ਆਈ ਤਾਜਾ ਵੱਡੀ ਖਬਰ
ਵਿਸ਼ਵ ਵਿੱਚ ਫੈਲੀ ਹੋਈ ਕਰੋਨਾ ਨੇ ਸਾਰੀ ਦੁਨੀਆਂ ਨੂੰ ਪ੍ਰਭਾਵਤ ਕੀਤਾ ਹੋਇਆ ਹੈ। ਇਸ ਦੀ ਚਪੇਟ ਵਿਚ ਆਉਣ ਤੋਂ ਕੋਈ ਵੀ ਦੇਸ਼ ਬਚ ਨਹੀਂ ਸਕਿਆ। ਸਰਦੀ ਦੇ ਵਾਧੇ ਨਾਲ ਮੁੜ ਤੋਂ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਬਹੁਤ ਸਾਰੇ ਦੇਸ਼ਾਂ ਵਿੱਚ ਅਗਲੀ ਲਹਿਰ ਦੇ ਕਾਰਨ ਫਿਰ ਤੋਂ ਕਰਫ਼ਿਊ ਲਗਾ ਦਿੱਤਾ ਗਿਆ ਹੈ। ਇਸ ਦੇ ਵਧ ਰਹੇ ਪ੍ਰਭਾਵ ਨੂੰ ਵੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਤਾਲਾ ਬੰਦੀ ਵੀ ਕੀਤੀ ਜਾ ਰਹੀ ਹੈ। ਇਸਦੇ ਚਲਦੇ ਹੋਏ ਬਹੁਤ ਸਾਰੇ ਦੇਸ਼ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ।
ਇਸ ਕਰੋਨਾ ਦੇ ਕਾਰਨ ਬਹੁਤ ਸਾਰੇ ਲੋਕਾਂ ਦੀਆਂ ਨੌਕਰੀਆਂ ਵੀ ਚਲੇ ਗਈਆਂ ਹਨ ਤੇ ਲੋਕ ਬੇਰੁਜ਼ਗਾਰ ਹੋ ਗਏ ਹਨ। ਬਹੁਤ ਸਾਰੇ ਦੇਸ਼ਾਂ ਵਿੱਚ ਫਿਰ ਤੋਂ ਇਸ ਦੀ ਅਗਲੀ ਲਹਿਰ ਨੂੰ ਦੇਖਦੇ ਹੋਏ ਸਰਕਾਰ ਚਿੰਤਾ ਵਿੱਚ ਹਨ। ਇਸ ਲਈ ਸਭ ਦੇਸ਼ਾਂ ਵੱਲੋਂ ਇਸ ਦੇ ਬਚਾਅ ਤੋਂ ਅਗਲੀ ਰਣਨੀਤੀ ਬਣਾ ਕੇ ਕੰਮ ਕੀਤੇ ਜਾ ਰਹੇ ਹਨ। ਜਿੱਥੇ ਬਹੁਤ ਸਾਰੇ ਦੇਸ਼ਾਂ ਵਿੱਚ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਤਾਲਾਬੰਦੀ ਕੀਤੀ ਗਈ ਹੈ। ਹੁਣ ਕੈਨੇਡਾ ਦੇ ਵਿੱਚ ਵੀ ਕਰੋਨਾ ਕੇਸਾਂ ਵਿੱਚ ਤੇਜ਼ੀ ਨਾਲ ਵਾਧਾ ਦਰਜ ਕੀਤਾ ਗਿਆ ਹੈ।
ਸਰਕਾਰ ਵੱਲੋਂ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਸਮੇਂ-ਸਮੇਂ ਤੇ ਕੀਤੀ ਜਾ ਰਹੀ ਹੈ। ਉੱਥੇ ਹੀ ਹੁਣ ਕੈਨੇਡਾ ਤੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ, ਜਿੱਥੇ 25 ਦਸੰਬਰ ਤੋਂ ਇਹ ਐਲਾਨ ਕਰ ਦਿੱਤਾ ਗਿਆ ਹੈ। ਕੈਨੇਡਾ ਦੇ ਮਾਂਟਰੀਅਲ ਵਿਚ ਲਗਾਤਾਰ ਕਰੋਨਾ ਕੇਸਾਂ ਵਿੱਚ ਵਾਧਾ ਹੋ ਰਿਹਾ ਹੈ। ਕਿਊਬਿਕ ਸੂਬੇ ਅੰਦਰ ਵੀ ਵਧ ਰਹੇ ਕੇਸਾਂ ਨੂੰ ਵੇਖਦੇ ਹੋਏ ਸਰਕਾਰ ਵੱਲੋਂ ਸਖਤ ਕਦਮ ਚੁੱਕੇ ਜਾ ਰਹੇ ਹਨ।
ਜਿਸ ਕਰਕੇ ਕਰੋਨਾ ਦੇ ਪ੍ਰਸਾਰ ਨੂੰ ਰੋਕਣ ਲਈ 25 ਦਸੰਬਰ ਤੋਂ 11 ਜਨਵਰੀ ਤੱਕ ਸਾਰੇ ਗ਼ੈਰ-ਜ਼ਰੂਰੀ ਕਾਰੋਬਾਰ ਅਤੇ ਪ੍ਰਾਇਮਰੀ ਤੇ ਸੈਕੰਡਰੀ ਸਕੂਲ ਬੰਦ ਕਰਨ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ। ਆਉਣ ਵਾਲੇ ਦਿਨਾਂ ਵਿੱਚ ਕਰੋਨਾ ਕੇਸਾਂ ਵਿੱਚ ਵਾਧਾ ਹੋਣ ਦਾ ਖਦਸ਼ਾ ਜਾਹਿਰ ਕੀਤਾ ਜਾ ਰਿਹਾ ਹੈ। ਕਿਉਂਕਿ ਆਉਣ ਵਾਲੇ ਦਿਨਾਂ ਵਿਚ ਕ੍ਰਿਸਮਿਸ ਦੀਆਂ ਛੁੱਟੀਆਂ ਦੌਰਾਨ ਹਾਲਾਤ ਹੋਰ ਖ਼ਰਾਬ ਹੋ ਸਕਦੇ ਹਨ। ਇਨ੍ਹਾਂ ਦਿਨਾਂ ਵਿੱਚ ਲੋਕ ਛੁੱਟੀਆਂ ਦਾ ਆਨੰਦ ਲੈਣ ਲਈ ਜ਼ਿਆਦਾ ਘੁੰਮਣ-ਫਿਰਨ ਦੀ ਤਿਆਰੀ ਕਰ ਰਹੇ ਹਨ। ਜਿਸ ਕਾਰਨ ਲੋਕ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਨਹੀਂ ਕਰਨਗੇ ਤੇ ਕਰੋਨਾ ਕੇਸਾਂ ਵਿੱਚ ਤੇਜ਼ੀ ਨਾਲ ਹੋਰ ਵਾਧਾ ਹੋ ਜਾਵੇਗਾ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …