ਇਸ ਵੇਲੇ ਦੀ ਵੱਡੀ ਖਬਰ
ਦੇਸ਼ ਦੇ ਕਿਸਾਨ ਇਸ ਵੇਲੇ ਆਪਣੀਆਂ ਮੰਗਾਂ ਨੂੰ ਪੂਰਾ ਕਰਵਾਉਣ ਵਾਸਤੇ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ਉੱਪਰ ਰੋਸ ਪ੍ਰਦਰਸ਼ਨ ਕਰ ਰਹੇ ਹਨ। ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਧਰਨੇ ਪ੍ਰਦਰਸ਼ਨ ਬੀਤੇ ਤਕਰੀਬਨ ਦੋ ਮਹੀਨਿਆਂ ਤੋਂ ਸ਼ੁਰੂ ਕੀਤੇ ਗਏ ਹਨ ਅਤੇ ਬੀਤੀ 26 ਨਵੰਬਰ ਤੋਂ ਦਿੱਲੀ ਵਿਖੇ ਖੇਤੀਬਾੜੀ ਅੰਦੋਲਨ ਸ਼ੁਰੂ ਕੀਤਾ ਗਿਆ ਹੈ। ਬੀਤੇ ਤਕਰੀਬਨ ਦੋ ਮਹੀਨਿਆਂ ਤੋਂ ਕਿਸਾਨਾਂ ਵੱਲੋਂ ਪੰਜਾਬ ਦੇ ਵਿੱਚ ਅਮੀਰ ਘਰਾਣਿਆਂ ਦੇ ਗੋਦਾਮਾਂ, ਸ਼ਾਪਿੰਗ ਮਾਲਜ਼, ਪੈਟਰੋਲ ਪੰਪ, ਟੋਲ ਪਲਾਜ਼ਿਆਂ, ਰੇਲਵੇ ਲਾਈਨਾਂ ੳਤੇ ਭਾਜਪਾ ਨੇਤਾਵਾਂ ਦੇ ਘਰਾਂ ਅੱਗੇ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਧਰਨਾ ਦਿੱਤਾ ਜਾ ਰਿਹਾ ਹੈ।
ਪਰ ਅਜਿਹੇ ਹੀ ਇਕ ਧਰਨੇ ਦੌਰਾਨ ਪੰਜਾਬ ਵਿੱਚ ਹਾਲਾਤ ਬੇਹੱਦ ਨਾ-ਜ਼ੁ-ਕ ਬਣ ਗਏ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੇ ਜ਼ਿਲੇ ਅੰਮ੍ਰਿਤਸਰ ਦੇ ਵਿਚ ਭਾਜਪਾ ਪਾਰਟੀ ਵੱਲੋਂ ਨਿਊ ਅੰਮ੍ਰਿਤਸਰ ਵਿਖੇ ਨਵੇਂ ਦਫ਼ਤਰ ਦਾ ਉਦਘਾਟਨ ਕੀਤਾ ਜਾ ਰਿਹਾ ਸੀ। ਕਿਸਾਨ ਜਥੇ ਬੰਦੀਆਂ ਨੂੰ ਜਦੋਂ ਇਸ ਗੱਲ ਦਾ ਪਤਾ ਲੱਗਾ ਤਾਂ ਉਹ ਇਸ ਦਾ ਵਿਰੋਧ ਕਰਨ ਲਈ ਇਸ ਦਫ਼ਤਰ ਅੱਗੇ ਆਣ ਪਹੁੰਚੀਆਂ। ਇਸ ਵਿਰੋਧ ਪ੍ਰਦਰਸ਼ਨ ਵਿਚ ਕਿਸਾਨਾਂ ਦੇ ਨਾਲ ਸਿੱਖ ਜਥੇਬੰਦੀਆਂ ਵੀ ਮੌਜੂਦ ਸਨ।
ਇਨ੍ਹਾਂ ਦੋਨਾਂ ਜਥੇਬੰਦੀਆਂ ਨੇ ਭਾਜਪਾ ਪਾਰਟੀ ਦੇ ਨਵੇਂ ਦਫ਼ਤਰ ਦੇ ਬਾਹਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਰੁੱਧ ਨਾ-ਅ-ਰੇ-ਬਾ- ਜ਼ੀ ਕੀਤੀ ਪਰ ਇਸ ਦੇ ਜਵਾਬ ਵਿੱਚ ਦੂਜੇ ਪਾਸੇ ਭਾਜਪਾ ਆਗੂਆਂ ਅਤੇ ਵਰਕਰਾਂ ਵੱਲੋਂ ਵੀ ਕਿਸਾਨਾਂ ਅਤੇ ਸਿੱਖ ਜਥੇ ਬੰਦੀਆਂ ਦੇ ਖਿਲਾਫ ਨਾ-ਅ-ਰੇ-ਬਾ-ਜ਼ੀ ਕੀਤੀ ਗਈ। ਜਿਸ ਤੋਂ ਬਾਅਦ ਸਥਿਤੀ ਬੇਹੱਦ। ਤ-ਣਾ-ਅ-ਪੂ-ਰ-ਣ। ਹੋ ਗਈ ਜਿਸ ਨੂੰ ਕੰਟਰੋਲ ਕਰਨ ਵਾਸਤੇ ਪੁਲਿਸ ਨੂੰ ਇਸ ਮਾਮਲੇ ਵਿੱਚ ਦਖਲ ਅੰਦਾਜ਼ੀ ਕਰਨੀ ਪਈ। ਪੁਲਸ ਵੱਲੋਂ ਇਸ ਤਨਾਅਪੂਰਨ ਮਾਹੌਲ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਗਈ।
ਓਧਰ ਇਹ ਸਾਰੀ ਸਥਿਤੀ ਨੂੰ ਦੇਖ ਕੇ ਭਾਜਪਾ ਆਗੂ ਅਤੇ ਵਰਕਰ ਉਥੋਂ ਨਿਕਲ ਗਏ। ਭਾਜਪਾ ਪਾਰਟੀ ਦੇ ਨਵੇਂ ਦਫ਼ਤਰ ਦੇ ਉਦਘਾਟਨੀ ਸਮਾਰੋਹ ਦੇ ਵਿਰੋਧ ਵਿਚ ਨਾਅਰੇਬਾਜ਼ੀ ਅਤੇ ਧਰਨਾ ਪ੍ਰਦਰਸ਼ਨ ਕਰਨ ਵਾਲਿਆਂ ਵਿੱਚ ਕਿਸਾਨ ਜਥੇ ਬੰਦੀਆਂ ਵਿੱਚ ਸਰਵਣ ਸਿੰਘ ਪੰਧੇਰ ਅਤੇ ਜਥਾ ਸਿ-ਰ-ਲੱ- ਥ ਖਾਲਸਾ ਤੇ ਭਾਈ ਇਕਬਾਲ ਸਿੰਘ ਖਾਲਸਾ ਮੌਜੂਦ ਸਨ। ਉਧਰ ਦੂਜੇ ਪਾਸੇ ਭਾਜਪਾ ਪਾਰਟੀ ਵੱਲੋਂ ਇਸ ਉਦਘਾਟਨੀ ਸਮਾਰੋਹ ਵਿੱਚ ਸ਼ਾਮਲ ਹੋਣ ਵਾਸਤੇ ਭਾਜਪਾ ਦੇ ਰਾਜ ਸਭਾ ਮੈਂਬਰ ਸਵੇਤ ਮਲਿਕ, ਅਨਿਲ ਜੋਸ਼ੀ ਪ੍ਰੋ. ਲਕਸ਼ਮੀ ਕਾਂਤ ਚਾਵਲਾ ਸਮੇਤ ਕਈ ਹੋਰ ਆਗੂ ਅਤੇ ਵਰਕਰ ਚੱਲ ਕੇ ਆਏ ਸਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …