ਆਈ ਤਾਜਾ ਵੱਡੀ ਖਬਰ
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਿਛਲੇ ਤਿੰਨ ਮਹੀਨਿਆਂ ਤੋਂ ਨਿਰੰਤਰ ਸੰਘਰਸ਼ ਚੱਲ ਰਿਹਾ ਹੈ। 26 ਨਵੰਬਰ ਤੋਂ ਕਿਸਾਨ ਜਥੇ ਬੰਦੀਆਂ ਨੇ ਦਿੱਲੀ ਦੀਆਂ ਸਰਹੱਦਾਂ ਤੇ ਮੋਰਚੇ ਲਾਏ ਹੋਏ ਹਨ। ਜਿਸ ਨੂੰ ਪੂਰਾ ਇਕ ਮਹੀਨਾ ਹੋ ਗਿਆ ਹੈ। ਇਸ ਕਿਸਾਨੀ ਸੰਘਰਸ਼ ਨੂੰ ਵਿਦੇਸ਼ਾਂ ਵਿਚ ਵਸਦੇ ਭਾਰਤੀਆਂ ਵੱਲੋਂ ਵੀ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਭਾਰਤ ਦੇ ਸਾਰੇ ਸੂਬਿਆਂ ਵਿੱਚੋਂ ਹਰ ਵਰਗ ਵੱਲੋਂ ਇਸ ਕਿਸਾਨ ਅੰਦੋਲਨ ਵਿੱਚ ਸ਼ਮੂਲੀਅਤ ਕੀਤੀ ਜਾ ਰਹੀ ਹੈ।
ਦਿੱਲੀ ਦੀਆਂ ਸਰਹੱਦਾਂ ਤੇ ਬੈਠੇ ਕਿਸਾਨਾਂ ਦੀ ਗਿਣਤੀ ਦਿਨ-ਬ-ਦਿਨ ਵਧਦੀ ਹੀ ਜਾ ਰਹੀ ਹੈ। ਸੰਘਰਸ਼ ਕਰ ਰਹੀਆਂ ਕਿਸਾਨ ਜਥੇ ਬੰਦੀਆਂ ਨੂੰ ਹਰ ਲੋੜ ਦੀ ਚੀਜ਼ ਮੁਹਈਆ ਕਰਵਾਈ ਜਾ ਰਹੀ ਹੈ। ਕਿਸਾਨਾਂ ਨੇ ਹੁਣ ਧਰਨੇ ਤੇ ਖੁਦ ਹੀ ਕਰਤਾ ਅਜਿਹਾ ਕੰਮ ਕਰਤਾ,ਜਿਸ ਨੂੰ ਦੇਖ ਕੇ ਸਰਕਾਰ ਵੀ ਹੈਰਾਨ ਹੈ ਅਤੇ ਸਭ ਪਾਸੇ ਚਰਚਾ ਹੋ ਰਹੀ ਹੈ। ਇਸ ਕਿਸਾਨ ਅੰਦੋਲਨ ਨੂੰ ਸਫ਼ਲ ਬਣਾਉਣ ਲਈ ਕਿਸਾਨਾਂ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਸੰਘਰਸ਼ ਦੌਰਾਨ ਬਹੁਤ ਸਾਰੇ ਸ਼ਰਾਰਤੀ ਅਨਸਰਾਂ ਵੱਲੋਂ ਇਸ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਵੀ ਕਈ ਵਾਰੀ ਕੀਤੀ ਜਾ ਚੁੱਕੀ ਹੈ।
ਹੁਣ ਪੰਜਾਬ ਤੋਂ ਇਲਾਵਾ ਹੋਰ ਸੂਬਿਆਂ ਤੋਂ ਵੀ ਕਿਸਾਨ ਵੱਧ ਚੜ੍ਹ ਕੇ ਇਸ ਸੰਘਰਸ਼ ਵਿੱਚ ਹਿੱਸਾ ਲੈ ਰਹੇ ਹਨ। ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਤੇ ਸ਼ਰਾਰਤੀ ਅਨਸਰਾਂ ਨੂੰ ਠੱਲ੍ਹ ਪਾਉਣ ਲਈ ਅਤੇ ਨਿਗਰਾਨੀ ਕਰਨ ਲਈ ਸੀਸੀਟੀਵੀ ਕੈਮਰੇ ਲਗਾ ਦਿੱਤੇ ਗਏ ਹਨ। ਜਿਸ ਨਾਲ ਸੰਘਰਸ਼ ਵਿਚ ਹੋ ਰਹੀ ਹਰ ਗਤੀਵਿਧੀ ਤੇ ਨਜ਼ਰ ਰੱਖੀ ਜਾ ਸਕੇ। ਸੀਸੀਟੀਵੀ ਦੇ ਪ੍ਰਬੰਧਨ ਦੀ ਨਿਗਰਾਨੀ ਕਰਨ ਵਾਲੇ ਗੁਰਦੀਪ ਸਿੰਘ ਦਾ ਕਹਿਣਾ ਹੈ ਕਿ ਇਹ ਕੈਮਰੇ ਸਾਨੂੰ ਅੰਦੋਲਨ ਵਾਲੀ ਜਗ੍ਹਾ ਦਾ ਇਕ ਸਰਬੋਤਮ ਦ੍ਰਿਸ਼ ਪੇਸ਼ ਕਰਦੇ ਹਨ।
ਇਨ੍ਹਾਂ ਕੈਮਰਿਆਂ ਦੇ ਰਾਹੀ ਗਲਤ ਇਰਾਦੇ ਵਾਲੇ ਲੋਕਾਂ ਨੂੰ ਸ-ਮੱ-ਸਿ-ਆ-ਵਾਂ ਪੈਦਾ ਕਰਨ ਤੇ ਕਾਰਵਾਈ ਕੀਤੀ ਜਾ ਸਕਦੀ ਹੈ। ਇਸਦੇ ਨਾਲ ਹੀ ਸਾਰਾ ਰਿਕਾਰਡ ਰੱਖਿਆ ਜਾ ਸਕਦਾ ਹੈ। ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦੇ ਵਿਚਕਾਰ ਹੋਈਆਂ ਮੀਟਿੰਗਾਂ ਹੁਣ ਤੱਕ ਬੇਸਿੱਟਾ ਰਹੀਆਂ ਹਨ। ਪਰ ਦੁਬਾਰਾ ਤੋਂ ਅਗਲੇ ਦੌਰ ਦੀ ਗੱਲਬਾਤ ਲਈ ਕੇਂਦਰ ਸਰਕਾਰ ਵੱਲੋਂ ਪੇਸ਼ਕਸ਼ ਕੀਤੀ ਗਈ ਹੈ। ਇਹ ਮੀਟਿੰਗ ਹੁਣ 29 ਦਸੰਬਰ ਨੂੰ ਸਵੇਰੇ 11 ਵਜੇ ਵਿਗਿਆਨ ਭਵਨ ਵਿਚ ਹੋਣੀ ਤੈਅ ਕੀਤੀ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …