ਆਈ ਤਾਜਾ ਵੱਡੀ ਖਬਰ
ਭਾਰਤ ਦੇ ਵਿਚ ਬਹੁਤ ਸਾਰੇ ਅਜਿਹੇ ਯਾਦਗਾਰ ਮੌਕੇ ਹੁੰਦੇ ਹਨ ਜਿਨ੍ਹਾਂ ਨੂੰ ਭਾਰੀ ਇਕੱਠ ਦੇ ਵਿੱਚ ਮਨਾ ਕੇ ਆਪਣੇ ਮਨ ਦੇ ਭਾਵਾਂ ਨੂੰ ਬਿਆਨ ਕੀਤਾ ਜਾਂਦਾ ਹੈ। ਜਿਸ ਵਿੱਚ ਪੂਰੇ ਦੇਸ਼ ਭਰ ਤੋਂ ਭਾਰੀ ਗਿਣਤੀ ਵਿਚ ਲੋਕ ਸ਼ਾਮਲ ਹੁੰਦੇ ਹਨ। ਪਰ ਇਸ ਸਾਲ ਬਹੁਤ ਸਾਰੇ ਇਹੋ ਜਿਹੇ ਮੌਕੇ ਆਏ ਪਰ ਕਰੋਨਾ ਦੇ ਵੱਧਦੇ ਹੋਏ ਮਾਮਲਿਆਂ ਨੂੰ ਦੇਖਦੇ ਹੋਏ ਭਾਰੀ ਗਿਣਤੀ ਦੇ ਇਕੱਠ ਹੋਣ ਤੋਂ ਇਤਰਾਜ਼ ਕੀਤਾ ਗਿਆ। ਅਗਲੇ ਸਾਲ ਜਨਵਰੀ ਦੇ ਵਿਚ ਦੇਸ਼ ਅੰਦਰ ਗਣਤੰਤਰ ਦਿਵਸ ਮਨਾਇਆ ਜਾਣਾ ਹੈ।
ਜਿਸ ਲਈ ਇਕ ਵਿਦੇਸ਼ੀ ਪ੍ਰਧਾਨ ਮੰਤਰੀ ਨੂੰ ਵੀ ਸੱਦਾ ਪੱਤਰ ਭੇਜਿਆ ਜਾ ਚੁੱਕਾ ਹੈ ਅਤੇ ਉਹਨਾਂ ਨੇ ਇਹ ਸੱਦਾ ਪੱਤਰ ਕਬੂਲ ਵੀ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨਾਲ ਬੀਤੀ 27 ਨਵੰਬਰ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਫੋਨ ਉਪਰ ਗੱਲ ਬਾਤ ਕੀਤੀ ਸੀ। ਇਸ ਦੌਰਾਨ ਹੀ ਪ੍ਰਧਾਨ ਮੰਤਰੀ ਮੋਦੀ ਨੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੂੰ 26 ਜਨਵਰੀ 2021 ਦੇ ਗਣਤੰਤਰ ਦਿਵਸ ਦੇ ਮੌਕੇ ਉਪਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਲਈ ਸੱਦਾ ਦਿੱਤਾ ਸੀ ਜਿਸ ਨੂੰ ਉਨ੍ਹਾਂ ਨੇ ਕਬੂਲ ਕਰ ਲਿਆ।
ਇਸ ਗੱਲ ਦੀ ਪੁਸ਼ਟੀ ਬ੍ਰਿਟੇਨ ਦੇ ਵਿਦੇਸ਼ ਮੰਤਰੀ ਡੋਮਿਨਿਕ ਰਾਅਬ ਨੇ ਕੀਤੀ ਹੈ ਜਿਨ੍ਹਾਂ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਆਖਿਆ ਕਿ ਸਾਡੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਮੁੱਖ ਮਹਿਮਾਨ ਵਜੋਂ ਭਾਰਤ ਦੇ ਗਣਤੰਤਰ ਦਿਵਸ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਸੱਦਾ ਸਵੀਕਾਰ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਬ੍ਰਿਟੇਨ ਦੇ ਵਿਦੇਸ਼ ਮੰਤਰੀ ਡੋਮਿਨਿਕ ਰਾਅਬ ਇਸ ਸਮੇਂ ਭਾਰਤ ਦੇ ਵਿਦੇਸ਼ੀ ਦੌਰੇ ਉੱਤੇ ਹਨ ਜਿਥੇ ਉਹ ਅੱਜ ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਦੇ ਨਾਲ ਵੱਖ-ਵੱਖ ਮਾਮਲਿਆਂ ਨੂੰ ਲੈ ਕੇ ਮੀਟਿੰਗ ਕਰਨਗੇ।
ਇਨ੍ਹਾਂ ਮਾਮਲਿਆਂ ਦੇ ਵਿਚ ਆਰਥਿਕਤਾ, ਅੱਤਵਾਦ ਅਤੇ ਕੱਟੜਵਾਦ ਦੇ ਮੁੱਦੇ ਮੁੱਖ ਹੋ ਸਕਦੇ ਹਨ। ਇਹ ਬੀਤੇ 27 ਸਾਲਾਂ ਤੋਂ ਬਾਅਦ ਪਹਿਲੀ ਵਾਰ ਹੋ ਰਿਹਾ ਹੈ ਕਿ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਭਾਰਤ ਦੇ ਗਣਤੰਤਰ ਦਿਵਸ ਸਮਾਰੋਹ ਵਿੱਚ ਸ਼ਾਮਲ ਹੋਣ ਦੇ ਲਈ ਆ ਰਹੇ ਹਨ। ਇਸ ਤੋਂ ਪਹਿਲਾਂ ਸਨ 1983 ਦੇ ਵਿੱਚ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਜੌਹਨ ਮੇਜਰ ਬਤੌਰ ਮੁੱਖ ਮਹਿਮਾਨ ਭਾਰਤ ਦੇ ਗਣਤੰਤਰ ਦਿਵਸ ਸਮਾਗਮ ਵਿੱਚ ਸ਼ਾਮਲ ਹੋ ਚੁੱਕੇ ਹਨ। ਬ੍ਰਿਟੇਨ ਦੇ ਪ੍ਰਧਾਨ ਮੰਤਰੀ ਦੇ ਇਸ ਦੌਰੇ ਨੂੰ ਭਾਰਤੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਦੋਵਾਂ ਦੇਸ਼ਾਂ ਦਰਮਿਆਨ ਸੰਬੰਧਾਂ ਨੂੰ ਨਵੇਂ ਦੌਰ ਦਾ ਸੰਕੇਤ ਦਿੱਤਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …