ਹੁਣੇ ਆਈ ਤਾਜਾ ਵੱਡੀ ਖਬਰ
ਕੋਰੋਨਾ ਵਾਇਰਸ ਦੀ ਮਹਾਂਮਾਰੀ ਨੇ ਇੱਕ ਸਾਲ ਬੀਤ ਜਾਣ ਤੋਂ ਬਾਅਦ ਵੀ ਆਪਣਾ ਕਹਿਰ ਬਣਾਇਆ ਹੋਇਆ ਹੈ। ਆਏ ਦਿਨ ਮਰੀਜ਼ਾਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ। ਇਸ ਲਾਗ ਦੀ ਬਿਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ ਵੀ ਵੱਧ ਰਹੀ ਹੈ। ਕਈ ਦੇਸ਼ਾਂ ਵਿੱਚ ਇਸ ਦਾ ਦੂਜੀ ਵਾਰ ਹਮਲਾ ਸ਼ੁਰੂ ਹੋ ਗਿਆ ਹੈ। ਜਿਸ ਨੂੰ ਦੇਖਦੇ ਹੋਏ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਹ ਹੁਣ ਤੱਕ ਦੀ ਸਭ ਤੋਂ ਲੰਬੇ ਸਮੇਂ ਤੱਕ ਰਹਿਣ ਵਾਲੀ ਮਹਾਂਮਾਰੀ ਬਣ ਜਾਵੇਗੀ।
ਇਸ ਸਮੇਂ ਸੰਸਾਰ ਵਿੱਚ ਕੋਰੋਨਾ ਦੇ ਕੁੱਲ ਮਰੀਜ਼ਾਂ ਦੀ ਗਿਣਤੀ 53,272,172 ਹੋ ਗਈ ਹੈ ਜਿਸ ਵਿੱਚ ਅਮਰੀਕਾ 10,880,526 ਮਰੀਜ਼ਾਂ ਦੀ ਗਿਣਤੀ ਨਾਲ ਅਜੇ ਵੀ ਪਹਿਲੇ ਸਥਾਨ ‘ਤੇ ਹੈ। ਜੇਕਰ ਭਾਰਤ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗੱਲ ਕੀਤੀ ਜਾਵੇ ਤਾਂ ਇਹ ਗਿਣਤੀ 8,737,746 ਹੈ। ਪਰ ਭਾਰਤ ਦੇ ਸੂਬੇ ਪੰਜਾਬ ਵਿੱਚ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਦਾ ਸਿਲਸਿਲਾ ਬਰਕਰਾਰ ਬਣਿਆ ਹੋਇਆ ਹੈ।
ਪੰਜਾਬ ਦੇ ਵਿੱਚ ਅੱਜ ਕੁੱਲ 738 ਨਵੇਂ ਮਾਮਲੇ ਸਾਹਮਣੇ ਆਏ ਹਨ। ਹੁਣ ਤੱਕ ਦੇ ਪੰਜਾਬ ਦੇ ਹਲਾਤਾਂ ‘ਤੇ ਨਜ਼ਰ ਮਾਰੀਏ ਤਾਂ 140,605 ਲੋਕ ਪਾਜ਼ੀਟਿਵ ਪਾਏ ਗਏ ਹਨ। ਇਨ੍ਹਾਂ ਵਿਚੋਂ ਠੀਕ ਹੋਏ ਮਰੀਜ਼ਾਂ ਦੀ ਗਿਣਤੀ 130,406 ਹੈ ਅਤੇ 5,771 ਮਰੀਜ਼ ਅਜੇ ਵੀ ਕੋਰੋਨਾ ਨਾਲ ਗ੍ਰਸਤ ਹਨ। ਪੰਜਾਬ ਵਿੱਚ ਹੁਣ ਤੱਕ 4,437 ਮਰੀਜ਼ ਕੋਰੋਨਾ ਵਾਇਰਸ ਕਾਰਨ ਆਪਣਾ ਦਮ ਤੋੜ ਚੁੱਕੇ ਹਨ।
ਅੱਜ ਆਈਆਂ ਰਿਪੋਰਟਾਂ ਦੇ ਅਧਾਰ ‘ਤੇ ਸੂਬੇ ਵਿੱਚ 17 ਮਰੀਜ਼ ਆਪਣਾ ਦਮ ਤੋੜ ਗਏ। ਭਾਰਤ ਦੇ ਵਿੱਚ ਹੁਣ ਤੱਕ 8,737,746 ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿੱਚੋਂ 8,122,580 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਵਾਪਸ ਪਰਤ ਗਏ ਹਨ ਪਰ 128,758 ਕੋਰੋਨਾ ਦੇ ਸ਼ਿਕਾਰ ਹੋਏ ਲੋਕਾਂ ਨੂੰ ਬਚਾਇਆ ਨਹੀਂ ਜਾ ਸਕਿਆ। ਉੱਥੇ ਹੀ ਦੁਨੀਆਂ ਭਰ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਕੁੱਲ ਗਿਣਤੀ 53,272,172 ਤੱਕ ਪਹੁੰਚ ਗਈ ਹੈ ਜਿਸ ਵਿੱਚੋਂ 37,323,779 ਲੋਕ ਠੀਕ ਹੋ ਗਏ ਹਨ ਅਤੇ 1,302,161 ਲੋਕਾਂ ਦੀ ਮੌਤ ਹੋ ਗਈ। ਇਸ ਸਮੇਂ ਸੰਸਾਰ ਵਿੱਚ ਕੋਰੋਨਾ ਦੇ 14,646,232 ਕੇਸ ਐਕਟਿਵ ਹਨ ਜਿਨ੍ਹਾਂ ਵਿਚੋਂ 95,865 ਮਰੀਜ਼ਾਂ ਦੀ ਹਾਲਤ ਜ਼ਿਆਦਾ ਗੰਭੀਰ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …