ਕੈਪਟਨ ਨੇ ਦਸੀ ਇਹ ਗਲ੍ਹ
ਸੂਬੇ ਅੰਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੀ ਲਗਾਤਾਰ ਹਮਾਇਤ ਕੀਤੀ ਜਾ ਰਹੀ ਹੈ। ਜਿਸ ਕਾਰਨ ਖੇਤੀ ਕਨੂੰਨ ਬਿੱਲਾ ਵਿਚ ਸੋਧ ਕਰਕੇ ਰਾਸ਼ਟਰਪਤੀ ਦੀ ਮਨਜੂਰੀ ਲਈ ਭੇਜੇ ਗਏ ਸਨ। ਭਾਜਪਾ ਸਰਕਾਰ ਦੀ ਮੁੱਖ ਮੰਤਰੀ ਨਾਲ ਨਾਰਾਜ਼ ਨਜ਼ਰ ਆ ਰਹੀ ਹੈ। ਜਿਸਦੇ ਚਲਦੇ ਹੋਏ ਰਾਸ਼ਟਰਪਤੀ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ ਤੋਂ ਵੀ ਇਨਕਾਰ ਕਰ ਦਿੱਤਾ ਗਿਆ ਸੀ।
ਕੁਝ ਦਿਨ ਪਹਿਲਾਂ ਖ਼ਬਰ ਆਈ ਸੀ ਕਿ ਕੈਪਟਨ ਦੇ ਪੁੱਤਰ ਰਣਇੰਦਰ ਸਿੰਘ ਨੂੰ ਨੋਟਿਸ ਜਾਰੀ ਕੀਤੇ ਗਏ ਹਨ। ਮੋਦੀ ਸਰਕਾਰ ਕੈਪਟਨ ਨੂੰ ਦਬਾਉਣਾ ਚਾਹੁੰਦੀ ਹੈ, ਇਸ ਬਾਰੇ ਕੈਪਟਨ ਨੇ ਕੀ ਕਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਬੇਸ਼ੱਕ ਸ਼ਾਹੀ ਪ੍ਰੀਵਾਰ ਦੇ ਵਿਦੇਸ਼ਾਂ ਵਿੱਚ ਖਾਤਿਆਂ ਬਾਰੇ ਇਸਦੀ ਪਹਿਲਾਂ ਹੀ ਜਾਂਚ ਕਰ ਰਹੀ ਸੀ ਪਰ ਖੇਤੀ ਕਨੂੰਨਾਂ ਦੇ ਵਿਰੋਧ ਮਗਰੋਂ ਕੇਂਦਰੀ ਏਜੰਸੀਆਂ ਮੁੜ ਸਰਗਰਮ ਹੋ ਗਈਆਂ ਹਨ।
ਇਸ ਲਈ ਪਰਿਵਾਰ ਨੂੰ ਦਬਾਉਣ ਲਈ ਕੇਂਦਰੀ ਏਜੰਸੀਆਂ ਦਾ ਸਹਾਰਾ ਲੈ ਕੇ ਕੈਪਟਨ ਦੇ ਪਰਿਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਤੇ ਇਨਕਮ ਟੈਕਸ ਵਿਭਾਗ ਵੱਲੋਂ ਨੋਟਿਸ ਜਾਰੀ ਕੀਤੇ ਗਏ ਸਨ। ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਅਤੇ ਪਤਨੀ ਪਰਨੀਤ ਕੌਰ ਨੂੰ ਆਮਦਨ ਕਰ ਵਿਭਾਗ ਵੱਲੋਂ ਨੋਟਿਸ ਪ੍ਰਾਪਤ ਹੋਏ ਹਨ। ਉਨ੍ਹਾਂ ਦੇ ਨਾਲ ਸੀ ਉਨ੍ਹਾਂ ਦੀਆਂ ਦੋ ਪੋਤਰੀਆਂ,ਇੱਕ ਕਨੂੰਨ ਦੀ ਵਿਦਿਆਰਥਣ ਹੈ ਤੇ ਦੂਜੀ ਦੀ ਮੰਗਣੀ ਹੋਣ ਵਾਲੀ ਹੈ।
ਪੋਤਰਾ ਜੋ ਕਿ ਅਜੇ ਅੱ-ਲ- ੜ ਉਮਰ ਵਿੱਚ ਉਸ ਨੂੰ ਵੀ ਨਹੀਂ ਬਖਸ਼ਿਆ ਗਿਆ। ਸੂਤਰਾਂ ਮੁਤਾਬਕ ਬੱਚਿਆਂ ਨੂੰ ਆਈਟੀ ਵਜੋਂ ਨੋਟਿਸ ਵਿਧਾਨ ਸਭਾ ਵਿਚ ਬਿੱਲ ਪਾਸ ਕਰਨ ਦੇ ਇਕ ਦੋ ਦਿਨ ਬਾਅਦ ਹੀ ਜਾਰੀ ਕੀਤੇ ਗਏ ਹਨ। ਹੁਣ ਕੈਪਟਨ ਨੇ ਖੁਦ ਵੀ ਸਵਾਲ ਉਠਾਏ ਹਨ। ਇਹ ਸਾਰੀ ਕਾਰਵਾਈ ਉਨ੍ਹਾਂ ਦੇ ਅਤੇ ਪਰਿਵਾਰ ਦੇ ਖਿਲਾਫ ਖੇਤੀ ਕਨੂੰਨ ਬਿੱਲਾਂ ਵਿਰੁੱਧ ਵਿਧਾਨ ਸਭਾ ਵਿੱਚ ਬਿੱਲ ਲਿਆਉਣ ਤੇ ਹੀ ਕਿਉਂ ਕੀਤੀ ਗਈ ਹੈ। ਕੈਪਟਨ ਅਮਰਿੰਦਰ ਸਿੰਘ ਨੇ ਇਹ ਹੈ ਕਿ ਨੋਟਿਸ ਜਾਰੀ ਕਰਨ ਦਾ ਸਮਾਂ ਸ਼ੱਕੀ ਹੈ, ਜੋ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਖੇਤੀ ਸੋਧ ਬਿੱਲ ਪਾਸ ਕੀਤੇ ਗਏ ਹਨ। ਉਸ ਤੋਂ ਬਾਅਦ ਹੀ ਇਹ ਸਭ ਕੁਝ ਹੋ ਰਿਹਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …