Breaking News

ਮਾੜੀ ਖਬਰ : ਕੋਰੋਨਾ ਦੇ ਜਿਆਦਾ ਕੇਸਾਂ ਨੂੰ ਦੇਖਦੇ ਹੋਏ ਇਥੇ ਲਗ ਗਿਆ ਫਿਰ ਦੁਬਾਰਾ ਕਰਫਿਊ

ਇਥੇ ਲਗ ਗਿਆ ਫਿਰ ਦੁਬਾਰਾ ਕਰਫਿਊ

ਭਾਰਤ ਵਿਚ ਕਰੋਨਾ ਕੇਸਾਂ ਦੇ ਵਾਧੇ ਨੂੰ ਵੇਖਦੇ ਹੋਏ ਸਰਕਾਰ ਵੱਲੋਂ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਜਿੱਥੇ ਕਰੋਨਾ ਕੇਸਾਂ ਵਿਚ ਕਮੀ ਆਈ ਸੀ ,ਉੱਥੇ ਹੀ ਹੁਣ ਮੌਸਮ ਦੀ ਤਬਦੀਲੀ ਦੇ ਕਾਰਨ ਕੇਸਾਂ ਵਿੱਚ ਵਾਧਾ ਮੁੜ ਤੋਂ ਸ਼ੁਰੂ ਹੋ ਚੁਕਾ ਹੈ । ਜਦੋਂ ਤੋਂ ਸਰਦੀ ਵਿੱਚ ਵਾਧਾ ਹੋਇਆ ਹੈ,ਉਸ ਨਾਲ ਕੇਸਾਂ ਦੀ ਗਿਣਤੀ ਵਿੱਚ ਵੀ ਵੱਧ ਰਹੀ ਦਰ ਵੀ ਦਰਜ ਕੀਤੀ ਗਈ ਹੈ।

ਬਹੁਤ ਸਾਰੇ ਦੇਸ਼ਾਂ ਵਿੱਚ ਕਰੋਨਾ ਦੀ ਦੂਜੀ ਲਹਿਰ ਸ਼ੁਰੂ ਹੋ ਚੁੱਕੀ ਹੈ ਤੇ ਇਸ ਦੇ ਵਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਤਾਲਾਬੰਦੀ ਕੀਤੇ ਜਾਣ ਦੀਆਂ ਖਬਰਾਂ ਵੀ ਸਾਹਮਣੇ ਆ ਰਹੀਆਂ ਹਨ। ਭਾਰਤ ਵਿੱਚ ਵੀ ਕਰੋਨਾ ਕੇਸਾਂ ਬਾਰੇ ਵੇਖਿਆ ਜਾਵੇ ਤਾਂ ਦਿੱਲੀ ਦੇ ਵਿਚ ਕੇਸਾਂ ਦੀ ਗਿਣਤੀ ਵਿੱਚ ਦਿਨ ਪ੍ਰਤੀ ਦਿਨ ਵਾਧਾ ਹੋ ਰਿਹਾ। ਜਿਸ ਤੇ ਦਿੱਲੀ ਦੇ ਮੁੱਖ ਮੰਤਰੀ ਵੱਲੋਂ ਵੀ ਦੁਬਾਰਾ ਬਾਜ਼ਾਰਾਂ ਵਿਚ ਭੀੜ ਭੜੱਕੇ ਨੂੰ ਵੇਖਦੇ ਹੋਏ ਤਾਲਾਬੰਦੀ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ।

ਉਥੇ ਹੀ ਗੁਜਰਾਤ ਦੇ ਅਹਿਮਦਾਬਾਦ ਅੰਦਰ ਕਰੋਨਾ ਦੇ ਵਧ ਰਹੇ ਕੇਸਾਂ ਕਾਰਨ ਸਖ਼ਤੀ ਵਧਾਈ ਜਾ ਰਹੀ ਹੈ। ਸਿਹਤ ਵਿਭਾਗ ਦੀ ਸਲਾਹ ਅਨੁਸਾਰ ਸਰਦੀ ਦੇ ਵਧਣ ਕਾਰਨ ਕਰੋਨਾ ਦੇ ਮਾਮਲਿਆਂ ਵਿੱਚ ਵਾਧਾ ਹੋਣ ਦਾ ਖ-ਦ- ਸ਼ਾ ਹੈ। ਲੋਕਾਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਹੁਣ ਫਿਰ ਤੋਂ ਅਹਿਮਦਾਬਾਦ ਵਿਚ ਫਿਰ ਤੋਂ ਕਰਫਿਊ ਜਾਰੀ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਵੀਰਵਾਰ ਨੂੰ ਗੁਜਰਾਤ ਸਰਕਾਰ ਵੱਲੋਂ ਅਹਿਮਦਾਬਾਦ ਵਿੱਚ ਰਾਤ 9 ਵਜੇ ਤੋਂ ਸਵੇਰੇ 6 ਵਜੇ ਤੱਕ ਕਰਫਿਊ ਲਗਾਉਣ ਦਾ ਹੁਕਮ ਜਾਰੀ ਕਰ ਦਿੱਤਾ ਹੈ। ਇਸ ਲਈ ਉਹਨਾਂ ਲੋਕਾਂ ਨੂੰ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ। ਰਾਤ ਦੇ ਕਰਫਿਊ ਦੌਰਾਨ ਜਰੂਰੀ ਚੀਜ਼ਾਂ ਵਾਲੀਆਂ ਦੁਕਾਨਾਂ ਖੁੱਲ੍ਹੀਆਂ ਰਹਿਣਗੀਆਂ। ਸਰਕਾਰ ਵੱਲੋਂ ਰਾਤ ਦੇ ਕਰਫਿਊ ਦੌਰਾਨ ਕੇਸਾਂ ਵਿਚ ਹੋ ਰਹੇ ਵਾਧੇ ਨੂੰ ਰੋਕਣ ਲਈ ਸਪੈਸ਼ਲ ਟੀਮ ਦਾ ਗਠਨ ਕੀਤਾ ਗਿਆ ਹੈ। ਗੁਜਰਾਤ ਸਰਕਾਰ ਨੇ ਲੋਕਾਂ ਨੂੰ ਮਾਸਕ ਪਾਉਣ, ਸਮਾਜਿਕ ਦੂਰੀ ਰੱਖਣ,ਅਤੇ ਇਕੱਠਾ ਸਬੰਧੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਤਾਂ ਜੋ ਕਰੋਨਾ ਨੂੰ ਫੈਲਣ ਤੋਂ ਰੋਕਿਆ ਜਾ ਸਕੇ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …