ਕਰਫਿਊ ਲਾਉਣ ਬਾਰੇ ਕੈਪਟਨ ਨੇ ਹੁਣੇ ਹੁਣੇ ਕੀਤਾ ਇਹ ਵੱਡਾ ਐਲਾਨ
ਕੋਰੋਨਾ ਨੇ ਸਾਰੇ ਪਾਸੇ ਹਾਹਕਾਰ ਮਚਾਈ ਹੋਈ ਹੈ। ਪੰਜਾਬ ਚ ਵੀ ਹਰ ਰੋਜ ਸੈਂਕੜਿਆਂ ਦੀ ਗਿਣਤੀ ਵਿਚ ਕੋਰੋਨਾ ਪੌਜੇਟਿਵ ਮਰੀਜ ਆ ਰਹੇ ਹਨ ਹਰ ਰੋਜ ਹੀ ਲੋਕਾਂ ਦੀ ਜਾਨ ਵੀ ਇਸ ਵਾਇਰਸ ਨਾਲ ਜਾ ਰਹੀ ਹੈ। ਲੋਕ ਬਿੰਨਾ ਮਤਲਬ ਦੇ ਘਰਾਂ ਤੋਂ ਬਾਹਰ ਘੁੰਮਦੇ ਆਮ ਹੀ ਦੇਖੇ ਜਾ ਰਹੇ ਹਨ। ਜਦੋਂ ਪੰਜਾਬ ਵਿਚ 100 ਤੋਂ ਘਟ ਮਰੀਜ ਸਨ ਤਦ ਤਾਂ ਲੋਕ ਘਰਾਂ ਅੰਦਰ ਟਿਕ ਕੇ ਬੈਠੇ ਸਨ ਪਰ ਹੁਣ ਏਨੇ ਜਿਆਦਾ ਕੇਸਾਂ ਦੇ ਆਉਣ ਤੋਂ ਬਾਅਦ ਵੀ ਲੋਕੀ ਬਿਨਾ ਕੰਮ ਦੇ ਬਾਹਰ ਘੁੰਮ ਫਿਰ ਰਹੇ ਹਨ।ਜਿਸ ਨਾਲ ਇਹ ਵਾਇਰਸ ਤੇਜੀ ਨਾਲ ਫੈਲ ਰਿਹਾ ਹੈ।
ਸੂਬੇ ਵਿੱਚ ਕੋਰੋਨਾ ਵਾਇਰਸ ਦੇ ਵੱਧ ਰਹੇ ਕੇਸਾਂ ਤੋਂ ਚਿੰਤਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਇਕ ਵਾਰ ਫਿਰ ਤੋਂ ਕਰਫਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਸੂਬੇ ਦੇ 3 ਜ਼ਿਲਿਆਂ ਵਿੱਚ ਹੀ ਲਾਗੂ ਹੋਣਗੇ, ਜਿਨ੍ਹਾਂ ਵਿੱਚ ਲੁਧਿਆਣਾ, ਜਲੰਧਰ ਅਤੇ ਪਟਿਆਲਾ ਸ਼ਾਮਲ ਹਨ। ਇਨ੍ਹਾਂ 3 ਜ਼ਿਲਿਆਂ ਵਿੱਚ ਕੋਰੋਨਾ ਵਾਇਰਸ ਦੇ ਕੇਸਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।
ਮੁੱਖ ਮੰਤਰੀ ਵਲੋਂ ਜਾਰੀ ਹੁਕਮਾਂ ਤਹਿਤ ਇਨ੍ਹਾਂ ਤਿੰਨਾਂ ਜ਼ਿਲਿਆਂ ਵਿੱਚ ਰਾਤ 9 ਵਜੇ ਤੋਂ ਸਵੇਰੇ 5 ਵਜੇ ਤਕ ਕਰਫਿਊ ਲਾਗੂ ਰਹੇਗਾ। ਇਸ ਦੇ ਨਾਲ ਹੀ ਹੁਣ ਮਾਸਕ ਨਾ ਪਾਉਣ ਵਾਲੇ ਨੂੰ ਵੀ ਇਕ ਘੰਟਾ ਖੜ੍ਹੇ ਰਹਿਣ ਦੀ ਸਜ਼ਾ ਦਿੱਤੀ ਜਾਵੇਗੀ। ਮੁੱਖ ਮੰਤਰੀ ਵਲੋਂ ਜਾਰੀ ਹੁਕਮਾਂ ਨੂੰ ਸ਼ਨੀਵਾਰ ਤੋਂ ਲਾਗੂ ਕੀਤਾ ਜਾਵੇਗਾ।
ਪੰਜਾਬ ਚ ਕੋਰੋਨਾ ਦਾ ਪ੍ਰਕੋਪ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਹਰ ਰੋਜ ਪੰਜਾਬ ਚ ਸੈਂਕੜਿਆਂ ਦੀ ਗਿਣਤੀ ਵਿਚ ਕੋਰੋਨਾ ਪੌਜੇਟਿਵ ਮਰੀਜ ਸਾਹਮਣੇ ਆ ਰਹੇ ਹਨ। ਹੁਣ ਤਾਂ ਕਈ ਜਿਲਿਆਂ ਚ ਹੀ ਰੋਜਾਨਾ ਸੈਂਕੜਿਆਂ ਦੀ ਗਿਣਤੀ ਵਿਚ ਮਰੀਜ ਮਿਲਨੇ ਸ਼ੁਰੂ ਹੋ ਗਏ ਹਨ ਜੋ ਕੇ ਬਹੁਤ ਹੀ ਚਿੰਤਾ ਦੀ ਗਲ੍ਹ ਹੈ। ਪੰਜਾਬ ਸਰਕਾਰ ਵੀ ਇਸ ਨੋ ਰੋਕਣ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੀ ਹੈ। ਪਰ ਇਹ ਤਦ ਤਕ ਬਿਲਕੁਲ ਵੀ ਨਹੀਂ ਰੁਕ ਸਕਦਾ ਜਦ ਤਕ ਲੋਕ ਸ਼ੋਸ਼ਲ ਡਿਸਟੈਂਸ ਦੀ ਪਾਲਣਾ ਨਹੀਂ ਕਰਨਗੇ। ਕਈ ਲੋਕ ਬਿਨਾ ਕੰਮ ਦੇ ਹੀ ਘੁੰਮ ਰਹੇ ਹਨ ਜਿਹਨਾਂ ਦਾ ਕਰਕੇ ਇਹ ਵਧਦਾ ਹੀ ਜਾ ਰਿਹਾ ਹੈ। ਕੰਮ ਵਾਲਿਆਂ ਨੇ ਤਾਂ ਕੰਮ ਤੇ ਜਾਣਾ ਹੀ ਹੁੰਦਾ ਹੈ ਪਰ ਬੇ ਵਜ੍ਹਾ ਘੁੰਮਣ ਤੋਂ ਵੀ ਲੋਕ ਗੁਰੇਜ ਨਹੀਂ ਕਰ ਰਹੇ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …