈਸਲੇ ਲੈ ਰਹੀ ਹੈ ਤਾਂ ਜੋ ਆਮ ਜਨਤਾ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਬੀਤੇ ਦਿਨੀਂ ਪੰਜਾਬ ਦੇ ਵਿੱਚ ਪਾਵਰ ਪਲਾਂਟਾਂ ਵਿੱਚ ਕੋਲਾ ਖ਼ਤਮ ਹੋਣ ਕਾਰਨ ਬਿਜਲੀ ਦੀ ਪੈਦਾਵਾਰ ਬੰਦ ਕਰ ਦਿੱਤੀ ਗਈ ਸੀ।
ਜਿਸ ਨਾਲ ਪੰਜਾਬ ਨੂੰ ਬਹੁਤ ਵੱਡਾ ਘਾਟਾ ਪਿਆ ਸੀ। ਪਰ ਇਸ ਘਾਟੇ ਦੀ ਭਰਪਾਈ ਕਰਨ ਵਾਸਤੇ ਸੂਬਾ ਸਰਕਾਰ ਨੇ ਇੱਕ ਅਹਿਮ ਐਲਾਨ ਕਰਦਿਆਂ ਪੰਜਾਬ ਵਿੱਚ ਸਰਕਾਰੀ ਥਰਮਲ ਪਲਾਟਾਂ ਨੂੰ ਚਾਲੂ ਕਰਨ ਦੇ ਹੁਕਮ ਦੇ ਦਿੱਤੇ ਹਨ। ਪੰਜਾਬ ਰਾਜ ਬਿਜਲੀ ਨਿਗਮ ਲਿਮਟਡ ਨੇ ਸੂਬੇ ਦੇ ਬੰਦ ਹੋ ਚੁੱਕੇ ਤਮਾਮ ਪ੍ਰਾਈਵੇਟ ਥਰਮਲ ਪਲਾਂਟਾਂ ਵਿੱਚ ਬਿਜਲੀ ਦੀ ਪੈਦਾਵਾਰ ਬੰਦ ਹੋਣ ਤੋਂ ਬਾਅਦ ਦੋ ਸਰਕਾਰੀ ਥਰਮਲ ਪਲਾਂਟ ਚਲਾ ਕੇ ਬਿਜਲੀ ਪੈਦਾ ਕਰਨ ਦਾ ਨਿਰਣਾ ਕੀਤਾ ਹੈ।
ਰੋਪੜ ਵਿਖੇ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਜਿਸ ਦਾ ਯੂਨਿਟ ਨੰਬਰ-5 ਹੈ ਅਤੇ ਲਹਿਰਾ ਮੁਹੱਬਤ ਗੁਰੂ ਹਰਗੋਬਿੰਦ ਥਰਮਲ ਪਲਾਂਟ ਦਾ ਯੂਨਿਟ ਨੰਬਰ-3 ਚਾਲੂ ਕਰਕੇ ਪੰਜਾਬ ਵਿੱਚ ਹੋ ਰਹੀ ਬਿਜਲੀ ਦੀ ਘਾਟ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਪਰ ਇੱਥੇ ਇਹ ਗੱਲ ਵੀ ਜ਼ਿਕਰਯੋਗ ਹੈ ਕਿ ਰੋਪੜ ਖੇਤਰ ਦੇ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਵਿੱਚ 6.34 ਦਿਨਾਂ ਦੇ ਲਈ ਕੋਲਾ ਬਚਿਆ ਹੈ
ਜਦ ਕਿ ਲਹਿਰਾ ਮੁਹੱਬਤ ਗੁਰੂ ਹਰਗੋਬਿੰਦ ਥਰਮਲ ਪਲਾਂਟ ਵਿੱਚ 4.21 ਦਿਨ ਦੇ ਕੋਲੇ ਨਾਲ ਹੀ ਬਿਜਲੀ ਦੀ ਪੈਦਾਵਾਰ ਕੀਤੀ ਜਾ ਸਕਦੀ ਹੈ। ਪੰਜਾਬ ਵਿੱਚ ਫੈਲੇ ਇਸ ਗਹਿਰੇ ਸੰਕਟ ਨਾਲ ਨਜਿੱਠਣ ਲਈ ਸਰਕਾਰ ਵੱਲੋਂ ਪਾਵਰ ਕੱਟ ਲਗਾਏ ਜਾ ਰਹੇ ਹਨ। ਇਸ ਸਮੇਂ ਪੰਜਾਬ ਦੀ ਪਾਵਰਕਾਮ ਵੱਲੋਂ ਸਾਢੇ 4 ਤੋਂ 5 ਘੰਟੇ ਦੇ ਪਾਵਰ ਘੱਟ ਲਗਾਉਣੇ ਸ਼ੁਰੂ ਕਰ ਦਿੱਤੇ ਗਏ ਹਨ। ਜਿਸ ਕਾਰਨ ਸੂਬੇ ਦੇ ਵਾਸੀਆਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …