Breaking News

ਕਿਸਾਨਾਂ ਲਈ ਆਈ ਹਾਈਕੋਰਟ ਤੋਂ ਚੇਤਾਵਨੀ – ਜੇਕਰ ਸੜਕਾਂ ਜਾਂ ਰੇਲ ਮਾਰਗ ਰੋਕੇ ਤਾਂ ਸਖਤ ਕਾਰਵਾਈ ਦੇ ਹੁਕਮ ਦੇਣੇ ਪੈਣਗੇ

ਆਈ ਤਾਜਾ ਵੱਡੀ ਖਬਰ

ਖੇਤੀ ਕਨੂੰਨਾਂ ਨੂੰ ਲੈ ਕੇ ਪਿਛਲੇ ਦੋ ਮਹੀਨਿਆਂ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਟੋਲ ਪਲਾਜ਼ਾ ਅਤੇ ਰੇਲਵੇ ਲਾਈਨਾਂ ਤੇ ਧਰਨੇ ਦਿੱਤੇ ਜਾ ਰਹੇ ਸਨ। 21 ਨਵੰਬਰ ਨੂੰ ਕਿਸਾਨ ਜਥੇਬੰਦੀਆਂ ਦੀ ਮੁੱਖ ਮੰਤਰੀ ਨਾਲ ਹੋਈ ਮੀਟਿੰਗ ਤੋਂ ਬਾਅਦ ਰੇਲਵੇ ਲਾਈਨਾਂ ਨੂੰ ਖਾਲੀ ਕਰ ਦਿੱਤਾ ਗਿਆ ਸੀ ਤਾਂ ਜੋ ਰੇਲ ਆਵਾਜਾਈ ਮੁੜ ਸ਼ੁਰੂ ਹੋ ਸਕੇ। ਕਿਉਂਕਿ ਪਿਛਲੇ ਦੋ ਮਹੀਨਿਆਂ ਤੋਂ ਲਗਾਤਾਰ ਰੇਲਵੇ ਲਾਈਨਾਂ ਨੂੰ ਬੰਦ ਕਰਨ ਦੌਰਾਨ ਆਵਾਜਾਈ ਠੱਪ ਕੀਤੀ ਗਈ ਸੀ।

ਮਾਲ ਗੱਡੀਆਂ ਦੇ ਸੂਬੇ ਅੰਦਰ ਨਾ ਆਉਣ ਕਾਰਨ ਬਿਜਲੀ ਦੇ ਪਾਵਰ ਪਲਾਂਟਾਂ ਵਿੱਚ ਵੀ ਕੋਲੇ ਦੀ ਕਿੱ-ਲ- ਤ ਪਾਈ ਜਾ ਰਹੀ ਸੀ। ਇਸ ਲਈ ਕਿਸਾਨ ਜਥੇਬੰਦੀਆਂ ਵੱਲੋਂ 15 ਦਿਨ ਲਈ ਰੇਲ ਆਵਾਜਾਈ ਨੂੰ ਮੁੜ ਸ਼ੁਰੂ ਕਰਨ ਦੀ ਇਜਾਜ਼ਤ ਦੇ ਦਿੱਤੀ ਗਈ। ਉੱਥੇ ਹੀ ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋਂ ਲਗਾਤਾਰ ਆਪਣਾ ਧਰਨਾ ਰੇਲਵੇ ਲਾਈਨਾਂ ਤੇ ਦਿੱਤਾ ਜਾ ਰਿਹਾ ਹੈ। ਹੁਣ ਕਿਸਾਨਾਂ ਰਹੇ ਹਾਈਕੋਰਟ ਵੱਲੋਂ ਚੇਤਾਵਨੀ ਜਾਰੀ ਕਰ ਦਿੱਤੀ ਗਈ ਹੈ।

ਸੜਕਾਂ ਜਾਂ ਰੇਲ ਮਾਰਗ ਰੋਕਣ ਤੇ ਉਨ੍ਹਾਂ ਖਿਲਾਫ ਸਖਤ ਕਾਰਵਾਈ ਕਰਨ ਦੇ ਹੁਕਮ ਦੇਣੇ ਪੈਣਗੇ। ਸੂਬੇ ਅੰਦਰ ਜਿੱਥੇ ਮੁੜ ਤੋਂ ਰੇਲ ਆਵਾਜਾਈ ਸ਼ੁਰੂ ਕਰ ਦਿੱਤੀ ਗਈ ਸੀ। ਉਥੇ ਹੀ ਅੰਮ੍ਰਿਤਸਰ ਜਾਣ ਆਉਣ ਵਾਲੀਆਂ ਰੇਲ ਲਾਈਨਾਂ ਨੂੰ ਕਿਸਾਨਾਂ ਵੱਲੋਂ ਬੰਦ ਕੀਤਾ ਹੋਇਆ ਹੈ। ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋਂ ਇਸ ਮਾਰਗ ਨੂੰ ਖਾਲੀ ਨਹੀਂ ਕੀਤਾ ਜਾ ਰਿਹਾ। ਇਸ ਲਈ ਹਾਈਕੋਰਟ ਨੇ ਕਿਸਾਨਾਂ ਨੂੰ ਇਹ ਹੁਕਮ ਦਿੱਤਾ ਹੈ ਕਿ ਰੇਲ ਅਤੇ ਸੜਕੀ ਆਵਾਜਾਈ ਨੂੰ ਬੰਦ ਕਰਨ ਤੇ ਉਨ੍ਹਾਂ ਖਿਲਾਫ ਸਖਤ ਕਾਰਵਾਈ ਦੇ ਆਦੇਸ਼ ਜਾਰੀ ਕਰ ਦਿੱਤੇ ਜਾਣਗੇ।

ਕੇਂਦਰ ਸਰਕਾਰ ਵੱਲੋਂ ਐਡੀਸ਼ਨਲ ਸੌਲਿਸਟਰ ਜਨਰਲ ਆਫ਼ ਇੰਡੀਆ ਸਤਿਆਪਾਲ ਜੈਨ ਨੇ ਹਾਈ ਕੋਰਟ ਨੂੰ ਦੱਸਿਆ ਹੈ ਕਿ ਪੰਜਾਬ ਅੰਦਰ 23 ਨਵੰਬਰ ਤੋਂ ਰੇਲ ਸੇਵਾ ਸ਼ੁਰੂ ਕਰ ਦਿੱਤੀ ਗਈ ਸੀ। ਪਰ ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋਂ ਜੰਡਿਆਲਾ ਗੁਰੂ ਦੀ ਲਾਈਨ ਤੇ ਅਜੇ ਵੀ ਧਰਨਾ ਦਿੱਤਾ ਜਾ ਰਿਹਾ ਹੈ। ਕਿਸਾਨ ਕਿਸੇ ਦੀ ਗੱਲ ਸੁਣਨ ਲਈ ਤਿਆਰ ਨਹੀਂ ਹਨ। ਉਥੇ ਹੀ ਸੁਣਵਾਈ ਕਰਦਿਆਂ ਬੁੱਧਵਾਰ ਨੂੰ ਕੇਂਦਰ ਸਰਕਾਰ ਨੇ ਜੰਡਿਆਲਾ ਗੁਰੂ ਨੂੰ ਛੱਡ ਕੇ ਬਾਕੀ ਸਾਰੇ ਰੇਲ ਮਾਰਗਾਂ ਤੇ ਰੇਲ ਆਵਾਜਾਈ ਨੂੰ ਚਾਲੂ ਰੱਖਿਆ ਹੋਇਆ ਹੈ। ਰੇਲਵੇ ਵਿਭਾਗ ਵੱਲੋਂ ਜੰਡਿਆਲਾ ਗੁਰੁ ਜਾਣ ਵਾਲੀਆਂ ਰੇਲਾਂ ਦਾ ਰੂਟ ਬਦਲ ਦਿੱਤਾ ਗਿਆ ਹੈ। ਇਸ ਸਭ ਲਈ ਰੇਲਵੇ ਵਿਭਾਗ ਨੂੰ ਉਹ ਮਜਬੂਰ ਹੋਣਾ ਪੈ ਰਿਹਾ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …