Breaking News

ਸੁਖਬੀਰ ਬਾਦਲ ਨੇ ਹੁਣ ਮੋਦੀ ਸਰਕਾਰ ਬਾਰੇ ਦਿੱਤਾ ਅਜਿਹਾ ਬਿਆਨ ਸਾਰੇ ਪਾਸੇ ਹੋ ਰਹੀ ਚਰਚਾ

ਆਈ ਤਾਜਾ ਵੱਡੀ ਖਬਰ

ਇਸ ਸਮੇਂ ਭਾਰਤ ਦੇਸ਼ ਸੰ-ਕ-ਟ ਦੇ ਦੌਰ ਵਿਚੋਂ ਗੁਜ਼ਰ ਰਿਹਾ ਹੈ ਜਿੱਥੇ ਇੱਕ ਪਾਸੇ ਕੋਰੋਨਾ ਦੇ ਮਰੀਜ਼ਾਂ ਦੀ ਵਧ ਰਹੀ ਗਿਣਤੀ ਨੇ ਦੇਸ਼ ਨੂੰ ਢਾਹ ਲਾਈ ਹੈ ਉੱਥੇ ਹੀ ਦੂਜੇ ਪਾਸੇ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਕਿਸਾਨਾਂ ਨੇ ਦਿੱਲੀ ਰੈਲੀ ਅਧੀਨ ਖੇਤੀ ਅੰਦੋਲਨ ਸ਼ੁਰੂ ਕਰ ਦਿੱਤਾ ਹੈ। ਜਿਸ ਦੇ ਤਹਿਤ ਪੰਜਾਬ, ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼ ਸਮੇਤ ਹੋਰ ਕਈ ਰਾਜਾਂ ਦੇ ਕਿਸਾਨਾਂ ਵੱਲੋਂ ਦਿੱਲੀ ਦੇ ਬਾਰਡਰਾਂ ਨੂੰ ਘੇਰ ਕੇ ਕਾਲੇ ਖੇਤੀ ਕਾਨੂੰਨਾ ਵਿਰੁੱਧ ਆਪਣਾ ਰੋਸ ਪ੍ਰਦਰਸ਼ਨ ਜਾਰੀ ਰੱਖਿਆ ਜਾ ਰਿਹਾ ਹੈ।

ਕਿਸਾਨਾਂ ਵੱਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਉਪਰ ਦੇਸ਼ ਦੀਆਂ ਬਹੁਤ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਬਿਆ ਨਬਾਜ਼ੀ ਕੀਤੀ ਜਾ ਰਹੀ ਹੈ। ਜਿਸ ਦੇ ਚਲਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਕੇਂਦਰ ਸਰਕਾਰ ਦੀ ਨਿੰਦਿਆ ਕੀਤੀ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਕਿਸਾਨਾਂ ਉੱਪਰ ਕੀਤੇ ਜਾ ਰਹੇ ਜ਼ੁਲਮਾਂ ਦਾ ਨਤੀਜਾ ਜ਼ਰੂਰ ਭੁਗਤਣਾ ਪਵੇਗਾ। ਕੇਂਦਰ ਸਰਕਾਰ ਵੱਲੋਂ ਦੇਸ਼ ਦੇ ਅੰਨਦਾਤੇ ਨਾਲ ਕੀਤਾ ਜਾ ਰਿਹਾ ਇਹ ਵਤੀਰਾ ਬਰਦਾਸ਼ਤ ਤੋਂ ਬਾਹਰ ਹੈ।

ਸਾਬਕਾ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਇਹ ਗੱਲ ਬਾਤ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਹਲਕਾ ਨਾਭਾ ਦੇ ਇੰਚਾਰਜ ਕਬੀਰ ਦਾਸ ਦੇ ਘਰ ਪਟਿਆਲਾ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਕੀਤੀ ਗਈ। ਜਿਥੇ ਉਨ੍ਹਾਂ ਨੇ ਕੇਂਦਰ ਸਰਕਾਰ ਉਪਰ ਦੋਸ਼ ਲਗਾਉਂਦੇ ਹੋਏ ਆਖਿਆ ਕਿ ਮੋਦੀ ਸਰਕਾਰ ਸ਼ੁਰੂ ਤੋਂ ਹੀ ਕਿਸਾਨਾਂ ਵਿਰੋਧੀ ਨੀਤੀਆਂ ਉੱਪਰ ਕੰਮ ਕਰ ਰਹੀ ਹੈ ਜੋ ਕਿ ਨਿੰ-ਦ-ਣ-ਯੋ-ਗ ਹੈ। ਇਸ ਸਮੇਂ ਵੀ ਕੇਂਦਰ ਸਰਕਾਰ ਨੇ ਦੇਸ਼ ਦੇ ਅੰਨਦਾਤੇ ਨੂੰ ਇਨ੍ਹਾਂ ਸਰਦ ਰਾਤਾਂ ਦੇ ਵਿੱਚ ਸੜਕਾਂ ਉਪਰ ਬੈਠਣ ਨੂੰ ਮਜ਼ਬੂਰ ਕੀਤਾ ਹੋਇਆ ਹੈ।

ਸਰਕਾਰ ਨੂੰ ਅੰਨ ਦਾਤੇ ਬਾਰੇ ਸੋਚਣਾ ਚਾਹੀਦਾ ਹੈ ਕਿ ਉਹ ਆਪਣੇ ਖੇਤਾਂ ਵਿਚ ਸਖ਼ਤ ਮਿਹਨਤ ਕਰਕੇ ਪੂਰੇ ਦੇਸ਼ ਦਾ ਪੇਟ ਭਰਦਾ ਹੈ। ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲ ਬਾਤ ਕਰਕੇ ਇਸ ਮਸਲੇ ਦਾ ਜਲਦ ਤੋਂ ਜਲਦ ਹੱਲ ਕੱਢੇ। ਪਰ ਮੋਦੀ ਸਰਕਾਰ ਕਿਸਾਨਾਂ ਨਾਲ ਅਜਿਹਾ ਵਤੀਰਾ ਕਰ ਰਹੀ ਹੈ ਜਿਵੇਂ ਉਹ ਕਿਸੇ ਹੋਰ ਦੇਸ਼ ਤੋਂ ਇੱਥੇ ਆ ਕੇ ਆਪਣੀਆਂ ਮੰਗਾਂ ਮੰਗ ਰਹੇ ਹੋਣ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …