ਆਈ ਤਾਜਾ ਵੱਡੀ ਖਬਰ
ਦੇਸ਼ ਅੰਦਰ ਜਿੱਥੇ ਕਿ ਕਰੋਨਾ ਨੇ ਹਾਹਾਕਾਰ ਮਚਾਈ ਹੋਈ ਹੈ। ਜਿਸ ਨਾਲ ਮੌਤਾਂ ਦੀ ਦਰ ਵਿੱਚ ਦਿਨ ਬ ਦਿਨ ਵਾਧਾ ਹੁੰਦਾ ਜਾ ਰਿਹਾ ਹੈ। ਜੋ ਕਿ ਦੇਸ਼ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਇੱਕ ਪਾਸੇ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਅੰਦੋਲਨ ਕਰ ਰਹੇ ਹਨ। ਉਸ ਸਮੇਂ ਵਿੱਚ ਉੱਥੇ ਹੀ ਕੁੱਝ ਸਿਆਸੀ ਪਾਰਟੀਆਂ ਵੱਲੋਂ ਪੰਜਾਬ ਅੰਦਰ ਹੁਣ ਤੋਂ ਹੀ 2022 ਦੀਆਂ ਚੋਣਾਂ ਸਬੰਧੀ ਰਣਨੀਤੀਆਂ ਬਣਾਈਆਂ ਜਾ ਰਹੀਆਂ ਹਨ।
ਇਸ ਤਰ੍ਹਾਂ ਦੀ ਹੀ ਖਬਰ ਸਾਹਮਣੇ ਆਈ ਹੈ ਜਦੋਂ ਭਾਜਪਾ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ 2022 ਚ ਪੰਜਾਬ ਚ ਸਰਕਾਰ ਬਣਨ ਤੇ ਸਭ ਤੋਂ ਪਹਿਲਾਂ ਕਰਨਗੇ ਇਹ ਕੰਮ । ਆਉਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਹੁਣ ਤੋਂ ਹੀ ਕੀਤੀਆਂ ਜਾ ਰਹੀਆਂ ਹਨ। ਭਾਜਪਾ ਵੱਲੋਂ ਪੰਜਾਬ ਅੰਦਰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਨੂੰ ਮੁੱਖ ਮੁੱਦਾ ਬਣਾਇਆ ਜਾ ਰਿਹਾ ਹੈ।
ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਆਖਿਆ ਹੈ ਕਿ ਬੇਅਦਬੀ ਮਾਮਲਿਆਂ ਉਤੇ ਸਿਆਸਤ ਕਰਨ ਵਾਲਿਆਂ ਉਤੇ ਵੀ ਸਖਤ ਕਾਰਵਾਈ ਕੀਤੀ ਜਾਵੇਗੀ। ਭਾਜਪਾ ਨੇ ਦਾਅਵਾ ਕੀਤਾ ਹੈ ਕਿ 2022 ਵਿਚ ਪੰਜਾਬ ਵਿਚ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਬਣਨ ਉਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਪਹਿਲ ਦੇ ਆਧਾਰ ਉਤੇ ਸਜ਼ਾ ਦਵਾਈ ਜਾਵੇਗੀ। ਕੈਬਨਿਟ ਮੰਤਰੀ ਰੰਧਾਵਾ ਨੇ ਬੇਅਦਬੀ ਮਾਮਲਿਆਂ ਉਤੇ ਕਾਂਗਰਸ ਸਰਕਾਰ ਦੀ ਨਾਲਾਇਕੀ ਉਤੇ ਸਵਾਲ ਚੁੱਕੇ ਸਨ।
ਉਨ੍ਹਾਂ ਕਿਹਾ ਹੈ ਕਿ 4 ਸਾਲ ਵਿਚ ਸਾਡੀ ਸਰਕਾਰ ਨੇ ਅਜੇ ਤਕ ਦੋਸ਼ੀਆਂ ਖਿਲਾਫ ਕਾਰਵਾਈ ਨਹੀਂ ਕੀਤੀ ਤੇ ਇਸ ਦਾ ਖਮਿਆਜਾ ਪਾਰਟੀ ਨੂੰ 2022 ਵਿੱਚ ਭੁਗਤਣਾ ਪੈ ਸਕਦਾ ਹੈ। ਇਸ ਤੋਂ ਬਾਅਦ ਭਾਜਪਾ ਦੇ ਤਰੁਣ ਚੁੱਘ ਨੇ ਇਹ ਐਲਾਨ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਬੇਅਦਬੀ ਮਾਮਲੇ ਉਤੇ ਦਿੱਤੇ ਬਿਆਨ ਤੋਂ ਬਾਅਦ ਦਿੱਤਾ ਹੈ। ਚੁੁੱਘ ਨੇ ਆਖਿਆ ਹੈ ਕਿ ਰੰਧਾਵਾ ਨੇ ਚਾਰ ਸਾਲਾਂ ਦੀ ਕਾਰਗੁਜ਼ਾਰੀ ਬਾਰੇ ਗੱਲ ਕਰ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸ਼ੀਸ਼ਾ ਵਿਖਾਇਆ ਹੈ।
ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਨੂੰ ਲੈ ਕੇ ਭਾਜਪਾ ਆਗੂ ਤਰੁਣ ਚੁੱਘ ਨੇ ਆਖਿਆ ਹੈ ਕਿ 2022 ਵਿਚ ਭਾਜਪਾ ਪਾਰਟੀ ਦੀ ਸਰਕਾਰ ਬਣਨ ਉਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਪਹਿਲ ਦੇ ਆਧਾਰ ਉਤੇ ਸਜ਼ਾ ਦਵਾਈ ਜਾਵੇਗੀ। ਉਨ੍ਹਾਂ ਦੋਸ਼ੀਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਉਹਨਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …