ਹੁਣੇ ਆਈ ਤਾਜਾ ਵੱਡੀ ਖਬਰ
ਪੰਜਾਬ ਦੇ ਕਿਸਾਨ ਬੀਤੇ ਦੋ ਮਹੀਨੇ ਦੇ ਜ਼ਿਆਦਾ ਸਮੇਂ ਤੋਂ ਕੇਂਦਰ ਸਰਕਾਰ ਵੱਲੋਂ ਸੋਧ ਕਰਕੇ ਜਾਰੀ ਕੀਤੇ ਗਏ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਧਰਨੇ ਪ੍ਰਦਰਸ਼ਨ ਕਰ ਰਹੇ ਹਨ। ਜਿਥੇ ਕਿਸਾਨਾਂ ਵੱਲੋਂ ਅਮੀਰ ਘਰਾਣਿਆਂ ਦੇ ਸ਼ਾਪਿੰਗ ਮਾਲਜ਼, ਅਨਾਜ ਦੇ ਗੋਦਾਮ, ਪੈਟਰੋਲ ਪੰਪ, ਰੇਲਵੇ ਲਾਈਨਾਂ, ਟੋਲ ਪਲਾਜ਼ਿਆਂ ਅਤੇ ਭਾਜਪਾ ਨੇਤਾਵਾਂ ਦਾ ਲਗਾਤਾਰ ਘਿਰਾਓ ਕੀਤਾ ਜਾ ਰਿਹਾ ਹੈ। ਇਸੇ ਸੰਬੰਧ ਵਿੱਚ ਹੁਣ ਤੱਕ ਕਿਸਾਨਾਂ ਦੀਆਂ ਕੇਂਦਰ ਸਰਕਾਰ ਦੇ ਨਾਲ ਕੀਤੀਆਂ ਗਈਆਂ ਸਾਰੀਆਂ ਮੀਟਿੰਗਾਂ ਬੇਸਿੱਟਾ ਹੀ ਰਹੀਆਂ ਸਨ।
ਸਿੱਟੇ ਵਜੋਂ ਕਿਸਾਨਾਂ ਵੱਲੋਂ 26 ਨਵੰਬਰ ਨੂੰ ਦੇਸ਼ ਦੀ ਰਾਜਧਾਨੀ ਉੱਪਰ ਦਿੱਲੀ ਰੈਲੀ ਦੇ ਨਾਮ ਹੇਠ ਇਨ੍ਹਾਂ ਕਾਲੇ ਕਾਨੂੰਨਾਂ ਦਾ ਵਿਰੋਧ ਸ਼ਾਂਤਮਈ ਢੰਗ ਨਾਲ ਕਰਨ ਲਈ ਚੜ੍ਹਾਈ ਕਰ ਦਿੱਤੀ ਗਈ ਸੀ। ਜਿਸ ਵਿੱਚ ਪੰਜਾਬ ਦੇ ਨਾਲ-ਨਾਲ ਵੱਖ-ਵੱਖ ਸੂਬਿਆਂ ਦੇ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਸ਼ਾਮਲ ਹੋਈਆਂ। ਕਿਸਾਨਾਂ ਨੂੰ ਹੁਣ ਤੱਕ ਪੂਰੇ ਦੇਸ਼ ਦੀਆਂ ਵੱਖ ਵੱਖ ਜਥੇਬੰਦੀਆਂ ਵੱਲੋਂ ਸਮਰਥਨ ਦਿੱਤਾ ਜਾ ਚੁੱਕਾ ਹੈ। ਇਸ ਸਮੇਂ ਇਕ ਵੱਡੀ ਖਬਰ ਪੰਜਾਬ ਸੂਬੇ ਤੋਂ ਆ ਰਹੀ ਹੈ
ਜਿੱਥੋਂ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਵੀ ਕਿਸਾਨਾਂ ਦੇ ਹੱਕ ਵਿੱਚ ਆਪਣਾ ਸਮਰਥਨ ਦੇ ਦਿੱਤਾ ਹੈ। ਇਸ ਦੇ ਲਈ ਪ੍ਰਕਾਸ਼ ਸਿੰਘ ਬਾਦਲ ਨੇ ਆਪਣਾ ਪਦਮ ਵਿਭੂਸ਼ਣ ਪੁਰਸਕਾਰ ਵਾਪਸ ਕਰਨ ਦਾ ਐਲਾਨ ਵੀ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪ੍ਰਕਾਸ਼ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਨਾਲ ਜੁੜ ਕੇ ਪੰਜਾਬ ਸੂਬੇ ਲਈ ਮੁੱਖ ਮੰਤਰੀ ਬਣ ਕੇ ਕਈ ਚੋਣਾਂ ਜਿੱਤੀਆਂ ਗਈਆਂ ਹਨ। ਕਿਸਾਨ ਅੰਦੋਲਨ ਨੂੰ ਦੇਖਦੇ ਹੋਏ ਹੀ ਬੀਤੇ ਮਹੀਨਿਆਂ ਦੌਰਾਨ ਪੰਜਾਬ ਵਿੱਚ ਪਿਛਲੇ ਕਈ ਸਾਲਾਂ ਤੋਂ ਜੁੜਿਆ ਹੋਇਆ ਅਕਾਲੀ-ਭਾਜਪਾ ਗਠਜੋੜ ਵੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਤੋੜ ਦਿੱਤਾ ਗਿਆ ਸੀ।
ਜਿਸ ਦੀ ਭਾਜਪਾ ਨੇਤਾਵਾਂ ਵੱਲੋਂ ਨਿਖੇਧੀ ਵੀ ਕੀਤੀ ਜਾ ਚੁੱਕੀ ਹੈ। ਪਰ ਹੁਣ ਪੰਜਾਬ ਸੂਬੇ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਆਇਆ ਹੋਇਆ ਇਹ ਵੱਡਾ ਬਿਆਨ ਕੇਂਦਰ ਸਰਕਾਰ ਨੂੰ ਇੱਕ ਨਵਾਂ ਝਟਕਾ ਦੇ ਰਿਹਾ ਹੈ। ਬਹੁਤ ਸਾਰੇ ਲੋਕਾਂ ਵੱਲੋਂ ਇਸ ਨੂੰ ਰਾਜਨੀਤਿਕ ਵੋਟ ਬੈਂਕ ਦੇ ਨਾਲ ਜੋੜ ਕੇ ਵੀ ਦੇਖਿਆ ਜਾ ਰਿਹਾ ਹੈ। ਪ੍ਰਕਾਸ਼ ਸਿੰਘ ਬਾਦਲ ਨੇ ਇਹ ਵੀ ਗੱਲ ਆਖੀ ਹੈ ਕਿ ਉਨ੍ਹਾਂ ਵੱਲੋਂ ਇਸ ਐਵਾਰਡ ਨੂੰ ਵਾਪਸ ਕਰਨ ਦਾ ਫ਼ੈਸਲਾ ਕਿਸਾਨਾਂ ਦੇ ਸਮਰਥਨ ਵਿੱਚ ਆਉਣ ਕਾਰਨ ਹੀ ਲਿਆ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …