ਹੁਣੇ ਆਈ ਤਾਜਾ ਵੱਡੀ ਖਬਰ
ਕਿਸਾਨਾਂ ਵੱਲੋਂ ਸ਼ੁਰੂ ਕੀਤਾ ਗਿਆ ਖੇਤੀ ਅੰਦੋਲਨ ਅੱਜ 21ਵੇਂ ਦਿਨ ਵਿਚ ਪ੍ਰਵੇਸ਼ ਕਰ ਚੁੱਕਾ ਹੈ। ਦਿਨੋਂ ਦਿਨ ਇਹ ਸੰਘਰਸ਼ ਹੋਰ ਤੇਜ਼ ਹੁੰਦਾ ਜਾ ਰਿਹਾ ਹੈ। ਆਏ ਦਿਨ ਲੋਕਾਂ ਦੀ ਗਿਣਤੀ ਦੇ ਵਿਚ ਹਜ਼ਾਰਾਂ ਦੀ ਸੰਖਿਆ ਵਿਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਅਜਿਹੇ ਸਮੇਂ ਵਿਚ ਪੂਰੇ ਦੇਸ਼ ਦੇ ਕਿਸਾਨ ਇਕਜੁੱਟ ਹੋ ਕੇ ਇਸ ਅੰਦੋਲਨ ਨੂੰ ਮੰਜ਼ਿਲ ਤੱਕ ਪਹੁੰਚਾਉਣ ਦੇ ਯਤਨ ਕਰ ਰਹੇ ਹਨ।
ਅਜਿਹੇ ਸਮੇਂ ਵਿਚ ਬਹੁਤ ਸਾਰੀਆਂ ਖ਼ਬਰਾਂ ਸੁਣਨ ਵਿਚ ਮਿਲ ਰਹੀਆਂ ਹਨ। ਜਿਥੇ ਕੇਂਦਰ ਸਰਕਾਰ ਵੱਲੋਂ ਆਪਣੇ ਇੱਕ ਸਾਂਸਦ ਮੈਂਬਰ ਦੀ ਸੁਰੱਖਿਆ ਨੂੰ ਵਧਾ ਦਿੱਤਾ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਨੇ ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਦੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਅਤੇ ਬਾਲੀਵੁੱਡ ਦੇ ਹੀਰੋ ਸੰਨੀ ਦਿਓਲ ਦੀ ਸੁਰੱਖਿਆ ਵਿੱਚ ਵਾਈ ਸੁਰੱਖਿਆ ਨੂੰ ਦਰਜ ਕਰ ਦਿੱਤਾ ਹੈ। ਸੰਨੀ ਦਿਓਲ ਦੀ ਸੁਰੱਖਿਆ ਟੀਮ ਦੇ ਵਿਚ ਹੁਣ ਕੇਂਦਰੀ ਸੁਰੱਖਿਆ ਬਲਾਂ ਦਾ ਇਕ ਦਸਤਾ ਵੀ ਮੌਜੂਦ ਰਹੇਗਾ। ਗ੍ਰਹਿ ਮੰਤਰਾਲੇ ਤੋਂ ਕੁਝ ਸੂਤਰਾਂ ਦੀ ਮੰਨੀਏ ਤਾਂ ਇੰਟੈਲੀਜੈਂਸ ਬਿਊਰੋ ਦੀ ਰਿਪੋਰਟ ਅਨੁਸਾਰ
ਸੰਨੀ ਦਿਓਲ ਨੂੰ ਮਿਲਣ ਵਾਲੀਆਂ ਧ-ਮ-ਕੀ-ਆਂ ਨੂੰ ਦੇਖਦੇ ਹੋਏ ਇਸ ਸੁਰੱਖਿਆ ਵਿੱਚ ਵਾਧਾ ਕੀਤਾ ਗਿਆ ਹੈ। ਸੰਨੀ ਦਿਓਲ ਦੀ ਵਧਾਈ ਗਈ ਸੁਰੱਖਿਆ ਵਿਚ ਵਾਈ ਸ੍ਰੇਣੀ ਦੇ ਵਿਚ ਕੇਂਦਰੀ ਸੁਰੱਖਿਆ ਬਲਾਂ ਦੇ 11 ਜਵਾਨ ਹੋਣਗੇ ਅਤੇ ਇਸ ਦੇ ਨਾਲ ਹੀ 2 ਪੀਐਸਓ ਵੀ ਮੌਜੂਦ ਹੋਣਗੇ। ਜ਼ਿਕਰ ਯੋਗ ਹੈ ਕਿ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਤੋਂ ਸੰਨੀ ਦਿਓਲ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਹਨ। ਇਹ ਸੁਰੱਖਿਆ ਉਸ ਸਮੇਂ ਵਧਾਈ ਗਈ ਹੈ ਜਦੋਂ ਪੰਜਾਬ ਵਿੱਚ ਖੇਤੀ ਕਾਨੂੰਨ ਦਾ ਵਿਰੋਧ ਵੱਡੇ ਪੱਧਰ ‘ਤੇ ਕੀਤਾ ਜਾ ਰਿਹਾ ਹੈ।
ਪੰਜਾਬ ਦੇ ਵਿੱਚ ਭਾਜਪਾ ਨੇਤਾਵਾਂ ਦੇ ਘਰਾਂ ਦੀ ਘੇਰਾ ਬੰਦੀ ਵੀ ਵੱਡੀ ਤਾਦਾਦ ਦੇ ਵਿੱਚ ਲੋਕਾਂ ਵੱਲੋਂ ਕੀਤੀ ਜਾ ਰਹੀ ਹੈ। ਦੇਸ਼ ਦੇ ਅੰਦਰ ਵੱਖ-ਵੱਖ ਥਾਵਾਂ ਤੋਂ ਭਾਜਪਾ ਪਾਰਟੀ ਨੂੰ ਵੱਡੇ ਪੱਧਰ ‘ਤੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਧਰ ਦੂਜੇ ਪਾਸੇ ਪੰਜਾਬ ਦੇ ਗੁਰਦਾਸਪੁਰ ਤੋਂ ਸਾਂਸਦ ਮੈਂਬਰ ਸੰਨੀ ਦਿਓਲ ਕਿਸਾਨਾਂ ਦੇ ਇਸ ਮਾਮਲੇ ਉਪਰ ਹੁਣ ਤੱਕ ਚੁੱਪੀ ਸਾਧ ਕੇ ਬੈਠੇ ਹੋਏ ਹਨ ਜਿਸ ਨਾਲ ਕਿਸਾਨਾਂ ਦੇ ਵਿਚ ਦਿਨੋ ਦਿਨ ਰੋਸ ਵਧ ਰਿਹਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …