Breaking News

ਪੰਜਾਬ ਚ ਕਰਫਿਊ ਦੇ ਬਾਰੇ ਚ ਹੁਣੇ ਹੁਣੇ ਕੈਪਟਨ ਨੇ ਦਿੱਤਾ ਇਹ ਹੁਕਮ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਵਿਸ਼ਵ ਵਿੱਚ ਫੈਲੀ ਹੋਈ ਕਰੋਨਾ ਨੇ ਸਾਰੀ ਦੁਨੀਆਂ ਨੂੰ ਆਪਣੀ ਲਪੇਟ ਵਿੱਚ ਲਿਆ ਹੋਇਆ ਹੈ। ਸਰਦੀ ਦੇ ਵਧਣ ਨਾਲ ਮੁੜ ਤੋਂ ਕਰੋਨਾ ਕੇਸਾਂ ਦੇ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਬਹੁਤ ਸਾਰੇ ਦੇਸ਼ਾਂ ਵਿੱਚ ਕਰੋਨਾ ਦੀ ਅਗਲੀ ਲਹਿਰ ਸ਼ੁਰੂ ਹੋ ਚੁੱਕੀ ਹੈ। ਜਿਸ ਦੇ ਵਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਤਾਲਾਬੰਦੀ ਲਾਗੂ ਕੀਤੀ ਜਾ ਰਹੀ ਹੈ। ਉਥੇ ਹੀ ਭਾਰਤ ਦੇ ਕਈ ਸੂਬਿਆਂ ਵਿਚ ਕਰਫਿਊ ਲਗਾਇਆ ਗਿਆ ਹੈ।

ਪੰਜਾਬ ਦੇ ਵਿੱਚ ਵਧ ਰਹੇ ਕੇਸਾਂ ਦੇ ਕਾਰਨ ਸੂਬਾ ਸਰਕਾਰ ਵੱਲੋਂ 1 ਦਸੰਬਰ ਤੋਂ ਰਾਤ ਦਾ ਕਰਫਿਊ ਲਗਾਉਣ ਦਾ ਹੁਕਮ ਦਿੱਤਾ ਗਿਆ ਸੀ,ਜੋਂ 15 ਦਸੰਬਰ ਤੱਕ ਕਾਇਮ ਸੀ। ਕਰਫ਼ਿਊ ਲ਼ਗਾਉਣ ਦਾ ਸਮਾਂ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਤੈਅ ਕੀਤਾ ਗਿਆ ਸੀ। ਤਾਂ ਜੋ ਕਰੋਨਾ ਦੇ ਪ੍ਰਭਾਵ ਨੂੰ ਰੋਕਿਆ ਜਾ ਸਕੇ। ਹੁਣ ਪੰਜਾਬ ਵਿਚ ਕਰਫ਼ਿਊ ਬਾਰੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਹੋਰ ਹੁਕਮ ਦੇ ਦਿੱਤਾ ਗਿਆ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਾਰੀ ਕੀਤੇ ਗਏ ਕਰਫਿਊ ਦੇ ਆਦੇਸ਼ ਨੂੰ 1 ਜਨਵਰੀ 2021 ਤੱਕ ਜਾਰੀ ਰੱਖਣ ਦਾ ਹੁਕਮ ਦੇ ਦਿੱਤਾ ਹੈ। ਕਿਉਕਿ ਪੰਜਾਬ ਵਿਚ ਦਿਨ-ਬ-ਦਿਨ ਵਧ ਰਹੇ ਕਰੋਨਾ ਕੇਸਾਂ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ। ਉਥੇ ਹੀ ਇਨ੍ਹਾਂ ਨਿਰਦੇਸ਼ਾਂ ਨੂੰ ਸਖਤੀ ਨਾਲ ਪਾਲਣਾ ਕਰਨ ਦਾ ਹੁਕਮ ਦਿੱਤਾ ਗਿਆ ਹੈ।

ਮੁੱਖ ਮੰਤਰੀ ਨੇ ਡੀਜੀਪੀ ਦਿਨਕਰ ਗੁਪਤਾ ਨੂੰ ਕਿਹਾ ਹੈ ਕਿ ਉਹ ਘਰਾਂ ਦੇ ਅੰਦਰ ਘਰੇਲੂ ਇਕੱਠਾਂ ਵਿਚ 100 ਅਤੇ ਮੈਰਿਜ ਪੈਲਸਾਂ ਅਤੇ ਹੋਰ ਥਾਵਾਂ ਤੇ 250 ਵਿਅਕਤੀਆਂ ਦੀ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨ। ਅਗਰ ਕੋਈ ਇਹਨਾਂ ਨਿਯਮਾਂ ਦੀ ਉਲੰਘਣਾ ਕਰਦਾ ਹੈ ,ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ , ਉਸ ਸਥਿਤੀ ਦੇ ਅਨੁਸਾਰ ਜੁਰਮਾਨਾ ਵੀ ਲਗਾਇਆ ਜਾਵੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਸ਼ੁੱਕਰਵਾਰ ਨੂੰ ਰਾਤ ਦੇ ਕਰਫਿਊ ਅਤੇ ਵਿਆਹ ਸ਼ਾਦੀਆਂ ਵਿੱਚ ਲੋਕਾਂ ਦੀ ਗਿਣਤੀ ਤੇ ਲੱਗੀ ਰੋਕ ਨੂੰ ਵੀ 1 ਜਨਵਰੀ 2021 ਤੱਕ ਵਧਾ ਦਿੱਤਾ ਗਿਆ ਹੈ। ਕਰਫ਼ਿਊ ਦਾ ਸਮਾਂ ਰਾਤ 10 ਵਜੇ ਤੋਂ ਸਵੇਰੇ 5 ਵਜੇ ਤਕ ਜਾਰੀ ਰਹੇਗਾ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …