ਆਈ ਤਾਜਾ ਵੱਡੀ ਖਬਰ
ਦੇਸ਼ ਦਾ ਕਿਸਾਨ ਇਸ ਵੇਲੇ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਖੇਤੀ ਆਰਡੀਨੈਂਸ ਦਾ ਵਿਰੋਧ ਕਰਨ ਲਈ ਸੜਕ ਉਪਰ ਬੈਠਾ ਹੋਇਆ ਹੈ। ਇਨ੍ਹਾਂ ਆਰਡੀਨੈਂਸਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਵੱਖ ਵੱਖ ਥਾਵਾਂ ਉਪਰ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਪੰਜਾਬ ਸੂਬੇ ਦੇ ਕਿਸਾਨਾਂ ਵੱਲੋਂ ਵੱਖ ਵੱਖ ਥਾਵਾਂ ਉੱਪਰ ਰੋਸ ਮੁਜ਼ਾਹਰੇ ਕਰਕੇ ਬਹਿਰੀ ਸਰਕਾਰ ਦੇ ਕੰਨਾਂ ਤੱਕ ਆਵਾਜ਼ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਧਰਨੇ ਪ੍ਰਦਰਸ਼ਨ ਵਿੱਚ ਸ਼ਾਮਲ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਵੱਖ ਵੱਖ ਮੈਂਬਰਾਂ ਵੱਲੋਂ ਕਿਸਾਨਾਂ ਨਾਲ ਰੂਬਰੂ ਹੋ ਕੇ ਕਈ ਅਹਿਮ ਫ਼ੈਸਲੇ ਲਏ ਜਾ ਚੁੱਕੇ ਹਨ।
ਇਸੇ ਲੜੀ ਦੇ ਤਹਿਤ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਵਰਨ ਸਿੰਘ ਪੰਧੇਰ ਨੇ ਇੱਕ ਅਹਿਮ ਐਲਾਨ ਕਰ ਦਿੱਤਾ ਹੈ। ਇਸ ਐਲਾਨ ਵਿੱਚ ਸਵਰਨ ਸਿੰਘ ਨੇ ਸਮੂਹ ਕਿਸਾਨਾਂ ਦੇ ਨਾਲ ਆਮ ਜਨਤਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਇਸ ਵਾਰ 14 ਨਵੰਬਰ ਨੂੰ ਕਾਲੀ ਦੀਵਾਲੀ ਮਨਾਈ ਜਾਵੇਗੀ।
ਇਸ ਤਹਿਤ ਪਿੰਡ ਪੱਧਰ ‘ਤੇ ਭਾਜਪਾ ਸਰਕਾਰ ਅਤੇ ਪ੍ਰਧਾਨ ਮੰਤਰੀ ਮੋਦੀ ਦੀਆਂ ਅ-ਰ-ਥੀ-ਆਂ ਨੂੰ ਫੂ-ਕਿ-ਆ ਜਾਵੇਗਾ। ਇਸ ਧਰਨੇ ਵਿੱਚ ਸ਼ਾਮਲ ਸਮੂਹ ਕਿਸਾਨ ਜੱਥੇਬੰਦੀਆਂ, ਕਿਸਾਨ, ਮਜ਼ਦੂਰ, ਮੁਲਾਜ਼ਮ, ਸ਼ਹਿਰੀ ਅਤੇ ਪੇਂਡੂ ਆਮ ਜਨਤਾ ਨੂੰ ਮਿਲ ਕੇ ਆਪਣੇ ਘਰਾਂ ਉੱਪਰ ਕਾਲੇ ਝੰਡੇ ਲਗਾ ਕੇ ਕਿਸਾਨਾਂ ਦਾ ਸਮਰਥਨ ਕਰਨ ਅਤੇ ਕੇਂਦਰ ਸਰਕਾਰ ਖਿਲਾਫ਼ ਵਿਰੋਧ ਪ੍ਰਦਰਸ਼ਨ ਕਰਨ ਦੀ ਅਪੀਲ ਕੀਤੀ ਗਈ ਹੈ।
ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਕਿਸੇ ਕਿਸਮ ਦੇ ਸਮਝੋਤੇ ਹੋਣ ਦੀ ਜਾਣਕਾਰੀ ਨਹੀਂ ਪ੍ਰਾਪਤ ਹੋਈ। ਕਿਸਾਨਾਂ ਵੱਲੋਂ ਲਗਾਤਾਰ ਕੀਤੇ ਜਾ ਰਹੇ ਧਰਨੇ ਪ੍ਰਦਰਸ਼ਨ ਦਾ ਵੀ ਕੇਂਦਰ ਸਰਕਾਰ ਉੱਪਰ ਕੋਈ ਖਾਸ ਅਸਰ ਨਹੀਂ ਹੋ ਰਿਹਾ। ਕਿਸਾਨ ਆਗੂਆਂ ਨੇ ਕਿਹਾ ਕਿ ਜਿਹੜੀ ਸਰਕਾਰ ਜਿਆਣੀ ਵਰਗੇ ਆਪਣੇ ਖੁਦ ਦੇ ਨੇਤਾਵਾਂ ਦੀ ਗੱਲ ਨਹੀਂ ਸੁਣ ਰਹੀ ਉਹ ਕਿਸਾਨਾਂ ਦੀ ਖ਼ਬਰ-ਸਾਰ ਕਿੱਥੋਂ ਲਵੇਗੀ। ਇੱਥੇ ਇਹ ਗੱਲ ਜ਼ਿਕਰਯੋਗ ਹੈ ਕਿ ਕਿਸਾਨਾਂ ਵੱਲੋਂ ਦਸਹਿਰੇ ਮੌਕੇ ਵੀ ਪ੍ਰਧਾਨ ਮੰਤਰੀ ਮੋਦੀ ਦੇ ਨਾਲ ਅੰਬਾਨੀ ਅਤੇ ਅਡਾਨੀ ਦੇ ਪੁਤਲੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸਾ-ੜੇ ਗਏ ਸਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …