Breaking News

ਕੇਂਦਰ ਸਰਕਾਰ ਹੁਣ ਕਿਸਾਨਾਂ ਨੂੰ ਖੁਸ਼ ਕਰਨ ਲਈ ਕਰਨ ਲੱਗੀ ਇਹ ਕੰਮ , ਆਈ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਜਿੱਥੇ ਇੱਕ ਪਾਸੇ ਦੇਸ਼ ਦੇ ਕਿਸਾਨ ਕੇਂਦਰ ਸਰਕਾਰ ਵੱਲੋਂ ਸੋਧੇ ਗਏ ਨਵੇਂ ਖੇਤੀ ਕਾਨੂੰਨਾਂ ਉੱਪਰ ਆਪਣਾ ਵਿਰੋਧ ਜਤਾਉਣ ਲਈ ਧਰਨੇ ਪ੍ਰਦਰਸ਼ਨ ਕਰ ਰਹੇ ਹਨ ਉਧਰ ਦੂਜੇ ਪਾਸੇ ਸਰਕਾਰ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਮਿੱਥੀਆਂ ਹੋਈਆਂ ਯੋਜਨਾਵਾਂ ਨੂੰ ਅੰਜ਼ਾਮ ਦੇ ਰਹੀ ਹੈ। ਜਿਸ ਦੇ ਤਹਿਤ ਹੁਣ ਦੇਸ਼ ਦੇ ਵੱਖ-ਵੱਖ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਕਿਸਾਨਾਂ ਦੀ ਮਾਲੀ ਹਾਲਤ ਨੂੰ ਸੁਧਾਰਨ ਲਈ ਇੱਕ ਵਿਸ਼ੇਸ਼ ਆਰਥਿਕ ਪੈਕੇਜ ਦੀ ਮਦਦ ਨਾਲ ਕੇਂਦਰ ਸਰਕਾਰ ਪੈਸੇ ਜਮ੍ਹਾਂ ਕਰਵਾਉਣ ਜਾ ਰਹੀ ਹੈ।

ਕੇਂਦਰ ਸਰਕਾਰ ਵੱਲੋਂ ਕੋਰੋਨਾ ਸੰਕਟ ਕਾਲ ਸਮੇਂ ਜ਼ਰੂਰਤਮੰਦ ਲੋਕਾਂ ਨੂੰ ਵੀ ਮਦਦ ਮੁਹੱਈਆ ਕਰਵਾਈ ਗਈ ਸੀ। ਅਤੇ ਹੁਣ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੇ ਅਧੀਨ ਸਰਕਾਰ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਅਗਲੇ ਮਹੀਨੇ 2000 ਰੁਪਏ ਦੀ ਕਿਸ਼ਤ ਜਮ੍ਹਾਂ ਕਰਵਾਉਣ ਜਾ ਰਹੀ ਹੈ। ਇਸ ਯੋਜਨਾ ਦੀ ਸ਼ੁਰੂਆਤ ਮੌਜੂਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤੀ ਗਈ ਸੀ।

ਇਸ ਯੋਜਨਾ ਦੇ ਅਧੀਨ ਇਹ ਹੁਣ ਤੱਕ ਦੀ ਕੁੱਲ 7ਵੀਂ ਅਤੇ ਇਸ ਵਿੱਤੀ ਵਰ੍ਹੇ ਦੀ ਤੀਜੀ ਅਤੇ ਆਖ਼ਰੀ ਕਿਸ਼ਤ ਹੈ ਜਿਸ ਦਾ ਭੁਗਤਾਨ ਸਰਕਾਰ ਵੱਲੋਂ ਜਲਦ ਕੀਤਾ ਜਾ ਰਿਹਾ ਹੈ। ਉਮੀਦ ਹੈ ਕਿ ਦਸੰਬਰ ਦੇ ਪਹਿਲੇ ਹਫਤੇ ਤੱਕ ਸਬੰਧਤ ਕਿਸਾਨਾਂ ਦੇ ਖਾਤਿਆਂ ਵਿੱਚ ਪੈਸੇ ਪਹੁੰਚ ਜਾਣਗੇ। ਇਹ ਪੈਸਾ ਕਿਹੜੇ ਕਿਸਾਨਾਂ ਦੇ ਖਾਤਿਆਂ ਵਿੱਚ ਆਵੇਗਾ ਅਤੇ ਇਸ ਨੂੰ ਕਿਸ ਤਰੀਕੇ ਨਾਲ ਪ੍ਰਾਪਤ ਕੀਤਾ ਜਾ ਸਕਦਾ ਹੈ ਇਸ ਸਬੰਧੀ ਸਾਰੀ ਜਾਣਕਾਰੀ ਪ੍ਰਧਾਨ ਮੰਤਰੀ ਕਿਸਾਨ ਸਕੀਮ ਲਈ ਬਣਾਏ ਗਏ ਪੋਰਟਲ ਉਪਰੋਂ ਪ੍ਰਾਪਤ ਕੀਤੀ ਜਾ ਸਕਦੀ ਹੈ।

ਜੇਕਰ ਸੂਚੀ ਦੇ ਵਿੱਚ ਕਿਸਾਨ ਨੂੰ ਆਪਣਾ ਨਾਮ ਨਹੀਂ ਦਿਖਾਈ ਦਿੰਦਾ ਤਾਂ ਤੁਸੀਂ ਇਸ ਦੀ ਸ਼ਿਕਾਇਤ ਵੈਬਸਾਈਟ ਉਪਰ ਦਰਜ ਕਰਵਾ ਸਕਦੇ ਹੋ। ਜੇਕਰ ਤੁਹਾਡਾ ਨਾਮ ਲਾਭਪਾਤਰੀਆਂ ਦੀ ਸੂਚੀ ਦੇ ਵਿੱਚ ਦਰਜ ਹੈ ਤਾਂ ਇਸ ਦਸੰਬਰ ਦੇ ਪਹਿਲੇ ਹਫ਼ਤੇ ਵਿੱਚ ਤੁਹਾਡੇ ਬੈਂਕ ਖਾਤੇ ਵਿੱਚ ਪੈਸੇ ਆ ਜਾਣਗੇ। ਇਸ ਸਾਰੀ ਪ੍ਰਕਿਰਿਆ ਨੂੰ ਜਾਨਣ ਲਈ ਤੁਸੀਂ ਹੇਠ ਲਿਖੇ ਅਨੁਸਾਰ ਵਿਧੀ ਵਰਤ ਸਕਦੇ ਹੋ-

ਸਭ ਤੋਂ ਪਹਿਲਾਂ ਇਸ ਯੋਜਨਾ ਦੀ ਵੈਬਸਾਈਟ https://pmkisan.gov.in ਉਪਰ ਕਲਿਕ ਕਰੋ। ਫਿਰ ਸੱਜੇ ਪਾਸੇ ਬਣੇ Farmer Corner ਵਿੱਚ ਦਿੱਖ ਰਹੇ Beneficiary List ਉਪਰ ਕਲਿਕ ਕਰੋ। ਇਸ ਉਪਰ ਕਲਿਕ ਕਰਨ ਤੋਂ ਬਾਅਦ ਇਕ ਨਵਾਂ ਪੇਜ ਖੁੱਲ੍ਹੇਗਾ। ਇਸ ਪੇਜ ਉੱਪਰ ਆਪਣਾ ਰਾਜ, ਜ਼ਿਲ੍ਹਾ, ਉਪ ਜ਼ਿਲ੍ਹਾ, ਬਲਾਕ ਅਤੇ ਪਿੰਡ ਨੂੰ ਸਿਲੈਕਟ ਕਰ ਲਵੋ।

ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਭਰਨ ਤੋਂ ਬਾਅਦ Get Report ‘ਤੇ ਕਲਿਕ ਕਰੋ। ਹੁਣ ਤੁਹਾਨੂੰ ਲਾਭਪਾਤਰੀਆਂ ਦੀ ਸੂਚੀ ਦਿੱਖ ਜਾਵੇਗੀ। ਇਸ ਸੂਚੀ ਦੇ ਵਿੱਚ ਤੁਸੀਂ ਆਪਣਾ ਨਾਮ ਲੱਭ ਸਕਦੇ ਹੋ। ਜੇਕਰ ਤੁਹਾਡਾ ਨਾਮ ਇਸ ਸੂਚੀ ਦੇ ਵਿੱਚ ਦਰਜ ਹੈ ਤਾਂ ਤੁਹਾਡੇ ਖਾਤੇ ਵਿੱਚ ਪੈਸੇ ਆ ਜਾਣਗੇ। ਪਰ ਜੇਕਰ ਤੁਹਾਡਾ ਨਾਮ ਦਰਜ ਨਹੀਂ ਹੈ ਤਾਂ ਤੁਸੀਂ ਇਸ ਸਬੰਧੀ ਆਪਣੇ ਦਸਤਾਵੇਜਾਂ ਦੇ ਨਾਲ ਸ਼ਿਕਾਇਤ ਦਰਜ ਕਰਵਾ ਸਕਦੇ ਹੋ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …