ਤਾਜਾ ਵੱਡੀ ਖਬਰ
ਬਹੁਤ ਸਾਰੇ ਲੋਕ ਵਿਦੇਸ਼ ਜਾਣ ਦੇ ਸੁਪਨੇ ਵੇਖਦੇ ਹਨ,ਤਾਂ ਜੋ ਉਹ ਵਿਦੇਸ਼ਾਂ ਦੀ ਧਰਤੀ ਤੇ ਜਾ ਕੇ ਆਪਣੇ ਇਨ੍ਹਾਂ ਸੁਪਨਿਆਂ ਨੂੰ ਸਾਕਾਰ ਕਰ ਸਕਣ। ਕੁਝ ਲੋਕ ਮਜ਼ਬੂਰੀਵੱਸ ਵਿਦੇਸ਼ ਜਾਂਦੇ ਹਨ ਤਾਂ ਜੋ ਉਹ ਆਪਣੇ ਪਰਿਵਾਰ ਦੀਆਂ ਜ਼ਰੂਰਤਾਂ ਨੂੰ ਪੂਰਾ ਕਰ ਸਕਣ। ਕੁਝ ਲੋਕਾਂ ਨੂੰ ਬਾਹਰਲੇ ਦੇਸ਼ਾਂ ਦੀ ਖੂਬਸੂਰਤੀ ਆਪਣੇ ਵੱਲ ਆਕਰਸ਼ਿਤ ਕਰ ਲੈਂਦੀ ਹੈ, ਜਿਸ ਕਾਰਨ ਉਨ੍ਹਾਂ ਲੋਕਾਂ ਵਿਚ ਬਾਹਰ ਜਾਣ ਦਾ ਇੱਕ ਜਾਨੂੰਨ ਸਵਾਰ ਹੋ ਜਾਂਦਾ ਹੈ।
ਬਹੁਤ ਸਾਰੇ ਲੋਕ ਵਿਦੇਸ਼ ਜਾਣ ਲਈ ਸਿੱਧੇ ਅਤੇ ਅਸਿੱਧੇ ਤੌਰ ਤੇ ਤਰੀਕੇ ਅਪਣਾ ਕੇ ਉਥੇ ਪਹੁੰਚਣ ਦੀ ਕੋਸ਼ਿਸ਼ ਕਰਦੇ ਹਨ। ਕੁਝ ਲੋਕ ਅਸਿੱਧੇ ਤੌਰ ਤੇ ਰਸਤਿਆਂ ਵਿੱਚ ਫੜੇ ਜਾਂਦੇ ਹਨ ਤੇ ਕੁਝ ਉਨ੍ਹਾਂ ਦੇਸ਼ਾਂ ਵਿੱਚ ਜਾ ਕੇ ਮੁ-ਸ਼-ਕ- ਲਾਂ ਦਾ ਸਾਹਮਣਾ ਕਰਦੇ ਹਨ। ਇਕ ਦੇਸ਼ ਵਿੱਚ ਕੱਚੇ ਬੰਦਿਆਂ ਲਈ ਖਤਰੇ ਦਾ ਘੁੱਗੂ ਵੱਜ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੈਨੇਡਾ ਤੋਂ ਇਹ ਖਬਰ ਸਾਹਮਣੇ ਆਈ ਹੈ ਕਿ ਗੈਰ ਕਾਨੂੰਨੀ ਤਰੀਕੇ ਨਾਲ ਕੈਨੇਡਾ ਵਿੱਚ ਰਹਿ ਰਹੇ ਪ੍ਰਵਾਸੀਆਂ ਨੂੰ ਡਿਪੋਰਟ ਕਰਨ ਦਾ ਸਿਲ ਸਿਲਾ ਫਿਰ ਤੋਂ ਸ਼ੁਰੂ ਕਰ ਦਿੱਤਾ ਗਿਆ ਹੈ।
ਕਿਊਬਿਕ ਦੇ ਇਮੀਗ੍ਰੇਸ਼ਨ ਵਕੀਲਾਂ ਦੀ ਐਸੋਸੀਏਸ਼ਨ ਦੇ ਪ੍ਰਧਾਨ ਨੇ ਕਿਹਾ ਕਿ ਕੈਨੇਡਾ ਬਾਰਡਰ ਸਰਵਿਸਿਜ਼ ਵੱਲੋਂ ਦੇਸ਼ ਨਿਕਾਲਾ ਸ਼ੁਰੂ ਕਰਨ ਦੇ ਐਲਾਨ ਨੇ ਸ਼ਰਨਾਰਥੀਆਂ ਵਿੱਚ ਚਿੰਤਾ ਪੈਦਾ ਕਰ ਦਿੱਤੀਆਂ ਹਨ। ਕਿਉਂਕਿ ਕਰੋਨਾ ਦੀ ਇਸ ਔਖੀ ਘੜੀ ਦੇ ਵਿਚ ਬਹੁਤ ਸਾਰੇ ਲੋਕਾਂ ਵੱਲੋਂ ਹੈਲਥ ਵਰਕਰ ਦੀਆਂ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ। ਸਰਕਾਰ ਵੱਲੋਂ ਉਹਨਾਂ ਲੋਕਾਂ ਨੂੰ ਪੀ ਆਰ ਦੇਣ ਦਾ ਵਾਅਦਾ ਵੀ ਕੀਤਾ ਸੀ, ਪਰ ਲਿਖਤੀ ਨਾ ਹੋਣ ਦੇ ਕਾਰਨ ਇਹ ਦੇਸ਼ ਨਿਕਾਲੇ ਤੋਂ ਨਹੀ ਬਚ ਸਕਦੇ।
ਕੈਨੇਡਾ ਬਾਰਡਰ ਸਰਵਿਸਿਜ ਏਜੰਸੀ ਦੇ ਇਨਫੋਰਸਮੈਂਟ ਡਾਇਰੈਕਟਰ ਕ੍ਰਿਸ ਲੌਰੇਨਜ਼ ਨੇ ਦੱਸਿਆ ਹੈ ਕਿ ਹੈਲਥ ਕੈਨੇਡਾ ਅਤੇ ਪਬਲਿਕ ਹੈਲਥ ਏਜੰਸੀ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਦੇਸ਼ ਨਿਕਾਲੇ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ।ਮੌਜੂਦਾ ਸਮੇਂ ਵਿੱਚ ਵੀ ਸੈਂਕੜੇ ਸ਼ਰਨਾਰਥੀਆਂ ਹਸਪਤਾਲਾਂ ਅਤੇ ਲੋਂਗ ਟਰਮ ਕੇਅਰ ਹੋਮਜ਼ ਵਿੱਚ ਕੰਮ ਕਰ ਰਹੇ ਹਨ,ਅਤੇ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਸਰਕਾਰ ਉਨ੍ਹਾਂ ਦੀ ਬਾਂਹ ਜ਼ਰੂਰ ਫੜੇਗੀ। ਕਰੋਨਾ ਦੇ ਕੇਸਾਂ ਨੂੰ ਵੇਖਦੇ ਹੋਏ ਵੈਕਸੀਨੇਸ਼ਨ ਦਾ ਸਿਲਸਿਲਾ ਜਲਦ ਸ਼ੁਰੂ ਕਰ ਦਿੱਤਾ ਜਾਵੇਗਾ। ਕਿਉਂਕਿ ਵੱਖ ਵੱਖ ਮੁਲਕਾਂ ਵੱਲੋਂ ਕੌਮਾਂਤਰੀ ਆਵਾਜਾਈ ਦੀ ਖੁੱਲ ਦੇ ਦਿੱਤੀ ਗਈ ਹੈ। ਉਧਰ ਕਿਊਬਿਕ ਸਰਕਾਰ ਦੀ ਗਾਰਡੀਅਨਸ ਏਜਲਸ ਨੀਤੀ ਅਧੀਨ ਆਉਣ ਵਾਲੇ ਗੈਰਕਾਨੂੰਨੀ ਪਰਵਾਸੀਆਂ ਨੂੰ ਡਿਪੋਰਟ ਨਹੀਂ ਕੀਤਾ ਜਾਵੇਗਾ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …