Breaking News

ਹੁਣੇ ਹੁਣੇ ਦਿੱਲੀ ਧਰਨੇ ਤੇ ਲੰਗਰ ਲਿਜਾ ਰਹੇ ਕਿਸਾਨਾਂਦੀ ਗੱਡੀ ਡਿਗੀ ਨਹਿਰ ਚ , ਹੋ ਰਹੀਆਂ ਭਾਲਾਂ

ਆਈ ਤਾਜਾ ਵੱਡੀ ਖਬਰ

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਦੇਸ਼ ਵਿਦੇਸ਼ ਤੋਂ ਸਭ ਲੋਕਾਂ ਵੱਲੋਂ ਇਨ੍ਹਾਂ ਕਿਸਾਨ ਜਥੇ ਬੰਦੀਆਂ ਦੀ ਹਮਾਇਤ ਕੀਤੀ ਜਾ ਰਹੀ ਹੈ। ਪੰਜਾਬ ਦੇ ਵਿੱਚ ਹਰ ਵਰਗ ਦੇ ਲੋਕ ਕਿਸਾਨਾਂ ਦੀ ਹਮਾਇਤ ਕਰਨ ਲਈ ਦਿੱਲੀ ਕੂਚ ਕਰ ਰਹੇ ਹਨ। ਕਿਸਾਨ ਜਥੇ ਬੰਦੀਆਂ ਵੱਲੋਂ ਪਿਛਲੇ ਦੋ ਮਹੀਨਿਆਂ ਤੋਂ ਵਧੇਰੇ ਸਮੇਂ ਤੋਂ ਲਗਾ ਤਾਰ ਧਰਨੇ ਰੋਸ ਪ੍ਰਦਰਸ਼ਨ ਤੇ ਮੁਜ਼ਾਹਰੇ ਕੀਤੇ ਜਾ ਰਹੇ ਹਨ।

ਇਨ੍ਹਾਂ ਧਰਨਿਆਂ ਦੇ ਵਿੱਚ ਬਹੁਤ ਸਾਰੀਆਂ ਦੁੱਖ ਦਾਈ ਖ਼ਬਰਾਂ ਵੀ ਸੁਣਨ ਨੂੰ ਮਿਲਦੀਆਂ ਰਹੀਆਂ ਹਨ। ਹੁਣ ਫਿਰ ਦਿੱਲੀ ਧਰਨੇ ਤੋਂ ਇਕ ਮਾੜੀ ਖਬਰ ਸਾਹਮਣੇ ਆਈ ਹੈ। ਜਿਸ ਨੂੰ ਸੁਣ ਕੇ ਕਿਸਾਨ ਜਥੇ ਬੰਦੀਆਂ ਵਿੱਚ ਸੋਗ ਦੀ ਲਹਿਰ ਫੈ- ਲ ਗਈ ਹੈ। ਧਰਨੇ ਦੌਰਾਨ ਬਹੁਤ ਸਾਰੇ ਕਿਸਾਨਾਂ ਦੀ ਮੌਤ ਹੋਣ ਦੀਆਂ ਖ਼ਬਰਾਂ ਮਿਲਦੀਆਂ ਰਹੀਆਂ ਹਨ। ਇਨ੍ਹਾਂ ਧਰਨਿਆਂ ਦੇ ਦੌਰਾਨ ਬਹੁਤ ਸਾਰੇ ਪਰਿਵਾਰਾਂ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

ਦਿੱਲੀ ਦੇ ਬਾਰਡਰ ਉੱਪਰ ਮੋਰਚੇ ਤੇ ਡਟੇ ਹੋਏ ਕਿਸਾਨਾਂ ਦੇ ਅੰਦੋਲਨ ਵਿੱਚ ਵੱਲੋਂ ਆਪਣੀ ਪੂਰੀ ਹਮਾਇਤ ਦਿੱਤੀ ਜਾ ਰਹੀ ਹੈ। ਅੱਜ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਸੀ ਜਿਸ ਨੂੰ ਸਭ ਵੱਲੋਂ ਭਰਪੂਰ ਸਮਰਥਨ ਦਿਤਾ ਗਿਆ ਹੈ। ਜਿੱਥੇ ਸਭ ਲੋਕਾਂ ਦੇ ਇਕੱਠ ,ਪਿਆਰ ਅਤੇ ਸਹਿਯੋਗ ਨੂੰ ਵੇਖ ਕੇ ਖ਼ੁਸ਼ੀ ਹੁੰਦੀ ਹੈ ਉੱਥੇ ਹੀ ਕੁਝ ਦੁਖ ਦਾਈ ਖ਼ਬਰ ਵੀ ਸਾਹਮਣੇ ਆ ਰਹੀਆਂ ਹਨ। ਅੱਜ ਦਿੱਲੀ ਧਰਨੇ ਤੇ ਲੰਗਰ ਲੈ ਕੇ ਜਾ ਰਹੇ ਕਿਸਾਨਾਂ ਦੀ ਗੱਡੀ ਨਹਿਰ ਵਿਚ ਡਿੱਗਣ ਕਾਰਨ, ਵਿਅਕਤੀਆਂ ਦੀ ਭਾਲ ਹੋ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਦਿੱਲੀ ਵਿੱਚ ਚੱਲ ਰਹੇ ਸੰਘਰਸ਼ ਲਈ ਖਾਣਾ ਲੈ ਕੇ ਜਾ ਰਹੀ ਗੱਡੀ ਨਹਿਰ ਵਿਚ ਡਿਗ ਗਈ। ਘਟਨਾ ਵਿਚ ਦੋ ਵਿਅਕਤੀ ਨਹਿਰ ਤੋਂ ਬਾਹਰ ਨਿਕਲਣ ਵਿੱਚ ਸਫਲ ਹੋ ਗਏ ਹਨ ਤੇ ਇਕ ਦੀ ਭਾਲ ਕੀਤੀ ਜਾ ਰਹੀ ਹੈ। ਇਹ ਤਿੰਨ ਵਿਅਕਤੀ ਆਪਣੀ ਗੱਡੀ ਵਿਚ ਕਿਸਾਨ ਜਥੇਬੰਦੀਆਂ ਲਈ ਖਾਣਾ ਲੈ ਕੇ ਜਾ ਰਹੇ ਸਨ। ਇਸ ਘਟਨਾ ਵਿੱਚ ਸ਼ਿਕਾਰ ਹੋਇਆ ਦੀ ਪਹਿਚਾਣ ਜਸਪ੍ਰੀਤ ਸਿੰਘ ਵਜੋ ਹੋਈ ਹੈ ,ਜੋ ਕਿ ਹਰਿਆਣਾ ਦੇ ਕੈਥਲ ਵਿਚ ਪੈਂਦੇ ਪਿੰਡ ਮਸਤਗੜ੍ਹ ਦਾ ਰਹਿਣ ਵਾਲਾ ਹੈ। ਜਸਪ੍ਰੀਤ ਆਪਣੀ ਗੱਡੀ ਵਿਚ ਆਪਣੇ ਦੋ ਸਾਥੀਆਂ ਨਾਲ ਖਾਣਾ ਲੈ ਕੇ ਜਾ ਰਿਹਾ ਸੀ ਉਸ ਸਮੇਂ ਇਹ ਹਾਦਸਾ ਵਾਪਰ ਗਿਆ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …