Breaking News

ਕਨੇਡਾ ਤੋਂ ਪ੍ਰਧਾਨ ਮੰਤਰੀ ਟਰੂਡੋ ਵਲੋਂ ਕਿਸਾਨ ਅੰਦੋਲਨ ਬਾਰੇ ਆ ਗਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪਿਛਲੇ ਲੰਮੇ ਸਮੇਂ ਤੋਂ ਚੱਲ ਰਿਹਾ ਕਿਸਾਨਾਂ ਦਾ ਸੰਘਰਸ਼ ਅਜੇ ਵੀ ਜਾਰੀ ਹੈ। ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਖੇਤੀ ਕਾਨੂੰਨਾ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਪਿਛਲੇ ਪੰਜ ਦਿਨਾਂ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਰੇਲ ਰਸਤਿਆਂ ਨੂੰ ਬੰਦ ਕਰਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਤਾਂ ਜੋ ਕੇਂਦਰ ਸਰਕਾਰ ਇਹਨਾਂ ਖੇਤੀ ਕਰ ਉਨ੍ਹਾਂ ਨੂੰ ਰੱਦ ਕਰ ਸਕੇ। ਇਸ ਸੰਘਰਸ਼ ਦਾ ਸੇਕ ਹੁਣ ਵਿਦੇਸ਼ਾਂ ਵਿੱਚ ਵੀ ਜਾ ਪਹੁੰਚਿਆ ਹੈ। ਵੱਖ ਵੱਖ ਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਵੱਲੋਂ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ ਕਰਦੇ ਹੋਏ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

ਉਹਨਾਂ ਸਭ ਪੰਜਾਬੀਆਂ ਵੱਲੋਂ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਇਨ੍ਹਾਂ ਕਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ। ਉਥੇ ਹੀ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਵੀ ਕਿਸਾਨ ਅੰਦੋਲਨ ਬਾਰੇ ਇਕ ਵੱਡੀ ਖਬਰ ਸਾਹਮਣੇ ਆਈ ਹੈ। ਜਿੱਥੇ ਕੈਨੇਡਾ ਵਿੱਚ ਬਹੁ-ਗਿਣਤੀ ਵਿੱਚ ਪੰਜਾਬੀ ਭਾਈਚਾਰੇ ਵਲੋ ਇਹਨਾ ਖੇਤੀ ਕਾਨੂੰਨਾ ਦਾ ਵਿਰੋਧ ਕੀਤਾ ਗਿਆ। ਉੱਥੇ ਹੀ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ਵਿੱਚ ਕਿਸਾਨਾਂ ਦੇ ਇਸ ਪ੍ਰਦਰਸ਼ਨ ਬਾਰੇ ਚਿੰ-ਤਾ ਜ਼ਾਹਿਰ ਕੀਤੀ ਹੈ।

ਜਸਟਿਨ ਟਰੂਡੋ ਨੇ ਦੱਸਿਆ ਹੈ ਕਿ ਕੈਨੇਡਾ ਵੀ ਹਮੇਸ਼ਾਂ ਸ਼ਾਂਤਮਈ ਪ੍ਰਦਰਸ਼ਨ ਦੇ ਅਧਿਕਾਰ ਵਿੱਚ ਰਿਹਾ ਹੈ। ਉਹਨਾਂ ਨੇ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਲੈ ਕੇ ਪੁਲਿਸ ਵੱਲੋਂ ਵਰਤੀ ਗਈ ਦੁਰਵਰਤੋਂ ਨੂੰ ਵੀ ਮੰ-ਦ-ਭਾ- ਗਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੈਂ ਭਾਰਤ ਵੱਲੋਂ ਕਿਸਾਨੀ ਪ੍ਰਦਰਸ਼ਨ ਬਾਰੇ ਆ ਰਹੀਆਂ ਖਬਰਾਂ ਤੇ ਨਜ਼ਰ ਨਹੀਂ ਰੱਖ ਰਿਹਾ, ਇਹ ਕਹਿਣਾ ਗੈਰ ਜ਼ਿੰਮੇਵਾਰਾਨਾ ਹੋਵੇਗਾ। ਇਸ ਸਮੇਂ ਸਾਰਾ ਪੰਜਾਬੀ ਭਾਈਚਾਰਾ ਵੀ ਚਿੰਤਾ ਵਿਚ ਹੈ ਕਿਉਂਕਿ ਉਨ੍ਹਾਂ ਦੇ ਪਰਿਵਾਰਕ ਮੈਂਬਰ ਭਾਰਤ ਵਿੱਚ ਵੱਸਦੇ ਹਨ। ਟਰਾਂਟੋ ਦੇ ਵਿੱਚ ਵੀ ਐਤਵਾਰ ਨੂੰ ਖੇਤੀ ਕਾਨੂੰਨਾਂ ਦੇ ਖਿਲਾਫ਼ ਲੋਕਾਂ ਵੱਲੋਂ ਪ੍ਰਦਰਸ਼ਨ ਕਰਦੇ ਹੋਏ ਇੱਕ ਰੈਲੀ ਦਾ ਆਯੋਜਨ ਕੀਤਾ ਗਿਆ।

ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਟਵੀਟ ਕਰਕੇ ਕਿਸਾਨਾਂ ਨਾਲ ਕੀਤੀ ਜਾ ਰਹੀ ਵਧੀਕੀ ਦਾ ਜ਼ਿਕਰ ਕੀਤਾ, ਉਨ੍ਹਾਂ ਕਿਹਾ ਕਿ ਮੈਂ ਪੰਜਾਬੀ ਹਾਂ ਤੇ ਪੰਜਾਬ ਦੇ ਲੋਕਾਂ ਦੇ ਨਾਲ ਖੜਾ ਹਾਂ। ਇਸ ਤੇ ਲੇਬਰ ਪਾਰਟੀ ਦੇ ਸੰਸਦ ਮੈਂਬਰ ਜੌਹਨ ਮੈਕਡੋਨਲ ਨੇ ਵੀ ਤਨਮਨਜੀਤ ਸਿੰਘ ਢੇਸੀ ਦੇ ਨਾਲ ਸਹਿਮਤੀ ਜਤਾਈ ਹੈ। ਉਂਟਾਰੀਓ ਦੀ ਪ੍ਰੋਵਿੰਸ਼ੀਅਲ ਪਾਰਲੀਮੈਂਟ ਵਿਚ ਬਰੈਂਪਟਨ ਸਾਊਥ ਦੀ ਨੁਮਾਇੰਦਗੀ ਕਰਨ ਵਾਲੇ ਗੁਰਰਤਨ ਸਿੰਘ ਨੇ ਸਦਨ ਵਿੱਚ ਕਿਸਾਨਾਂ ਦੀ ਕਾਰਗੁਜ਼ਾਰੀ ਬਾਰੇ ਗੱਲਬਾਤ ਕੀਤੀ।

ਉਨ੍ਹਾਂ ਨੇ ਕਿਹਾ ਕਿ ਭਾਰਤ ਵਿੱਚ ਕਿਸਾਨੀ ਉੱਤੇ ਹੋ ਰਹੇ ਹ-ਮ- ਲੇ, ਤੇ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦਾ ਅਸੀਂ ਸਭ ਵਿਰੋਧ ਕਰਦੇ ਹਾਂ। ਸੇਂਟ ਜੌਨਜ਼ ਈਸਟ ਤੋਂ ਸੰਸਦ ਮੈਂਬਰ ਜੈਕ ਹੈਰਿਸ ਨੇ ਕਿਹਾ ਹੈ ਕਿ ਭਾਰਤ ਸਰਕਾਰ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਵਰਤੀ ਗਈ ਅੱਥਰੂ ਗੈਸ ਦੇ ਗੋਲੇ ਅਤੇ ਪਾਣੀ ਦੀ ਬੌਛਾੜ ਗਲਤ ਹੈ,ਕਿਸਾਨਾਂ ਨਾਲ ਗੱਲ ਬਾਤ ਕਰਕੇ ਇਸ ਮਸਲੇ ਨੂੰ ਹੱਲ ਕਰਨਾ ਚਾਹੀਦਾ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …