ਤਾਜਾ ਵੱਡੀ ਖਬਰ
ਵਿਸ਼ਵ ਅੰਦਰ ਜਦੋਂ ਤੋਂ ਕਰੋਨਾ ਨੇ ਪੈਰ ਪਸਾਰੇ ਹਨ। ਇਸ ਨੇ ਸਭ ਦੇਸ਼ਾਂ ਨੂੰ ਆਪਣੀ ਲਪੇਟ ਵਿੱਚ ਲਿਆ ਹੋਇਆ ਹੈ। ਸਭ ਦੇਸ਼ਾਂ ਵਿੱਚ ਕਰੋਨਾ ਕੇਸਾਂ ਵਿਚ ਮੁੜ ਤੋਂ ਵਾਧਾ ਹੋਣਾ ਸ਼ੂਰੂ ਹੋ ਚੁੱਕਾ ਹੈ। ਵਿਸ਼ਵ ਅੰਦਰ ਕਰੋਨਾ ਦੀ ਦੂਜੀ ਲਹਿਰ ਦੇ ਸ਼ੁਰੂ ਹੋਣ ਨਾਲ ਕੁਝ ਦੇਸ਼ਾ ਅੰਦਰ ਫਿਰ ਤੋਂ ਤਾਲਾਬੰਦੀ ਕੀਤੀ ਜਾ ਰਹੀ ਹੈ। ਬਹੁਤ ਸਾਰੇ ਦੇਸ਼ਾਂ ਵੱਲੋਂ ਕਰੋਨਾ ਦੀ ਰੋਕਥਾਮ ਲਈ ਵੈਕਸਿਨ ਦੇ ਟਰਾਇਲ ਵੀ ਚੱਲ ਰਹੇ ਹਨ। ਜਿਨ੍ਹਾਂ ਵਿੱਚ ਬਹੁਤ ਸਾਰੇ ਦੇਸ਼ਾਂ ਵੱਲੋ ਕਾਫੀ ਹੱਦ ਤੱਕ ਕਾਮਯਾਬ ਹੋਣ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਹਨ।
ਭਾਰਤ ਵਿੱਚ ਵੀ ਹੁਣ ਕੇਸਾਂ ਵਿੱਚ ਕਮੀ ਵੇਖਣ ਨੂੰ ਮਿਲ ਰਹੀ ਹੈ। ਭਾਰਤ ਵੱਲੋਂ ਵੀ ਦਸੰਬਰ ਤੱਕ ਵੈਕਸੀਨ ਮੁਹਈਆ ਕਰਵਾਉਣ ਦੀ ਗੱਲ ਆਖੀ ਗਈ ਸੀ। ਹੁਣ ਇਕ ਹੋਰ ਵੱਡੀ ਖਬਰ ਸਾਹਮਣੇ ਆਈ ਹੈ,ਜਿਸ ਵਿਚ ਭਾਰਤ ਵਾਸੀਆਂ ਨੂੰ ਸ਼ਾਇਦ ਵੈਕਸੀਨ ਦੀ ਲੋੜ ਨਾ ਪਵੇ। ਵਿਸ਼ਵ ਵਿਚ ਜਿਥੇ ਕਰੋਨਾ ਦੀ ਦੂਜੀ ਲਹਿਰ ਸ਼ੁਰੂ ਹੋਈ ਹੈ। ਉਥੇ ਹੀ ਭਾਰਤ ਦੇ ਵਿੱਚ ਪਿਛਲੇ ਕਾਫੀ ਦਿਨਾਂ ਤੋਂ ਕੇਸਾਂ ਵਿਚ ਆਈ ਗਿਰਾਵਟ ਦਰਜ ਕੀਤੀ ਗਈ ਹੈ।
ਏਮਜ਼ ਦੇ ਡਾਇਰੈਕਟਰ ਡਾਕਟਰ ਗੁਲੇਰੀਆ ਨੇ ਕਿਹਾ ਹੈ ਕਿ ਜਿਸ ਕਿਸਮ ਦੇ ਰੂਝਾਨ ਅਸੀਂ ਵੇਖ ਰਹੇ ਹਾਂ, ਇਸ ਤੋਂ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਦੇਸ਼ ਵਿਚ ਕਰੋਨਾ ਵੈਕਸੀਨ ਦੇ ਆਉਣ ਤੋਂ ਪਹਿਲਾਂ ਭਾਰਤੀ ਲੋਕਾਂ ਵਿੱਚ ਰੋਗ ਨਾਲ ਲੜਨ ਦੀ ਸ਼ਕਤੀ ਪੈਦਾ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਕਰੋਨਾ ਦਾ ਟੀਕਾ ਆਉਣ ਤੋਂ ਪਹਿਲਾਂ ਹੀ ਭਾਰਤੀ ਲੋਕਾਂ ਵਿਚ ਰੋਗ ਨਾਲ ਟਾਕਰਾ ਕਰਨ ਦੀ ਸ਼ਕਤੀ ਦਾ ਵਿਕਾਸ ਹੋ ਸਕਦਾ ਹੈ।
ਡਾਕਟਰ ਗੁਲੇਰੀਆਂ ਨੇ ਕਿਹਾ ਕਿ ਕੇਸ ਘੱਟ ਹੋਣ ਨਾਲ ਕਾਫੀ ਰਾਹਤ ਮਹਿਸੂਸ ਕੀਤੀ ਜਾ ਰਹੀ ਹੈ। ਪਰ ਹੁਣ ਬਦਲ ਰਹੇ ਮੌਸਮ ਦੇ ਵਿੱਚ ਚੌਕਸੀ ਰੱਖਣ ਦੀ ਜ਼ਰੂਰਤ ਵੀ ਵਧ ਰਹੀ ਹੈ। ਉਹਨਾਂ ਲੋਕਾਂ ਨੂੰ ਇਸ ਕਰੋਨਾ ਤੋਂ ਬਚਣ ਲਈ ਸਮਾਜਿਕ ਦੂਰੀ ਦੀ ਪਾਲਣਾ ,ਮਾਸਕ ਲਗਾਉਣ ,ਅਤੇ ਹੱਥਾਂ ਨੂੰ ਧੋਣ ਦੀ ਆਦਤ ਨੂੰ ਆਪਣੀ ਜ਼ਿੰਦਗੀ ਵਿੱਚ ਸ਼ਾਮਲ ਕਰਨ ਲਈ ਅਪੀਲ ਕੀਤੀ ਹੈ।
ਉਨ੍ਹਾਂ ਕਰੋਨਾ ਅਤੇ ਹੋਰ ਬਿਮਾਰੀਆਂ ਤੋਂ ਪ੍ਰਭਾਵਿਤ ਲੋਕਾਂ ਨੂੰ ਵਧ ਧਿਆਨ ਰੱਖਣ ਅਤੇ ਬਾਹਰ ਨਾ ਜਾਣ ਦੀ ਅਪੀਲ ਕੀਤੀ ਹੈ। ਜੇ ਬਾਹਰ ਜਾਂ ਧੁੱਪ ਵਿੱਚ ਜਾਣਾ ਹੋਵੇ ਤਾਂ ਮਾਸਕ ਲਗਾ ਕੇ ਜਾਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਠੰਢ ਦੇ ਮੌਸਮ ਵਿੱਚ ਅਤੇ ਪ੍ਰਦੂਸ਼ਣ ਦੇ ਕਾਰਨ ਕਰੋਨਾ ਲੰਬੇ ਸਮੇਂ ਤੱਕ ਹਵਾ ਵਿੱਚ ਮੌਜੂਦ ਰਹਿ ਸਕਦਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਦੇਸ਼ ਦੇ ਨਾਗਰਿਕਾਂ ਦੀ ਇਮਿਊਨਿਟੀ ਇੰਨੀ ਵਧ ਸਕਦੀ ਹੈ ,ਕਿ ਉਹਨਾਂ ਨੂੰ ਟੀਕੇ ਦੀ ਜਰੂਰਤ ਨਾ ਹੋਵੇ, ਬਸ਼ਰਤੇ ਕਿ ਵਾਇਰਸ ਆਪਣਾ ਰੂਪ ਨਾ ਬਦਲੇ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …