ਇਕੋ ਪ੍ਰੀਵਾਰ ਦੇ 6 ਜੀਆਂ ਨੂੰ ਹੋ ਗਿਆ ਕੋਰੋਨਾ
ਪੱਟੀ ਸ਼ਹਿਰ ਵਿਚ ਦਿਨ-ਪ੍ਰਤੀ-ਦਿਨ ਕੋਰੋਨਾ ਦੇ ਮਾਮਲਿਆਂ ਵਿਚ ਵਾਧਾ ਹੋ ਰਿਹਾ ਹੈ ਪਰ ਲੋਕ ਸੋਸ਼ਲ ਡਿਸਟੈਂਸਿੰਗ ਦੀਆਂ ਧੱਜੀਆਂ ਉਡਾ ਰਹੇ ਹਨ। ਪੱਟੀ ਸ਼ਹਿਰ ਦੀ ਵਾਰਡ ਨੰ.18 ਵਿਸ਼ਾਲ ਕਾਲੋਨੀ ਪੱਟੀ ਦੇ ਇਕੋ ਪਰਿਵਾਰ ਦੇ 6 ਮੈਂਬਰ ਕੋਰੋਨਾ ਪਾਜ਼ੇਟਿਵ ਪਾਏ ਜਾਣ ਉਪਰੰਤ ਸ਼ਹਿਰ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।
ਇਸ ਪਰਿਵਾਰ ਨੇ ਬੀਤੇ ਦਿਨ ਅੰਮ੍ਰਿਤਸਰ ਵਿਖੇ ਕੋਰੋਨਾ ਟੈਸਟ ਕਰਵਾਇਆ ਸੀ, ਜਿੰਨ੍ਹਾਂ ਵਿਚ 7 ਪਰਿਵਾਰ ਦੇ ਜੀਆਂ ਵਿਚੋਂ 6 ਮੈਂਬਰ ਕੋਰੋਨਾ ਪਾਜ਼ੇਟਿਵ ਨਿਕਲੇ। ਉਨ੍ਹਾਂ ਸਾਰਿਆਂ ਨੂੰ ਕੋਰੋਨਾ ਸੈਂਟਰ ਭੇਜ ਦਿੱਤਾ ਗਿਆ ਹੈ। ਅੱਜ ਪੰਜਾਬ ਪੁਲਸ ਦੀ ਟੀਮ ਗੁਰਮੁੱਖ ਸਿੰਘ ਦੀ ਅਗਵਾਈ ਵਿਚ ਸਿਹਤ ਵਿਭਾਗ ਦੀ ਟੀਮ ਨਾਲ ਆਈ ਅਤੇ ਸਾਰੇ ਮੁਹੱਲਾ ਨਿਵਾਸੀਆਂ ਦੀਆਂ ਲਿਸਟਾਂ ਬਣਾਈਆਂ। ਉਨ੍ਹਾਂ ਸਾਰੇ ਮੁਹੱਲਾ ਨਿਵਾਸੀਆਂ ਨੂੰ ਸਰਕਾਰੀ ਹਸਪਤਾਲ ਜਾ ਕੇ ਕੋਰੋਨਾ ਟੈਸਟ ਕਰਵਾਉਣ ਲਈ ਕਿਹਾ ਅਤੇ ਲੋਕਾਂ ਨੂੰ ਹਸਪਤਾਲ ਭੇਜਣਾ ਸ਼ੁਰੂ ਕੀਤਾ।
ਕੀ ਕਹਿਣਾ ਹੈ ਐੱਸ.ਐੱਮ.ਓ ਸਿਵਲ ਹਸਪਤਾਲ ਪੱਟੀ ਦਾ
ਡਾ. ਬੀਰ ਇੰਦਰ ਕੌਰ ਐੱਸ.ਐੱਮ.ਓ ਸਰਕਾਰੀ ਹਸਪਤਾਲ ਪੱਟੀ ਨੇ ਕਿਹਾ ਕਿ ਇਸ ਮੁਹੱਲੇ ਨੂੰ ਕੰਟੋਨਮੈਂਟ ਜ਼ੋਨ ਘੋਸ਼ਿਤ ਕਰਕੇ ਸਾਰੇ ਇਲਾਕੇ ਨੂੰ ਸੀਲ ਕੀਤਾ ਜਾ ਰਿਹਾ ਹੈ। ਲੋਕਾਂ ਦੇ ਕੋਰੋਨਾ ਟੈਸਟ ਕਰਵਾ ਕੇ ਸਾਰਿਆਂ ਨੂੰ ਘਰਾਂ ਵਿਚ ਕੁਆਰੰਟਾਈਨ ਕੀਤਾ ਜਾ ਰਿਹਾ ਹੈ। ਜਦ ਕਿ ਕੁਝ ਦਿਨ ਪਹਿਲਾਂ ਪੁਲਸ ਥਾਣਾ ਪੱਟੀ ਦੇ ਲਾਗੇ ਇਕ ਦੁਕਾਨਦਾਰ ਦੇ ਕੋਰੋਨਾ ਪਾਜ਼ੇਟਿਵ ਨਿਕਲ ਆਉਣ ਕਰਕੇ
ਉਨ੍ਹਾਂ ਦੀਆਂ ਦੁਕਾਨਾਂ ਬੰਦ ਹੋ ਜਾਣ ਮਗਰੋਂ ਮੁੜ ਖੁੱਲ੍ਹ ਜਾਣ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਅਸੀਂ ਤਾਂ ਸਾਰੇ ਪਰਿਵਾਰ ਦੀਆਂ ਦੁਕਾਨਾਂ ਬੰਦ ਕਰਵਾ ਦਿੱਤੀਆਂ ਸਨ ਤੇ ਉਨ੍ਹਾਂ ਨੂੰ ਘਰਾਂ ਵਿਚ ਕੁਆਰੰਟਾਈਨ ਹੋਣ ਲਈ ਕਿਹਾ ਸੀ ਪਰ ਉਨ੍ਹਾਂ ਐੱਸ.ਡੀ.ਐੱਮ ਪੱਟੀ ਕੋਲੋਂ ਇਜਾਜ਼ਤ ਲੈ ਕੇ ਦੁਕਾਨਾਂ ਖੋਲ੍ਹ ਲਈਆਂ। ਮੈ ਇਸ ਬਾਰੇ ਕੁਝ ਨਹੀਂ ਕਹਿ ਸਕਦੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …