ਆਈ ਤਾਜਾ ਵੱਡੀ ਖਬਰ
ਇਸ ਸਾਲ ਦੇ ਵਿੱਚ ਇਨੀਆ ਮਹਾਨ ਸ਼ਖ਼ਸੀਅਤਾਂ ਸਾਡੇ ਤੋਂ ਹਮੇਸ਼ਾ ਲਈ ਵਿਛੜ ਜਾਣਗੀਆਂ ,ਕਿਸੇ ਨੇ ਸੋਚਿਆ ਵੀ ਨਹੀਂ ਸੀ। ਇਸ ਸਾਲ ਇੱਕ ਤਾਂ ਕਰੋਨਾ ਮਹਾਮਾਰੀ ਨੇ ਲੋਕਾਂ ਨੂੰ ਇਨ੍ਹਾਂ ਤੋੜਕੇ ਰੱਖ ਦਿੱਤਾ ਕਿ ਮੁੜ ਉਹਨਾਂ ਨੂੰ ਪੈਰਾਂ ਸਿਰ ਹੋਣ ਲਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਆਏ ਦਿਨ ਕੋਈ ਨਾ ਕੋਈ ਦਿਲ ਨੂੰ ਹਲੂਣਾ ਦੇਣ ਵਾਲੀ ਖ਼ਬਰ ਆਈ ਰਹਿੰਦੀ ਹੈ।
ਜਿਸ ਨਾਲ ਦੇਸ਼ ਦੇ ਹਾਲਾਤਾਂ ਉੱਤੇ ਵੀ ਗਹਿਰਾ ਅਸਰ ਪੈਂਦਾ ਹੈ। ਇਸ ਸਾਲ ਦੇ ਵਿੱਚ ਫਿਲਮੀ ਜਗਤ, ਖੇਡ ਜਗਤ, ਧਾਰਮਿਕ ਜਗਤ ਅਤੇ ਰਾਜਨੀਤਿਕ ਜਗਤ ਵਿੱਚੋਂ ਕਈ ਸਖਸ਼ੀਅਤਾਂ ਆਪਣੀ ਸੰਸਾਰਕ ਯਾਤਰਾ ਨੂੰ ਪੂਰਾ ਕਰ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਨਿਵਾਜ਼ੀਆ ਹਨ। ਇਨ੍ਹਾਂ ਲੋਕਾਂ ਦੇ ਜਾਣ ਨਾਲ ਵੱਖ ਵੱਖ ਖੇਤਰਾਂ ਵਿੱਚ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪੈ ਗਿਆ ਹੈ। ਪਰ ਇੱਥੇ ਬੜੇ ਹੀ ਅਫ਼ਸੋਸ ਦੇ ਨਾਲ ਕਹਿਣਾ ਪੈ ਰਿਹਾ ਹੈ ਕਿ ਇਕ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦੀ ਅਚਾਨਕ ਹੋਈ ਮੌਤ ਨਾਲ, ਰਾਜਨੀਤਿਕ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਰਾਜਸਥਾਨ ਦੇ ਸ਼੍ਰੋਮਣੀ ਅਕਾਲੀ ਦਲ ਸਟੇਟ ਰਾਜਸਥਾਨ ਦੇ ਆਗੂ ਸਵਰਨ ਸਿੰਘ ਭੁੱਟੀ ਵਾਲਾ ਦੇ ਦਿਹਾਂਤ ਦੀ ਖਬਰ ਸਾਹਮਣੇ ਆਈ ਹੈ। ਜਿਸ ਨੂੰ ਸੁਣ ਕੇ ਸਭ ਹੈਰਾਨ ਹਨ। ਸਵਰਨ ਸਿੰਘ ਦੀ ਕਰੋਨਾ ਵਾਇਰਸ ਦੀ ਰਿਪੋਰਟ ਵੀ ਪੋਜਟਿਵ ਆਈ ਸੀ। ਜਿਸ ਉਤੇ ਜਿੱਤ ਪ੍ਰਾਪਤ ਕਰਨ ਵਿਚ ਕਾਮਯਾਬ ਨਹੀਂ ਰਹੇ,ਤੇ ਆਪਣੀ ਜਿੰਦਗੀ ਦੀ ਜੰਗ ਹਾਰ ਗਏ। ਸਵਰਨ ਸਿੰਘ 49 ਵਰ੍ਹਿਆਂ ਦੇ ਸਨ, ਜਿਨ੍ਹਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ।
ਉਹ ਪਿਛਲੇ ਕਾਫ਼ੀ ਲੰਬੇ ਅਰਸੇ ਤੋਂ ਰਾਜਸਥਾਨ ਦੇ ਕਰਨਪੁਰ ਨੇੜੇ ਪੈਂਦੇ ਪਿੰਡ ਭੁੱਟੀਵਾਲਾ ਵਿਖੇ ਰਹਿ ਰਹੇ ਸਨ। ਉਨ੍ਹਾਂ ਦਾ ਪਿਛੋਕੜ ਪੰਜਾਬ ਦੇ ਵਿੱਚ ਮੁਕਤਸਰ ਸਾਹਿਬ ਨਾਲ ਸਬੰਧਿਤ ਸੀ। ਉਨ੍ਹਾਂ ਦੀ ਮੌਤ ਤੇ ਦੀ ਖ਼ਬਰ ਨਾਲ ਰਾਜਨੀਤਿਕ ਜਗਤ ਵਿਚ ਸੋਗ ਦੀ ਲਹਿਰ ਛਾ ਗਈ ਹੈ। ਉਨ੍ਹਾਂ ਦੀ ਮੌਤ ਤੇ ਰਾਜਸਥਾਨ ਦੇ ਅਕਾਲੀ ਦਲ ਦੇ ਪ੍ਰਧਾਨ ਸੁਰਜੀਤ ਸਿੰਘ ਕੰਗ ,ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਨਵਤੇਜ ਸਿੰਘ ਕਾਉਣੀ , ਜਵੰਦ ਸਿੰਘ ਭੁੱਟੀਵਾਲਾ ਅਤੇ ਹੋਰ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਉਨ੍ਹਾਂ ਦੀ ਮੌਤ ਤੇ ਉਹਨਾਂ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …