ਆਈ ਤਾਜਾ ਵੱਡੀ ਖਬਰ
ਕਰੋਨਾ ਵਾਇਰਸ ਦੀ ਚਪੇਟ ਵਿੱਚ ਹੁਣ ਤੱਕ ਕਰੋੜਾਂ ਲੋਕ ਸ਼ੁਮਾਰ ਹੋ ਚੁੱਕੇ ਹਨ। ਇਸ ਦੀ ਮਾਰ ਹੇਠ ਹੁਣ ਤੱਕ ਸੰਸਾਰ ਦੀਆਂ ਬਹੁਤ ਸਾਰੀਆਂ ਪ੍ਰਸਿੱਧ ਹਸਤੀਆਂ ਆ ਚੁੱਕੀਆਂ ਹਨ। ਜਿਨ੍ਹਾਂ ਵਿੱਚੋਂ ਬਹੁਤ ਸਾਰੀਆਂ ਨਾਮਵਰ ਹਸਤੀਆਂ ਇਸ ਭਿਆਨਕ ਬਿਮਾਰੀ ਦੀ ਮਾਰ ਨੂੰ ਨਾ ਸਹਿੰਦਿਆਂ ਹੋਈਆਂ ਇਸ ਦੁਨੀਆਂ ਨੂੰ ਸਦਾ ਲਈ ਅਲਵਿਦਾ ਆਖ ਗਈਆਂ। ਪਰ ਬਹੁਤ ਸਾਰੀਆਂ ਨਾਮੀਂ ਸਖਸ਼ੀਅਤਾਂ ਨੇ ਇਸ ਬਿਮਾਰੀ ਉੱਪਰ ਜਿੱਤ ਪ੍ਰਾਪਤ ਕਰਕੇ ਆਸ ਦੀ ਇੱਕ ਨਵੀਂ ਉਮੀਦ ਜਗਾਈ ਹੈ। ਕੋਰੋਨਾ ਵਾਇਰਸ ਨੂੰ ਲੈ ਕੇ ਪੰਜਾਬ ਸੂਬੇ ਦੇ ਮੁੱਖ ਮੰਤਰੀ ਨਿਵਾਸ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ।
ਇਸ ਖ਼ਬਰ ਦਾ ਸੰਬੰਧ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਹੈ ਜਿਨ੍ਹਾਂ ਨੇ ਆਪਣੇ ਆਪ ਨੂੰ ਇਕਾਂਤ ਵਾਸ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਦੇ ਇਕਾਂਤਵਾਸ ਹੋਣ ਦਾ ਕਾਰਨ ਕਿਸੇ ਕੋਰੋਨਾ ਗ੍ਰਸਤ ਅਫ਼ਸਰ ਦੇ ਸੰਪਰਕ ਵਿੱਚ ਆਉਣ ਕਰਕੇ ਦੱਸਿਆ ਜਾ ਰਿਹਾ ਹੈ। ਦਰਅਸਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ 31 ਅਕਤੂਬਰ ਨੂੰ ਵਾਲਮੀਕਿ ਜੈਯੰਤੀ ਦੇ ਇੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਚੰਡੀਗੜ੍ਹ ਦੇ ਪੰਜਾਬ ਭਵਨ ਵਿੱਚ ਗਏ ਸਨ। ਜਿਸ ਵਿਚ ਬਹੁਤ ਸਾਰੇ ਆਈਏਐਸ ਅਧਿਕਾਰੀ ਵੀ ਮੌਜੂਦ ਸਨ ਜਿਨ੍ਹਾਂ ਨਾਲ ਮੁੱਖ ਮੰਤਰੀ ਨੇ ਮੁਲਾਕਾਤ ਕੀਤੀ ਸੀ।
ਇਨ੍ਹਾਂ ਅਧਿਕਾਰੀਆਂ ਦੇ ਵਿੱਚ ਲੋਕ ਭਲਾਈ ਵਿਭਾਗ ਦੇ ਪ੍ਰਿੰਸੀਪਲ ਸੈਕੇਟਰੀ ਜਸਪਾਲ ਸਿੰਘ ਵੀ ਮੌਜੂਦ ਸਨ ਜੋ ਬਾਅਦ ਵਿੱਚ ਕੋਰੋਨਾ ਪਾਜ਼ਟਿਵ ਪਾਏ ਗਏ ਅਤੇ ਜਿਨ੍ਹਾਂ ਨਾਲ ਮੁੱਖ ਮੰਤਰੀ ਨੇ ਮੁਲਾਕਾਤ ਕੀਤੀ ਸੀ। ਅਧਿਕਾਰੀ ਦੇ ਕੋਰੋਨਾ ਪਾਜ਼ਿਟਿਵ ਦੀ ਪੁਸ਼ਟੀ ਹੋਣ ਤੋਂ ਬਾਅਦ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਆਪਣੇ ਆਪ ਨੂੰ ਖ਼ੁਦ ਦੇ ਫਾਰਮ ਹਾਊਸ ਵਿੱਚ ਇਕਾਂਤ ਵਾਸ ਕਰ ਲਿਆ ਹੈ। ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇਂਦਰ ਸਰਕਾਰ ਦੇ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕਰ ਰਹੇ ਮੁੱਖ ਮੰਤਰੀ ਇਸ ਵੇਲੇ ਚਰਚਾ ਵਿੱਚ ਹਨ।
ਕੇਂਦਰ ਵੱਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੈਪਟਨ ਸਰਕਾਰ ਵੱਲੋਂ ਕਈ ਤਰ੍ਹਾਂ ਦੇ ਪ੍ਰੋਗਰਾਮ ਵੀ ਉਲੀਕੇ ਗਏ ਹਨ। ਕੈਪਟਨ ਵੱਲੋਂ ਬੁੱਧਵਾਰ ਨੂੰ ਪੰਜਾਬ ਦਾ ਜੀਐਸਟੀ ਬਕਾਇਆ ਨਾ ਚੁਕਾਉਣ ਲਈ ਕੇਂਦਰ ਸਰਕਾਰ ਵਿਰੁੱਧ ਦਿੱਲੀ ਦੇ ਜੰਤਰ ਮੰਤਰ ਵਿਖੇ ਧਰਨਾ ਪ੍ਰਦਰਸ਼ਨ ਕੀਤਾ ਗਿਆ ਸੀ। ਇਸ ਧਰਨੇ ਪ੍ਰਦਰਸ਼ਨ ਦਾ ਦੂਜਾ ਕਾਰਨ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਵੀ ਦੱਸਿਆ ਜਾ ਰਿਹਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …