ਆਈ ਤਾਜਾ ਵੱਡੀ ਖਬਰ
ਸ੍ਰੀ ਮੁਕਤਸਰ ਸਾਹਿਬ ਦੇ ਨਵਨਿਯੁਕਤ ਐਸ. ਐਸ. ਪੀ. ਡੀ. ਸੁਡਰਵਿਲੀ ਨੇ ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਰੋਡ ਤੋਂ ਘਾਹ ਮੰਡੀ ਚੌਂਕ ਤਕ ਪੈਦਲ ਮਾਰਚ ਕੀਤਾ । ਇਸ ਦੌਰਾਨ ਉਨ੍ਹਾਂ ਭੀੜ ਵਾਲੇ ਬਜ਼ਾਰਾਂ, ਸਬਜ਼ੀ ਮੰਡੀ ਆਦਿ ਦਾ ਦੌਰਾ ਕਰਕੇ ਇਨ੍ਹਾਂ ਬਜ਼ਾਰਾਂ ‘ਚ ਕੋਰੋਨਾ ਦੇ ਚੱਲਦਿਆਂ ਸੋਸ਼ਲ ਡਿਸਟੈਂਸ ਕਾਇਮ ਰੱਖਣ ਸਬੰਧੀ ਹਦਾਇਤਾਂ ਜਾਰੀ ਕੀਤੀਆਂ ।
ਉਥੇ ਹੀ ਉਨ੍ਹਾਂ ਸ਼ਹਿਰ ਦੀ ਟਰੈਫਿਕ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਸਬੰਧੀ ਮੌਕੇ ‘ਤੇ ਮੌਜੂਦ ਪੁਲਸ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ । ਐਸ. ਐਸ. ਪੀ. ਵਲੋਂ ਰਾਤ ਕਰੀਬ 9 ਵਜੇ ਦਾਣਾ ਮੰਡੀ ਨੇੜੇ ਠੇਕੇ ਦੇ ਨਾਲ ਚੱਲ ਰਹੇ ਅਹਾਤੇ ਤੇ ਅਚਨਚੇਤ ਛਾਪੇਮਾਰੀ ਕੀਤੀ ਗਈ, ਜਿਥੇ ਕੋਰੋਨਾ ਹਦਾਇਤਾਂ ਦੀ ਪਾਲਣਾ ਨਹੀਂ ਸੀ ਹੋ ਰਹੀਂ । ਇਸ ਦੌਰਾਨ ਅਹਾਤੇ ਨੂੰ ਬੰਦ ਕਰਵਾ ਕੇ ਅਹਾਤਾ ਚਾਲਕ ‘ਤੇ ਤੁਰੰਤ ਉਥੇ ਮੌਜੂਦ ਪੁਲਿਸ ਅਧਿਕਾਰੀਆਂ ਨੂੰ ਕਾਰਵਾਈ ਕਰਨ ਲਈ ਕਿਹਾ ਗਿਆ।
ਜ਼ਿਕਰਯੋਗ ਹੈ ਕਿ ਇਕ ਦਿਨ ਪਹਿਲਾ ਰਾਤ ਸਮੇਂ ਐਸ. ਐਸ. ਪੀ. ਡੀ ਸੁਡਰਵਿਲੀ ਵਲੋਂ ਦੋਦਾ ਚੌਂਕੀ ਅਤੇ ਪੁਲਸ ਨਾਕਿਆਂ ਦੀ ਚੈਕਿੰਗ ਕੀਤੀ ਗਈ । ਇਸ ਮੌਕੇ ਉਨ੍ਹਾਂ ਕਿਹਾ ਕਿ ਕੋਰੋਨਾ ਹਦਾਇਤਾਂ ਦੀ ਪਾਲਣਾ ਜ਼ਰੂਰੀ ਹੈ ਅਤੇ ਇਸ ਸਬੰਧੀ ਅੱਜ ਫਲੈਗ ਮਾਰਚ ਕੀਤਾ ਗਿਆ ।
ਉਨ੍ਹਾਂ ਕਿਹਾ ਕਿ ਸ਼ਹਿਰ ਦੀ ਟਰੈਫਿਕ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਉਨ੍ਹਾਂ ਵੱਖ-ਵੱਖ ਚੌਂਕਾਂ ‘ਤੇ ਜਾਇਜ਼ਾ ਲਿਆ ਅਤੇ ਜੋ ਵੀ ਜ਼ਰੂਰੀ ਕਦਮ ਹਨ, ਉਹ ਚੁੱਕੇ ਜਾਣਗੇ। ਐਸ. ਐਸ. ਪੀ. ਨੇ ਕਿਹਾ ਕਿ ਜੋ ਲੋਕ ਕੋਰੋਨਾ ਹਦਾਇਤਾਂ ਦੀ ਪਾਲਣਾ ਨਹੀਂ ਕਰਨਗੇ ਕਾਨੂੰਨ ਅਨੁਸਾਰ ਉਨ੍ਹਾਂ ਖਿਲਾਫ ਸਖਤੀ ਕੀਤੀ ਜਾਵੇਗੀ ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …