ਆਈ ਤਾਜਾ ਵੱਡੀ ਖਬਰ
ਇਸ ਸਾਲ ਦੇ ਵਿੱਚ ਦੁਖਦਾਈ ਖਬਰਾਂ ਦਾ ਆਉਣਾ ਲਗਾਤਾਰ ਜਾਰੀ ਹੈ। ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਘਟਨਾ ਸਾਹਮਣੇ ਆ ਜਾਂਦੀ ਹੈ।ਜਿਸ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਕੁਝ ਕਲਾਕਾਰਾਂ ਦੇ ਨਾਲ ਹੋਏ ਹਾਦਸਿਆਂ ਦੇ ਕਾਰਨ ਉਨ੍ਹਾਂ ਦੀ ਖਬਰ ਆ ਰਹੀ ਹੈ। ਇਸ ਸਾਲ ਦੇ ਵਿੱਚ ਇਨੀਆ ਮਹਾਨ ਸ਼ਖ਼ਸੀਅਤਾਂ ਸਾਡੇ ਤੋਂ ਹਮੇਸ਼ਾ ਲਈ ਵਿਛੜ ਜਾਣਗੀਆਂ ,ਕਿਸੇ ਨੇ ਸੋਚਿਆ ਵੀ ਨਹੀਂ ਸੀ। ਇਸ ਸਾਲ ਇੱਕ ਤਾਂ ਕਰੋਨਾ ਮਹਾਮਾਰੀ ਨੇ ਲੋਕਾਂ ਨੂੰ ਇਨ੍ਹਾਂ ਤੋੜਕੇ ਰੱਖ ਦਿੱਤਾ ਕਿ ਮੁੜ ਉਹਨਾਂ ਨੂੰ ਪੈਰਾਂ ਸਿਰ ਹੋਣ ਲਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਥੇ ਹੀ ਆਏ ਦਿਨ ਕੋਈ ਨਾ ਕੋਈ ਦਿਲ ਨੂੰ ਹਲੂਣਾ ਦੇਣ ਵਾਲੀ ਖ਼ਬਰ ਆਈ ਰਹਿੰਦੀ ਹੈ। ਜਿਸ ਨਾਲ ਦੇਸ਼ ਦੇ ਹਾਲਾਤਾਂ ਉੱਤੇ ਵੀ ਗਹਿਰਾ ਅਸਰ ਪੈਂਦਾ ਹੈ। ਇਸ ਸਾਲ ਦੇ ਵਿੱਚ ਫਿਲਮੀ ਜਗਤ, ਖੇਡ ਜਗਤ, ਸੰਗੀਤ ਜਗਤ,ਧਾਰਮਿਕ ਜਗਤ ਅਤੇ ਰਾਜਨੀਤਿਕ ਜਗਤ ਵਿੱਚੋਂ ਕਈ ਸਖਸ਼ੀਅਤਾਂ ਆਪਣੀ ਸੰਸਾਰਕ ਯਾਤਰਾ ਨੂੰ ਪੂਰਾ ਕਰ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਨਿਵਾਜ਼ੀਆ ਹਨ। ਇਨ੍ਹਾਂ ਲੋਕਾਂ ਦੇ ਜਾਣ ਨਾਲ ਵੱਖ ਵੱਖ ਖੇਤਰਾਂ ਵਿੱਚ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪੈ ਗਿਆ ਹੈ।
ਪਰ ਇੱਥੇ ਬੜੇ ਹੀ ਅਫ਼ਸੋਸ ਦੇ ਨਾਲ ਕਹਿਣਾ ਪੈ ਰਿਹਾ ਹੈ, ਕਿ ਇਕ ਮਸ਼ਹੂਰ ਅਦਾਕਾਰ ਦੀ ਹੋਈ ਅਚਾਨਕ ਮੌਤ ਨਾਲ ਬਾਲੀਵੁੱਡ ਨੂੰ ਬਹੁਤ ਵੱਡਾ ਝਟਕਾ ਲੱਗਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਸ਼ਹੂਰ ਅਦਾਕਾਰ ਰਵੀ ਪਟਵਰਧਨ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਇਸ ਤੋਂ ਪਹਿਲਾਂ ਮਾਰਚ ਵਿੱਚ ਵੀ ਉਹਨਾਂ ਨੂੰ ਇੱਕ ਹਾਰਟ ਅਟੈਕ ਹੋ ਚੁੱਕਾ ਸੀ। ਉਹ 83 ਵਰ੍ਹਿਆਂ ਦੇ ਸਨ, ਜਿਨ੍ਹਾਂ ਐਤਵਾਰ 6 ਦਸੰਬਰ ਦੀ ਸਵੇਰ ਨੂੰ ਇਸ ਦੁਨੀਆਂ ਨੂੰ ਅਲਵਿਦਾ ਆਖ ਦਿੱਤਾ।
ਉਹ ਹਿੰਦੀ, ਮਰਾਠੀ ਫ਼ਿਲਮਾਂ ਅਤੇ ਟੀ ਵੀ ਸੀਰੀਅਲ ਵਿਚ ਆਪਣੀ ਅਦਾਕਾਰੀ ਲਈ ਮਸ਼ਹੂਰ ਸਨ। ਬੀਤੇ ਸ਼ਨੀਵਾਰ ਰਾਤ ਨੂੰ ਉਨ੍ਹਾਂ ਨੂੰ ਸਾਹ ਲੈਣ ਦੀ ਤਕਲੀਫ ਦੇ ਕਾਰਨ ਇਕ ਪ੍ਰਾਈਵੇਟ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਉਹ ਪਿਛਲੇ ਲੰਮੇ ਸਮੇਂ ਤੋ ਦਿਲ ਦੀ ਸਮੱਸਿਆ ਨਾਲ ਪੀੜਤ ਸਨ । ਉਹ ਹਿੰਦੀ ਅਤੇ ਮਰਾਠੀ ਸਿਨੇਮਾ ਅਤੇ ਰੰਗਮੰਚ ਨਾਲ ਜੁੜੇ ਹੋਏ ਸਨ।ਉਨ੍ਹਾਂ ਨੇ 200 ਤੋਂ ਜਿਆਦਾ ਫ਼ਿਲਮਾਂ ਤੇ 150 ਤੋਂ ਵਧੇਰੇ ਨਾਟਕਾਂ ਵਿੱਚ ਕੰਮ ਕੀਤਾ। ਉਨ੍ਹਾਂ ਵੱਲੋਂ ਫ਼ਿਲਮਾਂ ਅਤੇ ਟੀ ਵੀ ਸੀਰੀਅਲ ਵਿਚ ਜ਼ਿਆਦਾਤਰ ਦਾਦਾ ਜੀ ਦਾ ਕਿਰਦਾਰ ਨਿਭਾਇਆ ਗਿਆ। ਉਹ ਆਪਣੇ ਪਿੱਛੇ ਆਪਣੀ ਪਤਨੀ ਅਤੇ ਦੋ ਬੱਚੇ ਤੇ ਉਨ੍ਹਾਂ ਦਾ ਪਰਿਵਾਰ ਛੱਡ ਗਏ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …