ਆਈ ਤਾਜਾ ਵੱਡੀ ਖਬਰ
ਵਿਦੇਸ਼ਾਂ ਦੇ ਵਿੱਚ ਵਸੇ ਹੋਏ ਪੰਜਾਬੀਆਂ ਦੀ ਮਿਹਨਤ ਸਦਕਾ ਜਦੋਂ ਚੰਗੇ ਕੰਮਾ ਲਈ ਸਿਫਤ ਕੀਤੀ ਜਾਂਦੀ ਹੈ, ਤਾਂ ਪੰਜਾਬੀਆਂ ਦਾ ਸੀਨਾ ਖੁਸ਼ੀ ਨਾਲ ਚੌੜਾ ਹੋ ਜਾਂਦਾ ਹੈ।ਬਹੁਤ ਮਾਣ ਹੁੰਦਾ ਹੈ ਉਨ੍ਹਾਂ ਪੰਜਾਬੀਆਂ ਤੇ ਜਿਨ੍ਹਾਂ ਨੇ ਆਪਣੀ ਹਿੰਮਤ ,ਦਲੇਰੀ ਤੇ ਇਮਾਨਦਾਰੀ ਨਾਲ ਵਿਦੇਸ਼ਾਂ ਦੇ ਵਿੱਚ ਆਪਣੀ ਕਾਮਯਾਬੀ ਦੇ ਝੰਡੇ ਗੱਡੇ ਹੁੰਦੇ ਹਨ। ਜਦੋਂ ਇਸ ਤਰ੍ਹਾਂ ਦੇ ਪੰਜਾਬੀਆਂ ਨਾਲ ਕੋਈ ਭਿਆਨਕ ਹਾਦਸਾ ਵਾਪਰ ਜਾਂਦਾ ਹੈ ਤਾਂ, ਇਹ ਸਭ ਲਈ ਬਹੁਤ ਹੀ ਜ਼ਿਆਦਾ ਦੁਖਦਾਈ ਪਲ ਹੁੰਦਾ ਹੈ ,ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।
ਇਹੋ ਜਿਹੀਆਂ ਘਟਨਾਵਾਂ ਆਏ ਦਿਨ ਹੀ ਸੁਣਨ ਨੂੰ ਮਿਲਦੀਆਂ ਰਹਿੰਦੀਆਂ ਹਨ। ਕਿਸੇ ਨੂੰ ਨਹੀਂ ਪਤਾ ਸੀ ਕਿ ਇਹ ਸਾਲ ਸਭ ਦੀ ਜ਼ਿੰਦਗੀ ਦੇ ਵਿੱਚ ਅਜਿਹਾ ਸਾਲ ਬਣ ਜਾਵੇਗਾ । ਆਏ ਦਿਨ ਹੀ ਅਜਿਹੇ ਹਾਦਸੇ ਸਾਹਮਣੇ ਆ ਰਹੇ ਹਨ। ਜਿਸ ਵਿਚ ਬਹੁਤ ਸਾਰੇ ਲੋਕ ਇਸ ਦੁਨੀਆਂ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਏ । ਵਿਦੇਸ਼ਾਂ ਵਿਚ ਵਸਣ ਵਾਲੇ ਨੌਜਵਾਨਾਂ ਬਾਰੇ ਵੀ ਬਹੁਤ ਸਾਰੀਆਂ ਅਜਿਹੀਆਂ ਦੁਖਦਾਈ ਖਬਰਾਂ ਸਾਹਮਣੇ ਆਈਆਂ ਹਨ ਜਿਸ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ।
ਕੈਨੇਡਾ ਵਿੱਚ ਇੱਕ ਵਾਰ ਫਿਰ ਪੰਜਾਬੀ ਨੌਜਵਾਨ ਨਾਲ ਕਹਿਰ ਵਾਪਰਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਸਾਬਕਾ ਵਾਈਸ ਚਾਂਸਲਰ ਡਾਕਟਰ ਮਹਿੰਦਰ ਸਿੰਘ ਰੰਧਾਵਾ ਦੇ ਪੋਤਰੇ ਗੁਰਪ੍ਰੀਤ ਸਿੰਘ ਰੰਧਾਵਾ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਉਹਨਾਂ ਦੀ ਬੀਤੇ ਦਿਨੀਂ ਹੋਈ ਅਚਾਨਕ ਬੇਵਕਤੀ ਮੌਤ ਕਾਰਨ ਪੰਜਾਬੀ ਭਾਈਚਾਰੇ ਵਿੱਚ ਸੋਗ ਦੀ ਲਹਿਰ ਛਾ ਗਈ ਹੈ।
ਉਹ ਬਹੁਤ ਹੀ ਹਸਮੁੱਖ ਅਤੇ ਮਿਲਾਪੜੇ ਸੁਭਾ ਮਾਲਕ ਸਨ,ਤੇ ਆਰਟਸ ਅਕੈਡਮੀ ਦੇ ਵੀ ਸਰਗਰਮ ਮੈਂਬਰ ਸਨ। ਉਹ ਪਿਛਲੇ ਲੰਬੇ ਸਮੇਂ ਤੋਂ ਕੈਨੇਡਾ ਦੇ ਵੈਨਕੂਵਰ ਸ਼ਹਿਰ ਵਿੱਚ ਰਹਿ ਰਹੇ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ 22 ਨਵੰਬਰ 2020 ਸਰੀ ਵਿਖੇ ਕੀਤਾ ਜਾਵੇਗਾ। ਅੰਤਿਮ ਅਰਦਾਸ ਵੀ 20 ਨਵੰਬਰ ਨੂੰ ਗੁਰਦੁਆਰਾ ਸਾਹਿਬ ਦੂਖ ਨਿਵਾਰਨ ਸਰੀ ਵਿਖੇ ਹੋਵੇਗੀ ।
ਮ੍ਰਿਤਕ ਆਪਣੇ ਪਿੱਛੇ ਪਤਨੀ ,ਇਕ ਬੇਟਾ ਅਤੇ ਇਕ ਬੇਟੀ ਛੱਡ ਗਿਆ ਹੈ। ਗੁਰਪ੍ਰੀਤ ਸਿੰਘ ਰੰਧਾਵਾ ਦੀ ਅਚਾਨਕ ਹੋਈ ਮੌਤ ਉਪਰ ਵੈਨਕੂਵਰ ਵਿਚਾਰ ਮੰਚ ਦੇ ਮੈਂਬਰਾਂ, ਗੁਰਦੀਪ ਆਰਟ ਅਕੈਡਮੀ ਦੇ ਕਲਾਕਾਰਾਂ ਅਤੇ ਲੇਖਕਾਂ ਵੱਲੋਂ ਡੂੰਘਾ ਦੁੱਖ ਪ੍ਰਗਟ ਕੀਤਾ ਗਿਆ ਹੈ। ਪ੍ਰਸਿੱਧ ਚਿੱਤਰਕਾਰ ਜਰਨੈਲ ਸਿੰਘ ਆਰਟਿਸਟ, ਪੰਜਾਬੀ ਦੇ ਉੱਘੇ ਨਾਵਲਕਾਰ ਜਰਨੈਲ ਸਿੰਘ ਸੇਖਾ, ਮੋਹਨ ਗਿੱਲ, ਅੰਗਰੇਜ਼ ਬਰਾੜ, ਗੁਰਦੀਪ ਸਿੰਘ ਭੁੱਲਰ, ਹਰਦਮ ਸਿੰਘ ਮਾਨ ਅਤੇ ਰਣਧੀਰ ਢਿੱਲੋਂ ਨੇ ਗੁਰਪ੍ਰੀਤ ਰੰਧਾਵਾ ਨਾਲ ਆਪਣੀਆਂ ਯਾਦਾਂ ਸਾਂਝੀਆਂ ਕਰਦਿਆਂ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …