ਆਏ ਏਨੇ ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ
ਕੋਰੋਨਾ ਵਾਇਰਸ ਦੇ ਸ਼ਿਕਾਰ ਹੋਏ ਨਿੱਤ ਨਵੇਂ ਮਰੀਜ਼ ਸਾਹਮਣੇ ਆ ਰਹੇ ਹਨ। ਜਿਸ ਕਾਰਨ ਇਸ ਬਿਮਾਰੀ ਨਾਲ ਸੰਕ੍ਰਮਿਤ ਹੋਏ ਲੋਕਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਉਧਰ ਦੂਜੇ ਪਾਸੇ ਇਸ ਲਾਗ ਦੀ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵੀ ਲਗਾਤਾਰ ਵੱਧ ਰਹੀ ਹੈ। ਤਾਜ਼ਾ ਅੰਕੜਿਆਂ ਦੀ ਗੱਲ ਕਰੀਏ ਤਾਂ ਸੰਸਾਰ ਵਿੱਚ ਇਸ ਸਮੇਂ ਕੋਰੋਨਾ ਦੇ ਕੁੱਲ ਮਰੀਜ਼ਾਂ ਦੀ ਗਿਣਤੀ 62,130,253 ਹੋ ਗਈ ਹੈ ਜਿਸ ਵਿੱਚ ਅਮਰੀਕਾ 13,454,346 ਮਰੀਜ਼ਾਂ ਦੀ ਗਿਣਤੀ ਨਾਲ ਅਜੇ ਵੀ ਪਹਿਲੇ ਸਥਾਨ ‘ਤੇ ਹੈ।
ਜੇਕਰ ਭਾਰਤ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗੱਲ ਕੀਤੀ ਜਾਵੇ ਤਾਂ ਇਹ ਗਿਣਤੀ 9,354,426 ਹੈ। ਪਰ ਭਾਰਤ ਦੇ ਸੂਬੇ ਪੰਜਾਬ ਵਿੱਚ ਕੋਰੋਨਾ ਦੀ ਸਥਿਤੀ ਨਾਜ਼ੁਕ ਬਣੀ ਹੋਈ ਹੈ। ਅੱਜ ਪੰਜਾਬ ‘ਚ 745 ਨਵੇਂ ਮਰੀਜ਼ ਰਿਪੋਰਟ ਹੋਏ ਹਨ। ਕੋਰੋਨਾ ਕਾਰਨ ਪੰਜਾਬ ‘ਚ ਹੁਣ ਤੱਕ 150,805 ਲੋਕ ਪਾਜ਼ੀਟਿਵ ਪਾਏ ਗਏ ਹਨ, ਜਿੰਨਾ ਵਿੱਚੋਂ 138,206 ਮਰੀਜ਼ ਠੀਕ ਹੋ ਚੁੱਕੇ, ਬਾਕੀ 7,834 ਮਰੀਜ਼ ਇਲਾਜ ਅਧੀਨ ਹਨ। 164 ਮਰੀਜ਼ ਅਜਿਹੇ ਹਨ ਜਿਨ੍ਹਾਂ ਨੂੰ ਆਕਸੀਜਨ ਦੀ ਜਰੂਰਤ ਹੈ ਅਤੇ 15 ਮਰੀਜ਼ਾਂ ਦੀ ਹਾਲਤ ਜ਼ਿਆਦਾ ਹੋਣ ਕਾਰਨ ਉਨ੍ਹਾਂ ਨੂੰ ਵੈਂਟੀਲੇਟਰ ਉਪਰ ਰੱਖਿਆ ਗਿਆ ਹੈ।
ਪੰਜਾਬ ਵਿੱਚ ਇਸ ਵੇਲੇ ਮਰਨ ਵਾਲਿਆਂ ਦੀ ਗਿਣਤੀ 4,765 ਤੱਕ ਪੁੱਜ ਗਈ ਹੈ। ਅੱਜ ਆਈਆਂ ਰਿਪੋਰਟਾਂ ਦੇ ਆਧਾਰ ‘ਤੇ ਸਭ ਤੋਂ ਵੱਧ ਨਵੇਂ ਮਾਮਲੇ ਐਸ. ਏ. ਐਸ. ਨਗਰ ਅਤੇ ਲੁਧਿਆਣਾ ਵਿੱਚ ਕ੍ਰਮਵਾਰ 178 ਅਤੇ 100 ਦਰਜ ਕੀਤੇ ਗਏ। ਇਸ ਤੋਂ ਇਲਾਵਾ ਜਲੰਧਰ ‘ਚ 99, ਪਟਿਆਲਾ 80, ਅੰਮ੍ਰਿਤਸਰ 50, ਗੁਰਦਾਸਪੁਰ 16, ਬਠਿੰਡਾ 46, ਕਪੂਰਥਲਾ 14, ਫਰੀਦਕੋਟ 9, ਸ੍ਰੀ ਮੁਕਤਸਰ ਸਾਹਿਬ 12, ਫਾਜ਼ਿਲਕਾ 10, ਮੋਗਾ 2, ਰੋਪੜ 11, ਫਤਿਹਗੜ੍ਹ ਸਾਹਿਬ 6, ਬਰਨਾਲਾ 2, ਤਰਨਤਾਰਨ 2, ਐਸ. ਬੀ. ਐਸ. ਨਗਰ 11 ਅਤੇ ਮਾਨਸਾ ਤੋਂ 15 ਹੁਸ਼ਿਆਰਪੁਰ 24, ਫਿਰੋਜ਼ਪੁਰ 3, ਪਠਾਨਕੋਟ 48, ਸੰਗਰੂਰ 7, ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਉੱਥੇ ਹੀ ਸੂਬੇ ‘ਚ ਅੱਜ 28 ਲੋਕਾਂ ਦੀ ਕੋਰੋਨਾ ਕਾਰਣ ਮੌਤ ਹੋ ਗਈ। ਜਿਨ੍ਹਾਂ ‘ਚ ਅੰਮ੍ਰਿਤਸਰ 3, ਬਠਿੰਡਾ 6, ਫਾਜ਼ਿਲਕਾ 1, ਗੁਰਦਾਸਪੁਰ 2, ਹੁਸ਼ਿਆਰਪੁਰ 3, ਜਲੰਧਰ 2, ਲੁਧਿਆਣਾ 5, ਮਾਨਸਾ 2, ਪਠਾਨਕੋਟ 1, ਸੰਗਰੂਰ 1 ਅਤੇ ਤਰਨਤਾਰਨ ‘ਚ 2 ਮਰੀਜ਼ਾਂ ਦੀ ਕੋਰੋਨਾ ਕਾਰਨ ਮੌਤ ਹੋਈ ਹੈ।
ਭਾਰਤ ਦੇ ਵਿੱਚ ਹੁਣ ਤੱਕ 9,354,426 ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿੱਚੋਂ 8,762,455 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਵਾਪਸ ਪਰਤ ਗਏ ਹਨ ਪਰ 136,267 ਕੋਰੋਨਾ ਦੇ ਸ਼ਿਕਾਰ ਹੋਏ ਲੋਕਾਂ ਨੂੰ ਬਚਾਇਆ ਨਹੀਂ ਜਾ ਸਕਿਆ। ਉੱਥੇ ਹੀ ਦੁਨੀਆਂ ਭਰ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਕੁੱਲ ਗਿਣਤੀ 62,130,253 ਤੱਕ ਪਹੁੰਚ ਗਈ ਹੈ ਜਿਸ ਵਿੱਚੋਂ 42,925,790 ਲੋਕ ਠੀਕ ਹੋ ਗਏ ਹਨ ਅਤੇ 1,451,991 ਲੋਕਾਂ ਦੀ ਮੌਤ ਹੋ ਗਈ। ਇਸ ਸਮੇਂ ਸੰਸਾਰ ਵਿੱਚ ਕੋਰੋਨਾ ਦੇ 17,752,472 ਕੇਸ ਐਕਟਿਵ ਹਨ ਜਿਨ੍ਹਾਂ ਵਿੱਚ 105,217 ਮਰੀਜ਼ਾਂ ਦੀ ਹਾਲਤ ਜ਼ਿਆਦਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …