ਆਈ ਤਾਜਾ ਵੱਡੀ ਖਬਰ
ਇਹ ਸੰਸਾਰ ਦੇ ਵਿਚ ਪਿਛਲੇ ਸਾਲ ਦਾਖਲ ਹੋਈ ਕੋਰੋਨਾ ਨਾਮ ਦੀ ਨਾ-ਮੁਰਾਦ ਬਿਮਾਰੀ ਨੇ ਹੁਣ ਤੱਕ ਕਰੋੜਾਂ ਦੀ ਗਿਣਤੀ ਵਿੱਚ ਲੋਕਾਂ ਨੂੰ ਆਪਣਾ ਸ਼ਿਕਾਰ ਬਣਾ ਲਿਆ ਹੈ। ਇਸ ਲਾਗ ਦੀ ਬਿਮਾਰੀ ਦੇ ਅਸਰ ਕਾਰਨ ਬਹੁਤ ਸਾਰੇ ਦੇਸ਼ਾਂ ਦੀ ਅਰਥ ਵਿਵਸਥਾ ਥੱਲੇ ਡਿੱਗ ਪਈ ਹੈ। ਗਰੀਬ ਤੋਂ ਗਰੀਬ ਦੇਸ਼ ਇਸ ਦੀ ਮਾਰ ਨੂੰ ਸਹਿਣ ਦੇ ਕਾਬਲ ਨਹੀਂ ਹੈ। ਉਥੇ ਹੀ ਦੂਜੇ ਪਾਸੇ ਦੁਨੀਆਂ ਦੀ ਸਭ ਤੋਂ ਵੱਡੀ ਤਾਕਤ ਮੰਨੇ ਜਾਣ ਵਾਲੇ ਮੁਲਕ ਅਮਰੀਕਾ ਵਿਚ ਇਸ ਬਿਮਾਰੀ ਨਾਲ ਸੰਕ੍ਰਮਿਤ ਹੋ ਚੁੱਕੇ ਮਰੀਜ਼ਾਂ ਦੀ ਗਿਣਤੀ ਸਭ ਤੋਂ ਵੱਧ ਹੈ।
ਦਿਨੋਂ ਦਿਨ ਵਧ ਰਹੀ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਕਾਰਨ ਆਮ ਲੋਕਾਂ ਵਿਚ ਇਸ ਬਿਮਾਰੀ ਦਾ ਡਰ ਸਾਫ ਦੇਖਿਆ ਜਾ ਰਿਹਾ ਹੈ। ਪੂਰੀ ਦੁਨੀਆਂ ਦੇ ਵਿੱਚ ਸਭ ਤੋਂ ਵੱਧ ਮਰੀਜ਼ਾਂ ਦੀ ਗਿਣਤੀ ਵਿੱਚ ਅਮਰੀਕਾ ਤੋਂ ਬਾਅਦ ਦੂਜਾ ਨੰਬਰ ਭਾਰਤ ਦਾ ਹੈ। ਭਾਰਤ ਦੇ ਵੱਖ-ਵੱਖ ਰਾਜਾਂ ਵਿਚ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਇਥੇ ਭਾਰਤ ਦੇ ਸੂਬੇ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਤਾਜ਼ਾ ਆਂਕੜਿਆਂ ਦੇ ਅਨੁਸਾਰ ਪਿਛਲੇ ਇੱਕ ਦਿਨ ਦੌਰਾਨ 14 ਲੋਕ ਕੋਰੋਨਾ ਵਾਇਰਸ ਦੇ ਕਾਰਨ ਇਸ ਸੰਸਾਰ ਨੂੰ ਸਦਾ ਲਈ ਅਲਵਿਦਾ ਆਖ ਗਏ।
ਉੱਥੇ ਹੀ ਬੀਤੇ ਗਏ 24 ਘੰਟਿਆਂ ਦੌਰਾਨ ਪੰਜਾਬ ਵਿੱਚ 630 ਨਵੇਂ ਮਰੀਜ਼ਾਂ ਦੀ ਪੁਸ਼ਟੀ ਕੀਤੀ ਗਈ ਹੈ ਜਿਸ ਨਾਲ ਪੰਜਾਬ ਵਿੱਚ ਹੁਣ ਲਾਗ ਦੀ ਬਿਮਾਰੀ ਕੋਰੋਨਾ ਵਾਇਰਸ ਨਾਲ ਗ੍ਰਸਤ ਹੋ ਚੁੱਕੇ ਲੋਕਾਂ ਦੀ ਗਿਣਤੀ 152,709 ਹੋ ਗਈ ਹੈ। ਖੁਸ਼ੀ ਦੀ ਗੱਲ ਹੈ ਕਿ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਕਰਮਚਾਰੀਆਂ ਦੁਆਰਾ ਕੀਤੀਆਂ ਗਈਆਂ ਕੋਸ਼ਿਸ਼ਾਂ ਸਦਕੇ 140,254 ਮਰੀਜ਼ ਪੂਰੀ ਤਰ੍ਹਾਂ ਤੰਦਰੁਸਤ ਹੋ ਚੁੱਕੇ ਹਨ।
ਪਰ ਪੰਜਾਬ ਵਾਸੀਆਂ ਲਈ ਅਜੇ ਵੀ ਫਿਕਰ ਵਾਲੀ ਗੱਲ ਹੈ ਕਿ ਅਜੇ ਵੀ ਪੰਜਾਬ ਵਿਚ 7,634 ਅਜਿਹੇ ਲੋਕ ਹਨ ਜੋ ਇਸ ਬਿਮਾਰੀ ਦੇ ਨਾਲ ਗ੍ਰਸਤ ਹਨ ਅਤੇ ਉਹਨਾਂ ਵੱਲੋਂ ਇਸ ਬੀਮਾਰੀ ਨੂੰ ਹਰਾਉਣ ਦੀਆਂ ਤਮਾਮ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਸਿਹਤ ਅਧਿਕਾਰੀਆਂ ਵੱਲੋਂ ਸਮੇਂ-ਸਮੇਂ ਉੱਪਰ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਸਰਕਾਰ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਦੀ ਪਾਲਣਾ ਵਧੀਆ ਢੰਗ ਨਾਲ ਕਰਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …