ਆਈ ਤਾਜਾ ਵੱਡੀ ਖਬਰ
ਖੇਤੀ ਢੰਗਾਂ ਨੂੰ ਲੈ ਕੇ ਪਿਛਲੇ ਦੋ ਮਹੀਨਿਆਂ ਤੋਂ ਲਗਾਤਾਰ ਕਿਸਾਨ ਧਰਨੇ ਤੇ ਡਟੇ ਹੋਏ ਨੇ। ਕਿਸਾਨ ਜਥੇਬੰਦੀਆਂ ਨੇ 26 ਅਤੇ 27 ਨਵੰਬਰ ਨੂੰ ਦਿੱਲੀ ਘੇਰਨ ਦਾ ਐਲਾਨ ਕੀਤਾ ਸੀ। ਜਿਸ ਦੇ ਤਹਿਤ ਕਿਸਾਨ ਜਥੇਬੰਦੀਆਂ ਦਿੱਲੀ ਕੂਚ ਕਰ ਗਈਆਂ ਸਨ। ਰਸਤੇ ਵਿੱਚ ਦਿੱਲੀ ਤੇ ਹਰਿਆਣਾ ਪੁਲਸ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਬਹੁਤ ਜ਼ਿਆਦਾ ਕੋਸ਼ਿਸ਼ ਕੀਤੀ ਹੈ। ਇਸ ਸਭ ਦੇ ਬਾਵਜੂਦ ਵੀ ਕਿਸਾਨ ਹਰਿਆਣਾ ਦਿੱਲੀ ਬਾਰਡਰ ਤੇ ਬੈਠੇ ਹੋਏ ਹਨ। ਕੇਂਦਰ ਸਰਕਾਰ ਵੱਲੋਂ ਇਨ੍ਹਾਂ ਨੂੰ ਨਿਰੰਕਾਰੀ ਮੈਦਾਨ ਵਿੱਚ ਧਰਨਾ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦਿੱਤੀ ਗਈ ਸੀ।
ਜਿਸ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਠੁਕਰਾ ਦਿੱਤਾ ਗਿਆ ਸੀ। ਉੱਥੇ ਹੀ ਹੁਣ ਅੱਜ ਦੁਪਹਿਰ 3 ਵਜੇ ਲਈ ਕੇਂਦਰ ਸਰਕਾਰ ਵੱਲੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਪੰਜ ਦਿਨਾਂ ਤੋਂ ਕਿਸਾਨ ਸਿੰਘੂ ਬਾਰਡਰ ਤੇ ਡਟੇ ਹੋਏ ਹਨ। ਜੋ ਉੱਥੇ ਸ਼ਾਂਤ ਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਹਨ। ਹੁਣ ਕਿਸਾਨਾਂ ਦੇ ਲਗਾਤਾਰ ਪ੍ਰਦਰਸ਼ਨ ਨੂੰ ਵੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਫੈਸਲਾ ਲਿਆ ਗਿਆ ਹੈ। ਜਿਸ ਦੇ ਤਹਿਤ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਸਾਨ ਜਥੇਬੰਦੀਆਂ ਨੂੰ ਗੱਲ ਬਾਤ ਕਰਨ ਲਈ ਸੱਦਾ ਦਿੱਤਾ ਹੈ।
ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਅਤੇ ਖੇਤੀਬਾੜੀ ਮੰਤਰੀ ਅੱਜ ਦੁਪਹਿਰ 3 ਵਜੇ ਵਿਗਿਆਨ ਭਵਨ ਵਿੱਚ ਗੱਲ ਬਾਤ ਕਰਨਗੇ। ਉਧਰ ਸਿੰਘੂ ਬਾਰਡਰ ਤੋਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਨੁਮਾਇੰਦੇ ਵੱਲੋਂ ਪ੍ਰੈਸ ਕਾਨਫਰੰਸ ਵਿੱਚ ਸੰਬੋਧਨ ਕੀਤਾ ਗਿਆ ਹੈ ਕਿ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਸ਼ਾਂਤ ਮਈ ਢੰਗ ਨਾਲ ਗੱਲ ਬਾਤ ਕਰਨਾ ਚਾਹੁੰਦੀਆਂ ਹਨ। ਇਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਨ ਦੀ ਗੱਲ ਸੁਣ ਲੈਣ। ਪੰਜਾਬ ਦੇ ਕਿਸਾਨਾਂ ਤੋਂ ਬਿਨਾਂ ਹੋਰ ਵੀ ਬਹੁਤ ਸਾਰੇ ਰਾਜਾਂ ਤੋਂ ਕਿਸਾਨਾਂ ਨੇ ਆ ਕੇ ਦਿੱਲੀ ਦੇ ਰਸਤਿਆਂ ਨੂੰ ਬੰਦ ਕੀਤਾ ਹੋਇਆ ਹੈ।
ਜਿਸ ਕਾਰਨ ਕੇਂਦਰ ਸਰਕਾਰ ਆਪਣੇ ਹੀ ਜਾਲ ਵਿਚ ਫਸਦੀ ਨਜ਼ਰ ਆ ਰਹੀ ਹੈ। ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਅਸੀਂ ਆਪਣੀਆਂ ਮੰਗਾਂ ਨਾਲ ਸਮਝੌਤਾ ਨਹੀਂ ਕਰ ਸਕਦੇ। ਨੁਮਾਇੰਦਿਆਂ ਨੇ ਕਿਹਾ ਹੈ ਕਿ ਸੱਤਾਧਾਰੀ ਪਾਰਟੀ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਨਹੀਂ ਕਰ ਸਕਦੀ ਤਾਂ ਉਸ ਨੂੰ ਇਸ ਦੀ ਭਾਰੀ ਕੀਮਤ ਚੁਕਾਉਣੀ ਪੈ ਸਕਦੀ ਹੈ। ਸਿੰਘੂ ਬਾਰਡਰ ਤੇ ਡਟੇ ਹੋਏ ਕਿਸਾਨਾਂ ਨੇ ਕਿਹਾ ਕਿ ਅਸੀਂ ਇੱਥੇ ਨਿਰਣਾਯਕ ਲ-ੜਾ- ਈ ਲਈ ਆਏ ਹਾਂ। ਜਦੋਂ ਤਕ ਰਾਸ਼ਟਰੀ ਰਾਜਧਾਨੀ ਵਿੱਚ ਸਾਡੀਆਂ ਮੰਗਾਂ ਪੂਰੀਆਂ ਨਹੀ ਹੋ ਜਾਂਦਾ ਸਾਡਾ ਪ੍ਰਦਰਸ਼ਨ ਲਗਾਤਾਰ ਜਾਰੀ ਰਹੇਗਾ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …