ਆਈ ਤਾਜਾ ਵੱਡੀ ਖਬਰ
ਖੇਤੀ ਕਾਨੂੰਨਾਂ ਦੇ ਖਿਲਾਫ਼ ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਸੰਘਰਸ਼ ਨਿਰੰਤਰ ਜਾਰੀ ਹੈ। ਇਸ ਸੰਘਰਸ਼ ਦੌਰਾਨ ਬਹੁਤ ਸਾਰੇ ਕਿਸਾਨ ਸ਼ਹੀਦ ਹੋ ਗਏ ਹਨ, ਜਿਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ 20 ਦਸੰਬਰ ਨੂੰ ਹਰ ਪਿੰਡ ਵਿੱਚ ਸ਼ਰਧਾਂਜਲੀ ਸਮਾਗਮ ਕਰਵਾਏ ਜਾਣਗੇ। ਇਨ੍ਹਾਂ ਖੇਤੀ ਕਾਨੂੰਨਾਂ ਦਾ ਵਿਰੋਧ ਹਰ ਵਰਗ ਵੱਲੋਂ ਕੀਤਾ ਜਾ ਰਿਹਾ ਹੈ ਤੇ ਕਿਸਾਨਾਂ ਨੂੰ ਪੂਰੀ ਹਮਾਇਤ ਦਿੱਤੀ ਜਾ ਰਹੀ ਹੈ। ਸਭ ਕਿਸਾਨ ਜਥੇਬੰਦੀਆਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਸੰਘਰਸ਼ ਕਰ ਰਹੀਆਂ ਹਨ। ਉੱਥੇ ਹੀ ਹੁਣ 26 ਤੇ 27 ਦਸੰਬਰ ਲਈ ਇਕ ਹੋਰ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਇਸ ਐਲਾਨ ਨੂੰ ਸੁਣ ਕੇ ਸਰਕਾਰ ਵੀ ਚਿੰਤਾ ਵਿੱਚ ਪੈ ਗਈ ਹੈ।
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਇਸ ਸੰਘਰਸ਼ ਵਿੱਚ ਸ਼ਹੀਦ ਹੋਏ ਲੋਕਾਂ ਦੀ ਕੁਰਬਾਨੀ ਵਿਅਰਥ ਨਹੀਂ ਜਾਵੇਗੀ। ਸ਼ਹੀਦ ਹੋਏ ਕਿਸਾਨਾਂ ਨੂੰ ਦੇਖਦੇ ਹੋਏ ਇਹ ਸੰਘਰਸ਼ ਹੋਰ ਤੇਜ਼ ਹੋ ਰਿਹਾ ਹੈ। 20 ਦਸੰਬਰ ਨੂੰ ਪੰਜਾਬ ਦੇ ਹਰ ਪਿੰਡ ਅੰਦਰ ਸ਼ਹੀਦ ਹੋਏ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਪ੍ਰੋਗਰਾਮ ਆਰੰਭ ਕੀਤੇ ਜਾ ਰਹੇ ਹਨ ਜੋ ਕਿ 21,22 ਤੇ 23 ਦਸੰਬਰ ਤੱਕ ਜਾਰੀ ਰਹਿਣਗੇ।
ਇਸ ਤੋਂ ਬਾਅਦ 24 ਦਸੰਬਰ ਨੂੰ ਮਾਰਚ ਕਰਨ ਤੋਂ ਬਾਅਦ ਬਲਾਕ ਪੱਧਰ ਤੇ ਸ਼ਰਧਾਂਜਲੀ ਸਮਾਗਮ ਕੀਤੇ ਜਾਣਗੇ। ਦੇਸ਼ ਭਰ ਤੋਂ ਇਸ ਸੰਘਰਸ਼ ਵਿੱਚ ਸ਼ਾਮਲ ਹੋ ਰਹੀਆਂ ਟਰੈਕਟਰ ਟਰਾਲੀਆਂ ਦਿੱਲੀ ਵਿੱਚ ਕਾਫ਼ਲੇ ਨੂੰ ਹੋਰ ਲੰਮਾ ਕਰ ਰਹੀਆਂ ਹਨ। ਕਈ ਕਿਲੋਮੀਟਰ ਤੱਕ ਦਾ ਇਹ ਕਾਫਲਾ ਹੋਰ ਲੰਮਾ ਹੁੰਦਾ ਜਾ ਰਿਹਾ ਹੈ। ਇਹ ਕਾਫ਼ਲੇ ਇਸ ਗੱਲ ਦਾ ਗਵਾਹ ਹਨ ਕਿ ਇਹ ਸੰਘਰਸ਼ ਹੋਰ ਡੂੰਘਾ ਤੇ ਵਿਸ਼ਾਲ ਹੋ ਰਿਹਾ ਹੈ। ਟਿਕਰੀ ਬਾਰਡਰ ਦੇ ਮੋਰਚੇ ਤੇ 7 ਵੱਖ-ਵੱਖ ਸਟੇਜਾਂ ਤੋਂ ਕਿਸਾਨ ਮੋਦੀ ਹਕੂਮਤ ਖਿਲਾਫ ਨਾਅਰੇਬਾਜ਼ੀ ਕਰ ਰਹੇ ਹਨ।
ਕਿਸਾਨ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਨੂੰ ਪ੍ਰਵਾਨਗੀ ਵੀ ਸਰਬ ਉੱਚ ਅਦਾਲਤ ਵੱਲੋਂ ਮਿਲ ਗਈ ਹੈ। ਸੁਪਰੀਮ ਕੋਰਟ ਵੱਲੋਂ ਇੱਕ ਕਮੇਟੀ ਦਾ ਗਠਨ ਕਰਨ ਲਈ ਕਿਹਾ ਗਿਆ ਸੀ ਜਿਸ ਤੇ ਕਿਸਾਨ ਜਥੇਬੰਦੀਆਂ ਨੇ ਇਹ ਕਿਹਾ ਹੈ ਕਿ ਕਮੇਟੀ ਦਾ ਗਠਨ ਕਰਨ ਦੀ ਜ਼ਰੂਰਤ ਤਾਂ ਹੋਵੇਗੀ ਜੇਕਰ ਸਾਡੀ ਵੱਖ-ਵੱਖ ਰਾਏ ਹੋਵੇਗੀ। ਅਸੀਂ ਸਭ ਇਕੱਠੇ ਹੋ ਕੇ ਇਹ ਲੜਾਈ ਲੜ ਰਹੇ ਹਾਂ। ਚਲੋ ਦਿੱਲੀ ਮੁਹਿੰਮ ਕਮੇਟੀ ਸੁਖਦੇਵ ਸਿੰਘ ਕੋਕਰੀ ਕਲਾਂ ਦੀ ਅਗਵਾਈ ਹੇਠ ਜਥੇਬੰਦ ਕੀਤੀ ਜਾ ਰਹੀ ਹੈ
ਜੋ ਦਿੱਲੀ ਜਾਣ ਦੀ ਸਰਗਰਮੀ ਜਥੇਬੰਦ ਕਰਨ ਦੇ ਨਾਲ-ਨਾਲ ਪੰਜਾਬ ਅੰਦਰ ਚੱਲ ਰਹੇ ਮੋਰਚੇ ਨੂੰ ਹੋਰ ਤਕੜਾ ਕਰਨ ਵਿਚ ਜੁੱਟੀ ਹੋਈ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਦੱਸਿਆ ਕਿ ਦਿੱਲੀ ਚੱਲ ਰਹੇ ਮੋਰਚੇ ਨੂੰ ਹੋਰ ਸਿਖਰਾਂ ਤੇ ਪਹੁੰਚਾਉਣ ਲਈ ਮੋਰਚੇ ਦੇ ਸ਼ੁਰੂ ਹੋਣ ਤੋਂ ਬਾਅਦ ਭਾਵ 26 ਅਤੇ 27 ਦਸੰਬਰ ਨੂੰ ਡਬਵਾਲੀ ਬਾਰਡਰ ਅਤੇ ਖਨੋਰੀ ਬਾਰਡਰ ਤੋਂ 15,15 ਹਜ਼ਾਰ ਕਿਸਾਨ ਦਿੱਲੀ ਲਈ ਕੂਚ ਕਰਨਗੇ। 30,000 ਕਿਸਾਨ ਇਸ ਸੰਘਰਸ਼ ਵਿੱਚ ਹੋਰ ਵਿਸ਼ਾਲ ਵਾਧਾ ਕਰ ਦੇਣਗੇ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …