ਆਈ ਤਾਜਾ ਵੱਡੀ ਖਬਰ
ਸੰਸਾਰ ਵਿੱਚ ਫੈਲੀ ਹੋਈ ਕਰੋਨਾ ਨੂੰ ਖਤਮ ਕਰਨ ਲਈ ਸਾਰੀ ਦੁਨੀਆਂ ਵੈਕਸੀਨ ਦੀ ਭਾਲ ਵਿੱਚ ਲੱਗੀ ਹੋਈ ਹੈ। ਇਸ ਕਰੋਨਾ ਨੇ ਪੂਰੀ ਦੁਨੀਆ ਨੂੰ ਆਪਣੀ ਲਪੇਟ ਵਿੱਚ ਲਿਆ ਹੋਇਆ ਹੈ। ਸਰਦੀ ਦੇ ਵਧਣ ਕਾਰਨ ਫਿਰ ਤੋਂ ਕਰੋਨਾ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਜਿਸ ਕਾਰਨ ਸਾਰੇ ਦੇਸ਼ ਫਿਰ ਤੋਂ ਚਿੰਤਾ ਵਿਚ ਹਨ ਤੇ ਤਾਲਾਬੰਦੀ ਕਰਨ ਲਈ ਮਜ਼ਬੂਰ ਹੋ ਰਹੇ ਹਨ। ਕੁਝ ਦੇਸ਼ਾਂ ਵੱਲੋਂ ਕਰੋਨਾ ਦੀ ਦੂਜੀ ਲਹਿਰ ਨੂੰ ਵੇਖਦੇ ਹੋਏ ਤਾਲਾਬੰਦੀ ਕੀਤੀ ਜਾ ਰਹੀ ਹੈ।
ਵਿਸ਼ਵ ਵਿਚ ਜਿਥੇ ਫੈਲੀ ਹੋਈ ਕਰੋਨਾ ਮਹਾਂਮਾਰੀ ਦੀ ਹਾਹਾਕਾਰ ਅਜੇ ਖ਼ਤਮ ਨਹੀਂ ਹੋਈ। ਉੱਥੇ ਹੀ ਇਕ ਹੋਰ ਨਵੀਂ ਰਹੱਸਮਈ ਬਿਮਾਰੀ ਪੈਦਾ ਹੋ ਗਈ ਹੈ । ਜਿਸ ਨੇ 140 ਤੋਂ ਜਿਆਦਾ ਲੋਕਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ। ਵਿਸ਼ਵ ਵਿਚ ਜਿਥੇ ਕਰੋਨਾ ਦਾ ਕਹਿਰ ਅਜੇ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਿਹਾ। ਉੱਥੇ ਹੀ ਇਕ ਹੋਰ ਭਿਆਨਕ ਬਿਮਾਰੀ ਪੈਦਾ ਹੋ ਗਈ ਹੈ। ਜਿਸ ਨੂੰ ਲੈ ਕੇ ਦੁਨੀਆ ਫਿਰ ਤੋਂ ਚਿੰਤਾ ਵਿੱਚ ਪੈ ਗਈ ਹੈ ।
ਆਂਧਰਾ ਪ੍ਰਦੇਸ਼ ਵਿਚ ਅਜਿਹੇ ਰਹੱਸਮਈ ਬਿਮਾਰੀ ਦੇ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਨੇ 140 ਤੋਂ ਵਧੇਰੇ ਵਿਅਕਤੀਆਂ ਨੂੰ ਆਪਣੀ ਚਪੇਟ ਵਿਚ ਲੈਣ ਕਰਕੇ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਸ ਘਟਨਾ ਦਾ ਉਸ ਸਮੇਂ ਪਤਾ ਲੱਗਾ ਜਦੋਂ ਏਲੁਰੂ ਕਸਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਲੋਕਾਂ ਵਿਚ ਇਸ ਰਹੱਸਮਈ ਬਿਮਾਰੀ ਦੇ ਲੱਛਣ ਵੇਖਣ ਨੂੰ ਮਿਲ ਰਹੇ ਹਨ। ਕੱਲ੍ਹ ਰਾਤ ਤੋਂ ਲੈ ਕੇ ਅੱਜ ਸਵੇਰ ਤਕ 140 ਲੋਕਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਅਤੇ ਜਿਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ।
ਜਦ ਕਿ ਰਿਪੋਰਟਾਂ ਦੇ ਅਨੁਸਾਰ 228 ਲੋਕਾਂ ਨੂੰ ਹਸਪਤਾਲ ਦਾਖਲ ਕਰਵਾਏ ਜਾਣ ਦੀ ਗੱਲ ਸਾਹਮਣੇ ਆਈ ਹੈ। ਇਸ ਬੀਮਾਰੀ ਦੇ ਲੱਛਣਾਂ ਵਿੱਚ ਲੋਕਾਂ ਨੂੰ ਮਿਰਗੀ ਜਾਂ ਬੇਹੋਸ਼ੀ ਦੀ ਸਥਿਤੀ ਸਾਹਮਣੇ ਆਉਣ ਤੇ ਹਸਪਤਾਲ ਦਾਖਲ ਕਰਵਾਇਆ ਗਿਆ। ਏਲੁਰੂ ਦੇ ਸਰਕਾਰੀ ਹਸਪਤਾਲ ਦੇ ਸੁਪਰਡੈਂਟ ਡਾਕਟਰ ਮੋਹਨ ਨੇ ਦੱਸਿਆ ਹੈ , ਇਸ ਬਿਮਾਰੀ ਤੋਂ ਪੀੜਤ ਹੋਣ ਵਾਲੇ ਲੋਕਾਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ। ਇਹ ਸਾਰੇ ਲੋਕ ਵੱਖ-ਵੱਖ ਖੇਤਰਾਂ ਤੋਂ ਹਨ। ਇਨ੍ਹਾਂ ਦਾ ਇਲਾਜ ਕਰ ਰਹੇ ਡਾਕਟਰਾਂ ਵਿੱਚ ਵੀ ਕਾਫ਼ੀ ਹੈਰਾਨੀ ਪਾਈ ਜਾ ਰਹੀ ਹੈ।ਡਾਕਟਰਾਂ ਦਾ ਕਹਿਣਾ ਹੈ ਕਿ ਇਹ ਬੀਮਾਰੀ ਦਾ ਇੱਕ ਦੂਜੇ ਨਾਲ ਕੋਈ ਲੈਣ ਦੇਣ ਨਹੀਂ ਹੈ। ਇਹ ਸਭ ਮਰੀਜ਼ ਕਿਸੇ ਇੱਕ ਸਮਾਗਮ ਵਿੱਚ ਇਕੱਠੇ ਨਹੀਂ ਹੋਏ ਹਨ। ਇਸ ਰਹੱਸਮਈ ਬੀਮਾਰੀ ਦੇ ਚੱਲਦੇ ਹੋਏ ਕਾਫ਼ੀ ਦਹਿਸ਼ਤ ਦਾ ਮਾਹੌਲ ਹੈ
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …