ਆਈ ਤਾਜਾ ਵੱਡੀ ਖਬਰ
ਦੇਸ਼ ਅੰਦਰ ਬੀਤੇ ਕਾਫੀ ਸਮੇਂ ਤੋਂ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਵੱਲੋਂ ਸੋਧ ਕਰਕੇ ਜਾਰੀ ਕੀਤੇ ਗਏ ਨਵੇਂ ਖੇਤੀ ਬਿੱਲਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਅੰਦੋਲਨ ਨੂੰ ਨਵਾਂ ਰੂਪ ਦੇਣ ਅਤੇ ਹੋਰ ਤੇਜ਼ ਕਰਨ ਦੇ ਲਈ ਕਿਸਾਨਾਂ ਵੱਲੋਂ 26 ਨਵੰਬਰ ਨੂੰ ਦਿੱਲੀ ਕੂਚ ਮਾਰਚ ਦੇ ਅਧੀਨ ਖੇਤੀ ਅੰਦੋਲਨ ਦਾ ਆਗਾਜ਼ ਕੀਤਾ ਗਿਆ ਸੀ। ਜਿਸ ਤਹਿਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਕਿਸਾਨਾਂ ਅਤੇ ਮਜ਼ਦੂਰਾਂ ਤੋਂ ਇਲਾਵਾ ਆਮ ਲੋਕ ਵੀ ਦਿੱਲੀ ਦੀਆਂ ਵੱਖ ਵੱਖ ਸਰਹੱਦਾਂ ਉਪਰ ਕਿਸਾਨਾਂ ਦਾ ਸਾਥ ਦੇਣ ਲਈ ਪਹੁੰਚੇ ਹੋਏ ਹਨ। ਲੱਖਾਂ ਦੀ ਤਾਦਾਦ ਦੇ ਵਿੱਚ ਇਸ ਹਜੂਮ ਦੀ ਇੱਕੋ ਇੱਕ ਮੰਗ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਹੈ।
ਇਸ ਅੰਦੋਲਨ ਦੇ ਤਹਿਤ ਵੱਖ-ਵੱਖ ਕਿਸਾਨ ਯੂਨੀਅਨ ਦੇ ਪ੍ਰਧਾਨਾਂ ਵੱਲੋਂ ਲੋਕਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ। ਇਸ ਦੇ ਚਲਦੇ ਹੀ ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਚਡੂਨੀ ਨੇ ਇੱਕ ਅਹਿਮ ਐਲਾਨ ਕੀਤਾ ਹੈ। ਇਹ ਐਲਾਨ ਉਹਨਾਂ ਨੇ ਡਾਹਰ ਪਿੰਡ ਵਿੱਚ ਨੈਸ਼ਨਲ ਹਾਈਵੇ ਪਾਨੀਪਤ-ਰੋਹਤਕ ‘ਤੇ ਬਣੇ ਹੋਏ ਟੋਲ ਪਲਾਜ਼ੇ ਉਪਰ ਇਕੱਠੇ ਹੋਏ ਲੋਕਾਂ ਵਿਚ ਕੀਤਾ। ਜਿੱਥੇ ਉਨ੍ਹਾਂ ਨੇ ਸੰਯੁਕਤ ਕਿਸਾਨ ਮੋਰਚਾ ਦੇ ਵੱਲੋਂ ਲਏ ਗਏ ਫੈਸਲਿਆਂ ਤੋਂ ਸਮੂਹ
ਲੋਕਾਂ ਨੂੰ ਜਾਣੂ ਕਰਵਾਉਂਦੇ ਹੋਏ ਆਖਿਆ ਕਿ ਹਰਿਆਣਾ ਦੇ ਸਾਰੇ ਟੋਲ ਫਰੀ ਕਰਨ, ਅੰਬਾਨੀ ਅਤੇ ਅਡਾਨੀ ਕਾਰਪੋਰੇਟ ਘਰਾਣਿਆਂ ਦੇ ਸਾਮਾਨ ਦਾ ਬਾਈਕਾਟ ਕਰਨ ਦੇ ਨਾਲ-ਨਾਲ ਹੁਣ ਮੋਦੀ ਭਗਤ ਰਾਮਦੇਵ ਦੇ ਸਮਾਨ ਦਾ ਵੀ ਬਾਈਕਾਟ ਕੀਤਾ ਜਾਵੇਗਾ। ਉਨ੍ਹਾਂ ਆਖਿਆ ਕਿ ਦੇਸ਼ ਦੀ ਸਰਕਾਰ ਨੇ ਦੇਸ਼ ਦੇ ਹਵਾਈ ਅੱਡੇ, ਰੇਲਵੇ ਸਟੇਸ਼ਨ, ਸੜਕਾਂ, ਬੰਦਰਗਾਹਾਂ, ਬੈਂਕਾਂ ਅਤੇ ਕੰਪਨੀਆਂ ਇਨ੍ਹਾਂ ਕਾਰਪੋਰੇਟ ਘਰਾਣਿਆਂ ਨੂੰ ਵੇਚ ਦਿੱਤੀਆਂ ਹਨ। ਹੁਣ ਸਾਨੂੰ ਆਪਣੇ ਪੱਧਰ ਉੱਤੇ ਕੋਸ਼ਿਸ਼ ਕਰਕੇ ਇਨ੍ਹਾਂ ਨੂੰ ਠੱਲ੍ਹ ਪਾਉਣੀ ਪਵੇਗੀ।
ਗੁਰਨਾਮ ਸਿੰਘ ਨੇ ਆਖਿਆ ਕਿ ਬਾਬਾ ਰਾਮਦੇਵ ਵੀ ਅੰਬਾਨੀ ਅਤੇ ਅਡਾਨੀ ਵਾਂਗ ਸਰਕਾਰ ਦਾ ਚਮਚਾ ਹੈ। ਇਨ੍ਹਾਂ ਤਿੰਨਾਂ ਵੱਲੋਂ ਜਿਹੜੇ ਵੀ ਉਤਪਾਦ ਦੇਸ਼ ਅੰਦਰ ਲਿਆਂਦੇ ਜਾ ਰਹੇ ਹਨ ਦੇਸ਼ ਵਾਸੀਆਂ ਨੂੰ ਉਸ ਦੀ ਖਰੀਦਦਾਰੀ ਤੁਰੰਤ ਬੰਦ ਕਰ ਦੇਣੀ ਚਾਹੀਦੀ ਹੈ। ਆਉਣ ਵਾਲੇ ਸਮੇਂ ਵਿੱਚ ਕਾਰਪੋਰੇਸ਼ਨ ਅਤੇ ਪੰਚਾਇਤ ਦੀਆਂ ਚੋਣਾਂ ਹੋਣੀਆਂ ਹਨ। ਜਿਹੜੇ ਲੋਕ ਇਸ ਸਮੇਂ ਧਰਮ ਯੁੱਧ ਵਿੱਚ ਕਿਸਾਨਾਂ ਦਾ ਸਾਥ ਦੇ ਰਹੇ ਹਨ ਅਸੀਂ ਸਿਰਫ ਉਨ੍ਹਾਂ ਲੋਕਾਂ ਦਾ ਹੀ ਸਾਥ ਦੇਵਾਂਗੇ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …