ਆਈ ਤਾਜਾ ਵੱਡੀ ਖਬਰ
ਕਰੋਨਾ ਨੇ ਸਭ ਨੂੰ ਪ੍ਰਭਾਵਿਤ ਕੀਤਾ ਹੈ । ਇਸ ਦਾ ਸਭ ਤੋਂ ਵੱਧ ਅਸਰ ਵਿਦਿਅਕ ਅਦਾਰਿਆਂ ਤੇ ਦਿਖਾਈ ਦੇ ਰਿਹਾ ਹੈ। ਕਿਉਂਕਿ ਵਿੱਦਿਅਕ ਅਦਾਰੇ ਬੰਦ ਹੋਣ ਕਾਰਨ ਬੱਚੇ ਸਕੂਲ ਨਹੀਂ ਜਾ ਰਹੇ ,ਤੇ ਉਨ੍ਹਾਂ ਨੂੰ ਆਨਲਾਈਨ ਹੀ ਪੜ੍ਹਾਈ ਕਰਨੀ ਪੈ ਰਹੀ ਹੈ। ਦੇਸ਼ ਵਿੱਚ ਕਰੋਨਾ ਦੇ ਕਾਰਨ ਬਹੁਤ ਸਾਰੇ ਬੱਚਿਆਂ ਦੇ ਮਾਪੇ ਚਿੰ- ਤਾ ਵਿੱਚ ਹਨ । ਦਸਵੀਂ ਅਤੇ ਬਾਰਵੀਂ ਕਲਾਸ ਦੇ ਵਿਦਿਆਰਥੀਆਂ ਦੇ ਆਉਣ ਵਾਲੇ ਭਵਿੱਖ ਨੂੰ ਵੇਖਦੇ ਹੋਏ , ਪ੍ਰੀਖਿਆਵਾਂ ਸਬੰਧੀ ਖਬਰਾਂ ਸਾਹਮਣੇ ਆ ਰਹੀਆਂ ਹਨ।
ਹੁਣ ਕਰੋਨਾ ਕੇਸਾਂ ਵਿੱਚ ਵਾਧਾ ਹੋ ਰਿਹਾ ਹੈ। ਉਸਦੇ ਮੱਦੇ ਨਜ਼ਰ ਬੋਰਡ ਦੀਆਂ ਪ੍ਰੀਖਿਆਵਾਂ ਨੂੰ ਰੱਦ ਕਰਨ ਜਾਂ ਮੁ-ਲ-ਤ-ਵੀ ਕਰਨ ਨੂੰ ਲੈ ਕੇ ਲੋਕਾ ਚ ਵੱਖ-ਵੱਖ ਅੰਦਾਜ਼ੇ ਲਗਾਏ ਜਾ ਰਹੇ ਸਨ। ਉਸ ਸਮੇਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪ੍ਰੀਖਿਆਵਾਂ ਦੀ ਸੂਚੀ ਜਾਰੀ ਕੀਤੀ ਗਈ ਸੀ। ਹੁਣ ਸਕੂਲੀ ਵਿਦਿਆਰਥੀਆਂ ਲਈ ਇੱਕ ਹੋਰ ਵੱਡੀ ਖਬਰ ਦਾ ਐਲਾਨ ਹੋਇਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋ ਪਹਿਲਾ ਜਾਰੀ ਕੀਤੀ ਗਈ ਸੂਚੀ ਵਿਚ ਤਬਦੀਲ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ।
8 ਦਸੰਬਰ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਵਿੱਚ ਬਦਲਾਅ ਕਰ ਦਿੱਤਾ ਗਿਆ ਹੈ। ਇਸ ਬਦਲਾਅ ਸਬੰਧੀ ਸਿੱਖਿਆ ਬੋਰਡ ਦੇ ਕੰਟਰੋਲਰ ਜਨਕ ਰਾਜ ਮਹਿ ਰੋਕ ਵੱਲੋਂ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ 8 ਦਸੰਬਰ ਨੂੰ ਹੋਣ ਵਾਲੀ ਪ੍ਰੀਖਿਆ ਨੂੰ ਅੱਗੇ ਪਾ ਦਿੱਤਾ ਗਿਆ ਹੈ ਤੇ ਬਾਕੀ ਸਾਰੀਆਂ ਪ੍ਰੀਖਿਆਵਾਂ ਪਹਿਲੀ ਸੂਚੀ ਦੇ ਅਧਾਰ ਤੇ ਹੀ ਲਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਪ੍ਰੀਖਿਆ ਦੇ ਬਦਲਾਅ ਕੀਤੇ ਗਏ ਸ਼ਡਿਊਲ ਬਾਰੇ ਈਮੇਲ, ਐੱਸ ਐਮ ਐਸ ਅਤੇ ਫੋਨ ਰਾਹੀਂ ਇਹ ਜਾਣਕਾਰੀ ਪ੍ਰੀਖਿਆਰਥੀਆਂ ਅਤੇ ਪ੍ਰੀਖਿਆ ਕੇਂਦਰਾਂ ਦੇ ਸੁਪਰਡੈਂਟਾਂ ਨੂੰ ਦੇ ਦਿੱਤੀ ਗਈ ਹੈ।
8 ਦਸੰਬਰ ਨੂੰ ਕਰਵਾਈ ਜਾਣ ਵਾਲੀ ਪ੍ਰੀਖਿਆ ਵਿੱਚ ਬਦਲਾਅ ਕਰਦੇ ਹੋਏ ਇਸ ਨੂੰ ਹੁਣ 12 ਦਸੰਬਰ ਨੂੰ ਕਰਵਾਇਆ ਜਾ ਰਿਹਾ ਹੈ। 8 ਦਸੰਬਰ ਮੰਗਲਵਾਰ ਦਾ ਦਿਨ ਬਦਲ ਕੇ 12 ਦਸੰਬਰ ਸ਼ਨੀਵਾਰ ਕਰ ਦਿੱਤਾ ਗਿਆ ਹੈ। ਪ੍ਰੀਖਿਆ ਦਾ ਸਮਾਂ ਪਹਿਲਾਂ ਦਿੱਤੀ ਸਾਰਨੀ ਅਨੁਸਾਰ 11 ਵਜੇ ਸਵੇਰ ਤੋਂ ਲੈ ਕੇ ਬਾਅਦ ਦੁਪਹਿਰ 2 ਵੱਜ ਕੇ 15 ਮਿੰਟ ਤੱਕ ਰਹੇਗਾ। ਸਿੱਖਿਆ ਬੋਰਡ ਦੇ ਕੰਟਰੋਲਰ ਜਨਕ ਰਾਜ ਨੇ ਦੱਸਿਆ ਕਿ ਜਿਹੜੇ ਵਿਦਿਆਰਥੀ ਅਕਤੂਬਰ 2020 ਦੀ ਪ੍ਰੀਖਿਆ ਤੋਂ ਵਾਂਝੇ ਰਹਿ ਗਏ ਸਨ, ਉਹ ਹੁਣ 12 ਦਸੰਬਰ ਤੋਂ ਲਈ ਜਾਣ ਵਾਲੀ ਪ੍ਰੀਖਿਆ ਦੇ ਸਕਦੇ ਹਨ। 8 ਦਸੰਬਰ ਵਾਲੀ ਪ੍ਰੀਖਿਆ ਨੂੰ ਪ੍ਰਬੰਧਕੀ ਕਾਰਣਾ ਕਰਕੇ ਅੱਗੇ ਪਾ ਦਿੱਤਾ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …