ਆਈ ਤਾਜਾ ਵੱਡੀ ਖਬਰ
ਪੰਜਾਬ ਦੇ ਵਿੱਚ ਬੀਤੇ ਇੱਕ ਹਫਤੇ ਤੋਂ ਹੀ ਕੋਰੋਨਾ ਦੇ ਨਵੇਂ ਮਰੀਜ਼ਾਂ ਦੀ ਗਿਣਤੀ ਨੇ ਰਫ਼ਤਾਰ ਫੜ ਲਈ ਹੈ। ਸੂਬੇ ਅੰਦਰ ਰੋਜ਼ਾਨਾ ਹੀ ਸੈਂਕੜਿਆਂ ਦੀ ਤਾਦਾਦ ਵਿੱਚ ਇਸ ਲਾਗ ਦੀ ਬਿਮਾਰੀ ਦੇ ਨਾਲ ਸੰ-ਕ੍ਰ-ਮਿ-ਤ ਹੋਏ ਮਰੀਜ਼ਾਂ ਦੀ ਪੁਸ਼ਟੀ ਕੀਤੀ ਜਾਂਦੀ ਹੈ। ਸੂਬੇ ਦੇ ਹਾਲਾਤ ਇਸ ਸਮੇਂ ਵੱਸ ਤੋਂ ਬਾਹਰ ਹੁੰਦੇ ਨਜ਼ਰ ਆ ਰਹੇ ਹਨ। ਜੇਕਰ ਇਸ ਬੇਕਾਬੂ ਹੋਈ ਬਿਮਾਰੀ ਉਪਰ ਜਲਦ ਹੀ ਕਾਬੂ ਨਾ ਪਾਇਆ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਇਹ ਪੂਰੇ ਪੰਜਾਬ ਨੂੰ ਆਪਣੀ ਚਪੇਟ ਵਿੱਚ ਲੈ ਲਵੇਗੀ।
ਇਸ ਸਮੇਂ ਪੰਜਾਬ ਦੇ ਅੰਮ੍ਰਿਤਸਰ ਜ਼ਿਲੇ ਵਿੱਚ ਕੋਰੋਨਾ ਨਾਲ ਸੰ-ਕ੍ਰ-ਮਿ- ਤ ਹੋ ਚੁੱਕੇ ਮਰੀਜ਼ਾਂ ਦੀ ਕੁੱਲ ਗਿਣਤੀ 12,963 ਹੈ ਜਿਸ ਵਿਚੋਂ 11,798 ਮਰੀਜ਼ ਸਿਹਤਮੰਦ ਹੋ ਚੁੱਕੇ ਹਨ। ਪਰ 488 ਲੋਕ ਇਸ ਲਾਗ ਦੀ ਬਿਮਾਰੀ ਦਾ ਸ਼ਿਕਾਰ ਹੋ ਕੇ ਮੌਤ ਦੇ ਮੂੰਹ ਵਿੱਚ ਚਲੇ ਗਏ ਹਨ। ਇਸ ਸਮੇਂ ਅੰਮ੍ਰਿਤਸਰ ਜ਼ਿਲੇ ਦੇ ਵਿੱਚ 677 ਕੋਰੋਨਾ ਦੇ ਮਰੀਜ਼ ਐਕਟਿਵ ਹਨ। ਅੰਮ੍ਰਿਤਸਰ ਵਿਖੇ ਵੱਖ-ਵੱਖ ਕਾਰਨਾਂ ਨੂੰ ਲੈ ਕੇ ਬੀਤੇ ਕਈ ਦਿਨਾਂ ਦੌਰਾਨ ਪਾਬੰਦੀਆਂ ਲਗਾਈਆਂ ਜਾ ਚੁੱਕੀਆਂ ਹਨ। ਜਿੱਥੇ ਇਨ੍ਹਾਂ ਦੀ ਗਿਣਤੀ ਦੇ ਵਿੱਚ ਉਸ ਵੇਲੇ ਵਾਧਾ ਹੋ ਗਿਆ ਜਦੋਂ ਇੱਥੋਂ ਦੇ ਜ਼ਿਲਾ ਮੈਜਿਸਟ੍ਰੇਟ ਵੱਲੋਂ ਇਕ ਨਵਾਂ ਆਦੇਸ਼ ਜਾਰੀ ਕਰ ਦਿੱਤਾ ਗਿਆ।
ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਅੰਮ੍ਰਿਤਸਰ ਦੇ ਜ਼ਿਲਾ ਮੈਜਿਸਟਰੇਟ ਗੁਰਪ੍ਰੀਤ ਸਿੰਘ ਖਹਿਰਾ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਕੋਈ ਵੀ ਵਾਹਨ ਜਾਂ ਆਟੋ ਚਾਲਕ ਸਮਰੱਥਾ ਤੋਂ ਵੱਧ ਬੱਚਿਆਂ ਨੂੰ ਸਕੂਲ ਨਹੀਂ ਲੈ ਕੇ ਜਾਵੇਗਾ। ਜੇਕਰ ਉਹ ਅਜਿਹਾ ਕਰਦਾ ਹੈ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਜਿਸ ਕਾਰਨ ਉਸ ਨੂੰ ਜੁਰਮਾਨਾ ਅਤੇ ਸਜ਼ਾ ਦੋਵੇਂ ਹੋ ਸਕਦੇ ਹਨ।
ਇਸ ਦੌਰਾਨ ਜ਼ਿਲਾ ਮੈਜਿਸਟਰੇਟ ਨੇ ਸਕੂਲਾਂ ਦੇ ਪ੍ਰਿੰਸੀਪਲ/ ਹੈਡ ਮਾਸਟਰ ਨੂੰ ਵੀ ਇਹ ਆਦੇਸ਼ ਦਿੱਤਾ ਕਿ ਸਕੂਲ ਆਉਣ ਵਾਲੇ ਬੱਚਿਆਂ ਦੇ ਵਾਹਨਾਂ ਦੀ ਨਿਗਰਾਨੀ ਕੀਤੀ ਜਾਵੇ। ਇਹ ਯਕੀਨੀ ਬਣਾਇਆ ਜਾਵੇ ਕਿ ਬੱਚੇ ਸਮਰੱਥਾ ਤੋਂ ਵੱਧ ਕਿਸੇ ਵਾਹਨ ਜਾਂ ਆਟੋ ਰਿਕਸ਼ਾ ਵਿੱਚ ਸਕੂਲ ਨਾ ਆਉਣ। ਇਸ ਗੱਲ ਦੀ ਜਾਣਕਾਰੀ ਨੂੰ ਯਕੀਨੀ ਬਣਾ ਸਕੂਲ ਪੱਧਰ ਅਤੇ ਮਾਪਿਆਂ ਤੱਕ ਪਹੁੰਚਾਉਣਾ ਲਾਜ਼ਮੀ ਕੀਤਾ ਜਾਣਾ ਚਾਹੀਦਾ ਹੈ। ਅਦਾਲਤ ਵੱਲੋਂ ਜਾਰੀ ਕੀਤੇ ਗਏ ਇਹ ਹੁਕਮ 20 ਜਨਵਰੀ 2021 ਤੱਕ ਇਸੇ ਤਰ੍ਹਾਂ ਨਿਰੰਤਰ ਜਾਰੀ ਰਹਿਣਗੇ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …