ਆਈ ਤਾਜਾ ਵੱਡੀ ਖਬਰ
ਪਿਛਲੇ ਲੰਬੇ ਸਮੇਂ ਤੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਰੋਸ ਮੁਜ਼ਾਹਰੇ ਤੇ ਧਰਨੇ ਦਿੱਤੇ ਜਾ ਰਹੇ ਹਨ । ਤਾਂ ਜੋ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ। ਇਸ ਲਈ ਕਿਸਾਨ ਜਥੇਬੰਦੀਆਂ ਵੱਲੋਂ ਰੇਲ ਆਵਾਜਾਈ ਨੂੰ ਵੀ ਠੱਪ ਕੀਤਾ ਗਿਆ ਅਤੇ ਰਿਲਾਇੰਸ ਦੇ ਪੈਟ੍ਰੋਲ ਪੰਪ ਅਤੇ ਟੋਲ ਪਲਾਜ਼ਾ ਤੇ ਵੀ ਧਰਨੇ ਦਿੱਤੇ ਗਏ। ਕਿਸਾਨ ਜਥੇਬੰਦੀਆਂ ਦੀ ਹਮਾਇਤ ਕਰਦੇ ਹੋਏ ਸੂਬਾ ਸਰਕਾਰ ਵੱਲੋਂ ਵਿਸ਼ੇਸ਼ ਇਜਲਾਸ ਵਿਚ ਇਨ੍ਹਾਂ ਖੇਤੀ ਕਨੂੰਨਾਂ ਵਿੱਚ ਸੋਧ ਕਰਕੇ ਰਾਸ਼ਟਰਪਤੀ ਤੋਂ ਮਨਜੂਰੀ ਲਈ ਭੇਜੇ ਗਏ,
ਤੇ ਮਿਲਣ ਲਈ ਸਮਾਂ ਮੰਗਿਆ ਗਿਆ, ਜਿਸ ਲਈ ਰਾਸ਼ਟਰਪਤੀ ਵੱਲੋਂ ਇਨਕਾਰ ਕਰ ਦਿੱਤਾ ਗਿਆ। ਹੁਣ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਦੇ ਸੱਦੇ ਨੂੰ ਮਨਜ਼ੂਰ ਕਰ ਲਿਆ ਹੈ। ਇਹ ਮੀਟਿੰਗ 13 ਨਵੰਬਰ ਨੂੰ ਹੋ ਰਹੀ ਹੈ। ਇਨ੍ਹਾਂ ਖੇਤੀ ਬਿੱਲਾ ਸਬੰਧੀ ਸੰਨੀ ਦਿਓਲ ਦੀ ਇਕ ਹੋਰ ਖਬਰ ਸਾਹਮਣੇ ਆਈ ਹੈ। ਫਿਲਮ ਅਦਾਕਾਰ ਸੰਨੀ ਦਿਓਲ ਜੋ ਗੁਰਦਾਸਪੁਰ ਤੋਂ ਸੰਸਦ ਮੈਂਬਰ ਹਨ।
ਉਨ੍ਹਾਂ ਨੇ ਕਿਸਾਨ ਜਥੇਬੰਦੀਆਂ ਨੂੰ 13 ਨਵੰਬਰ ਨੂੰ ਕੀਤੀ ਜਾ ਰਹੀ ਮੀਟਿੰਗ ਵਿੱਚ ਹਿੱਸਾ ਲੈਣ ਲਈ ਪੱਤਰ ਲਿਖਿਆ ਹੈ। ਜਿਸ ਵਿਚ ਉਹਨਾਂ ਨੇ ਕਿਸਾਨ ਸੰਗਠਨਾਂ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਦੇ ਹਾਲਾਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਬੈਠਕ ਵਿਚ ਜ਼ਰੂਰ ਹਿੱਸਾ ਲੈਣ, ਤਾਂ ਜੋ ਗੱਲਬਾਤ ਦੇ ਜਰੀਏ ਇਸ ਮਾਮਲੇ ਨੂੰ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਹੈ ਕਿ ਕੇਂਦਰ ਸਰਕਾਰ ਸਭ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਮੁੱਦਿਆਂ ਦਾ ਹੱਲ ਕਰਨ ਦੀ ਇੱਛਾ ਅਤੇ ਨੀਅਤ ਰਖਦੀ ਹੈ। ਇਸ ਲਈ ਕਿਸਾਨ ਜਥੇਬੰਦੀਆਂ ਨੂੰ ਖੇਤੀ ਤੇ ਕਿਸਾਨ ਕਲਿਆਣ ਮੰਤਰਾਲੇ ਦੇ ਸੱਦੇ ਤੇ ਸੰਗਠਨਾਂ ਦੇ ਅਧਿਕਾਰੀਆਂ ਨਾਲ ਬੈਠਕ ਕਰਨੀ ਚਾਹੀਦੀ ਹੈ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਸੱਦੇ ਨੂੰ ਸਵੀਕਾਰ ਕਰਨ ਤਾਂ ਜੋ ਜਲਦੀ ਹੀ ਵਧੀਆ ਨਤੀਜੇ ਸਾਹਮਣੇ ਆਉਣ। ਪੰਜਾਬ ਦੇ ਹਾਲਾਤਾਂ ਨੂੰ ਵੇਖਦੇ ਹੋਏ ਉਨ੍ਹਾਂ ਕਿਹਾ ਹੈ ਕਿ ਪੰਜਾਬ ਅੰਦਰ ਪਹਿਲਾਂ ਹੀ ਮਾਲ ਗੱਡੀਆਂ ਦੇ ਨਾ ਆਉਣ ਕਾਰਨ ਵਸਤਾਂ ਦੀ ਭਾਰੀ ਕਿੱਲਤ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਭ ਨੂੰ ਪਤਾ ਹੈ ਕਿ ਵੱਡੀ ਤੋਂ ਵੱਡੀ ਸਮੱਸਿਆ ਦਾ ਹੱਲ ਗੱਲਬਾਤ ਰਾਹੀਂ ਨਿਕਲ ਸਕਦਾ ਹੈ। ਉਨ੍ਹਾਂ ਕਿਸਾਨ ਜਥੇਬੰਦੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਇਸ ਸੱਦੇ ਨੂੰ ਅਸਵੀਕਾਰ ਨਾ ਕਰਨ ਸਗੋਂ ਸਵੀਕਾਰ ਕਰਕੇ ਇਸ ਮਸਲੇ ਨੂੰ ਹੱਲ ਕਰਨ ਬਾਰੇ ਸੋਚਣ। ਜਿਸ ਨਾਲ ਪੰਜਾਬ ਦੇ ਹਾਲਾਤਾਂ ਨੂੰ ਖਰਾਬ ਹੋਣ ਤੋਂ ਬਚਾਇਆ ਜਾ ਸਕੇ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …