ਦੇਖੋ ਤਸਵੀਰਾਂ ਅਤੇ ਪੂਰੀ ਖਬਰ
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਮਕਸਦ ਨਾਲ ਕਿਸਾਨ ਦਿੱਲੀ ਪਹੁੰਚ ਗਏ ਹਨ। 25 ਨਵੰਬਰ ਤੋਂ ਚੱਲੇ ਇਨ੍ਹਾਂ ਕਾਫ਼ਲਿਆਂ ਨੂੰ ਹਰਿਆਣਾ ਅਤੇ ਦਿੱਲੀ ਪੁਲਿਸ ਵੱਲੋਂ ਲਗਾਈਆਂ ਗਈਆਂ ਰੋਕਾ ਦਾ ਸਾਹਮਣਾ ਕਰਨਾ ਪਿਆ ਸੀ। ਪਰ ਪੰਜਾਬ ਦੇ ਹਿੰਮਤੀ ਕਿਸਾਨ ਆਪਣੀ ਹਿੰਮਤ, ਲਗਨ ਸਦਕਾ ਦਿੱਲੀ ਵਿੱਚ ਪਹੁੰਚ ਕੇ ਹੀ ਰੁਕੇ ਹਨ। ਆਮ ਆਦਮੀ ਪਾਰਟੀ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਹੈ। ਆਮ ਆਦਮੀ ਪਾਰਟੀ ਨੇ ਐਲਾਨ ਕੀਤਾ ਸੀ ਕਿ ਕੇਂਦਰ ਵਿੱਚ ਆਉਣ ਤੇ ਕਿਸਾਨਾਂ ਦਾ ਆਮ ਆਦਮੀ ਪਾਰਟੀ ਵੱਲੋਂ ਸਮਰਥਨ ਕੀਤਾ ਜਾਵੇਗਾ।
ਉਨ੍ਹਾਂ ਦੇ ਰਹਿਣ ,ਖਾਣ-ਪੀਣ ਅਤੇ ਸਿਹਤ ਦਾ ਪੂਰਾ ਖਿਆਲ ਰੱਖਿਆ ਜਾਵੇਗਾ। ਇਸ ਦੇ ਹੀ ਮੱਦੇਨਜ਼ਰ ਦਿੱਲੀ ਵਿਚ ਆਮ ਆਦਮੀ ਪਾਰਟੀ ਵਾਲੇ ਕਿਸਾਨਾਂ ਲਈ ਕਰ ਰਹੇ ਹਨ ਤਿਆਰੀਆਂ। ਜਿੱਥੇ ਪੰਜਾਬ ਦੇ ਕਿਸਾਨ ਦਿੱਲੀ ਵਿੱਚ ਪਹੁੰਚ ਚੁੱਕੇ ਹਨ ਉਥੇ ਹੀ ਆਮ ਆਦਮੀ ਪਾਰਟੀ ਵੱਲੋਂ ਅੱਜ ਕੀਤਾ ਹੋਇਆ ਐਲਾਨ ਪੂਰਾ ਹੁੰਦਾ ਨਜ਼ਰ ਆ ਰਿਹਾ ਹੈ। ਕਿਸਾਨ ਦਿੱਲੀ ਤੇ ਸਿੰਘੂ ਬਾਰਡਰ ਤੇ ਹੀ ਰੁਕੇ ਹੋਏ ਹਨ। ਜਦ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਅਤੇ ਹਰਿਆਣਾ ਤੋਂ ਆਉਣ ਵਾਲੇ ਕਿਸਾਨਾਂ ਨੂੰ ਬੁਰਾੜੀ ਨਿਰੰਕਾਰ ਗਰਾਊਂਡ ਵਿੱਚ ਆਉਣ ਦਾ ਸੱਦਾ ਦਿੱਤਾ ਗਿਆ ਸੀ।
ਪਰ ਕਿਸਾਨ ਜਥੇਬੰਦੀਆਂ ਆਪਸੀ ਸਹਿਮਤੀ ਦੇ ਨਾਲ ਹੀ ਆਪਣੀ ਅਗਲੀ ਰਣਨੀਤੀ ਉਲੀਕਣ ਗੀਆਂ। ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਡਾ ਵੱਲੋਂ ਦੱਸਿਆ ਗਿਆ ਹੈ ਕਿ ਦਿੱਲੀ ਵਿੱਚ ਕਿਸਾਨਾਂ ਦੇ ਰਹਿਣ ਅਤੇ ਖਾਣ ਪੀਣ ਦਾ ਪੂਰਨ ਪ੍ਰਬੰਧ ਕੀਤਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਵੱਲੋਂ ਰਿਠਾਲਾ ਵਿਧਾਨ ਸਭਾ ਖੇਤਰ ਵਿਚ ਕਿਸਾਨਾਂ ਲਈ ਖਾਣਾ ਤਿਆਰ ਕਰਨ ਵਾਸਤੇ ਰਸੋਈ ਵੀ ਸ਼ੁਰੂ ਕੀਤੀ ਗਈ ਹੈ।
ਬੁਰਾੜੀ ਦੇ ਨਿਰੰਕਾਰੀ ਗਰਾਊਂਡ ਵਿਚ ਕਿਸਾਨਾਂ ਵਾਸਤੇ ਪਾਣੀ ਦੀ ਸਪਲਾਈ ਦਾ ਪ੍ਰਬੰਧ ਵੀ ਮੁਕੰਮਲ ਕੀਤਾ ਜਾ ਰਿਹਾ ਹੈ। ਇਸ ਨਿਰੰਕਾਰੀ ਮੈਦਾਨ ਵਿੱਚ ਇੱਕ ਲੱਖ ਕਿਸਾਨਾਂ ਲਈ ਭੋਜਨ ਮੁੱਹਈਆ ਕਰਵਾਉਣ ਦੀ ਵਿਵਸਥਾ ਰਿਠਾਲਾ ਵਿਧਾਨ ਸਭਾ ਵੱਲੋਂ ਕੀਤੀ ਜਾ ਰਹੀ ਹੈ। ਪੰਜਾਬ ਹਰਿਆਣਾ ਤੋਂ ਬਿਨਾਂ ਹੁਣ ਯੂਪੀ ਵਿੱਚ ਵੀ ਜਾਮ ਲੱਗ ਚੁੱਕਾ ਹੈ। ਪੰਜਾਬ ਤੋਂ ਚੱਲਿਆ ਹੋਇਆ ਕਿਸਾਨਾਂ ਦਾ ਕਾਫਲਾ ਹਰਿਆਣਾ ਅਤੇ ਦਿੱਲੀ ਪੁਲਿਸ ਦੀਆਂ ਰੋਕਾਂ ਨੂੰ ਤੋੜਦੇ ਹੋਏ ਅੱਗੇ ਵੱਧ ਚੁੱਕਾ ਹੈ। ਪੁਲਿਸ ਵੱਲੋਂ ਕੀਤੀ ਗਈ ਪਾਣੀ ਦੀ ਬੌਛਾੜ ਅਤੇ ਹੰਝੂ ਗੈਸ ਦੇ ਗੋਲੇ,ਕਿਸਾਨਾਂ ਦੇ ਸੈਲਾਬ ਦੇ ਅਗੇ ਛੋਟੇ ਪੈ ਗਏ। ਆਪ ਦੇ ਨੇਤਾ ਰਾਘਵ ਚੱਢਾ ਨੇ ਕਿਹਾ ਹੈ ਕਿ ਪੰਜਾਬ ਹਰਿਆਣਾ ਅਤੇ ਹੋਰ ਸੂਬਿਆਂ ਤੋਂ ਦਿੱਲੀ ਆਉਣ ਵਾਲੇ ਕਿਸਾਨ ਭਰਾਵਾਂ ਲਈ ਸਭ ਪ੍ਰਬੰਧ ਕੀਤੇ ਜਾ ਰਹੇ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …