Breaking News

ਹੁਣੇ ਹੁਣੇ ਕਿਸਾਨ ਅੰਦੋਲਨ ਕਰਕੇ ਪੰਜਾਬ ਚ 7 , 8 ਅਤੇ 9 ਦਸੰਬਰ ਲਈ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲ ਰਿਹਾ ਸੰਘਰਸ਼ ਤੇਜ਼ ਹੁੰਦਾ ਜਾ ਰਿਹਾ ਹੈ। ਵਿਦੇਸ਼ਾਂ ਵੱਲੋਂ ਵੀ ਭਰਵਾਂ ਸਮਰਥਨ ਮਿਲ ਰਿਹਾ ਹੈ। ਅਮਰੀਕਾ, ਕੈਨੇਡਾ, ਆਸਟਰੇਲੀਆ ਤੋਂ ਬਾਅਦ ਹੁਣ ਸਪੇਨ ਵਿੱਚ ਵੀ ਲੋਕਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ। ਕਿਸਾਨ ਜਥੇਬੰਦੀਆਂ ਵੱਲੋਂ 8 ਤਰੀਕ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਉਥੇ ਹੀ ਹੁਣ ਕਿਸਾਨ ਅੰਦੋਲਨ ਕਰਕੇ ਪੰਜਾਬ ਚ 7 ,8 ਅਤੇ 9 ਦਸੰਬਰ ਲਈ ਇਕ ਵੱਡਾ ਐਲਾਨ ਹੋ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਰਾਜਧਾਨੀ ਦਿੱਲੀ ਵਿੱਚ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਵਿੱਚ ਸਭ ਵਰਗਾਂ ਵੱਲੋਂ ਵਧ ਚੜ੍ਹ ਕੇ ਯੋਗਦਾਨ ਪਾਇਆ ਜਾ ਰਿਹਾ ਹੈ। ਉੱਥੇ ਹੀ ਹੁਣ ਕਿਸਾਨਾਂ ਦੇ ਕੀਤੇ ਜਾ ਰਹੇ ਸੰਘਰਸ਼ ਵਿੱਚ ਆੜਤੀ ਵਰਗ ਵੀ ਕਿਸਾਨਾਂ ਦੇ ਸਮਰਥਨ ਵਿਚ ਆ ਗਈ ਹੈ। ਪਹਿਲਾਂ ਵੀ ਕਿਸਾਨਾਂ ਦੇ ਹੱਕ ਵਿੱਚ ਆੜ੍ਹਤ ਵਰਗ ਵੱਲੋਂ 26 ਅਤੇ 27 ਨਵੰਬਰ ਨੂੰ ਅਨਾਜ ਮੰਡੀਆ ਬੰਦ ਕਰਨ ਦਾ ਐਲਾਨ ਕੀਤਾ ਗਿਆ ਸੀ।

ਹੁਣ ਆੜ੍ਹਤੀਆਂ ਵੱਲੋਂ 7 ਤੋਂ 9 ਦਸੰਬਰ ਤੱਕ ਕਿਸਾਨਾਂ ਦੇ ਸੰਘਰਸ਼ ਵਿੱਚ ਸਾਥ ਦਿੰਦੇ ਹੋਏ 7 ਤੋਂ 9 ਦਸੰਬਰ ਤੱਕ ਦਾਣਾ ਮੰਡੀਆਂ ਬੰਦ ਕਰਨ ਦਾ ਐਲਾਨ ਕੀਤਾ ਹੈ। ਕਿਸਾਨਾਂ ਦੇ ਸਮਰਥਨ ਵਿੱਚ ਸਾਥ ਦੇਣ ਲਈ ਸਭ ਆੜ੍ਹਤੀ ਵਰਗ ਵੱਲੋਂ ਸੰਘਰਸ਼ ਵਿੱਚ ਸ਼ਾਮਲ ਹੋਣ ਲਈ ਦਿੱਲੀ ਕੂਚ ਕਰਨ ਦਾ ਫੈਸਲਾ ਕੀਤਾ ਹੈ। ਅੱਜ ਦਾਣਾ ਮੰਡੀ ਭਗਤਾਵਾਲਾ ਵਿਖੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਨੂੰ ਸਮਰਥਨ ਦਿੰਦੇ ਹੋਏ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ਮੰਡੀ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਵਿਜੇ ਕਾਲੜਾ ਨੇ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਦਾ ਦੌਰਾ ਕੀਤਾ ਸੀ। ਇਸ ਦੌਰੇ ਦੌਰਾਨ ਉਹ ਮੰਡੀ ਬੋਰਡ ਅਤੇ ਮਾਰਕੀਟ ਕਮੇਟੀ ਦੇ ਦਫ਼ਤਰ ਵੀ ਪਹੁੰਚੇ ਸਨ। ਜਿੱਥੇ ਭਗਤਾਂ ਵਾਲਾ ਦਾਣਾ ਮੰਡੀ ਦੇ ਕਾਰੋਬਾਰੀ ਵੀ ਹਾਜ਼ਰ ਸਨ। ਉੱਥੇ ਉਹਨਾਂ ਨਾਲ ਮੁਲਾਕਾਤ ਹੋਈ ਤੇ ਗਲਬਾਤ ਹੋਈ। ਮਹੀਨੇ 7 ਤੋਂ 9 ਦਸੰਬਰ ਬਾਰੇ ਅਮਨਦੀਪ ਸਿੰਘ ਛੀਨਾ ਨੇ ਦੱਸਿਆ ਕਿ ਕਿਸਾਨਾਂ ਦੇ ਨਾਲ ਆੜ੍ਹਤੀਆ ਵਰਗ ਹਰ ਮੌਕੇ ਤੇ ਹਾਜ਼ਿਰ ਹੈ। ਉਹਨਾਂ ਦੇ ਹਰ ਫ਼ੈਸਲੇ ਵਿੱਚ ਸਾਡੇ ਵੱਲੋਂ ਭਰਪੂਰ ਸਮਰਥਨ ਦਿਤਾ ਜਾਵੇਗਾ।

ਸਭ ਨੂੰ ਮਿਲ ਕੇ ਕਿਸਾਨਾਂ ਦੇ ਪੇਸ਼ੇ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਮੌਕੇ ਕਾਲੜਾ ਨੇ ਵਪਾਰੀਆਂ ਨੂੰ ਕਿਸਾਨਾ ਦੇ ਨਾਲ ਖੜਨ ਦੀ ਅਪੀਲ ਕੀਤੀ। ਇਸ ਮੌਕੇ ਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਅਰੁਣ ਕੁਮਾਰ ਪੱਪਲ, ਜਰਨਲ ਸਕੱਤਰ ਜਤਿੰਦਰ ਖੁਰਾਣਾ, ਉਪ ਪ੍ਰਧਾਨ ਅਨਿਲ ਮਹਿਰਾ, ਮਾਰਕੀਟ ਕਮੇਟੀ ਦੇ ਸਕੱਤਰ ਅਮਨਦੀਪ ਸਿੰਘ ਕੌੜਾ,ਵੱਲਾ ਮੰਡੀ ਤੋਂ ਫਰੂਟ ਐਂਡ ਵੈਜੀਟੇਬਲ ਮਰਚੈਂਟ ਯੂਨੀਅਨ ਦੇ ਪ੍ਰਧਾਨ ਚਰਨਜੀਤ ਸਿੰਘ ਬਤਰਾ, ਬੁਲਾਰਾ ਇੰਦਰ ਬੀਰ ਸਿੰਘ ਬਿੱਲਾ ਅਤੇ ਲੇਬਰ ਯੂਨੀਅਨ ਦੇ ਪ੍ਰਧਾਨ ਰਾਕੇਸ਼ ਤੁਲੀ ਵੀ ਹਾਜ਼ਰ ਸਨ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …